ਫ਼ਿਰੋਜ਼ਪੁਰ ’ਚ ਵਪਾਰੀ ’ਤੇ ਦਿਨ-ਦਿਹਾੜੇ ਚਲਾਈਆਂ ਗੋਲ਼ੀਆਂ, ਫ਼ੈਲੀ ਦਹਿਸ਼ਤ
Saturday, Sep 24, 2022 - 10:07 PM (IST)
ਫ਼ਿਰੋਜ਼ਪੁਰ (ਕੁਮਾਰ) : ਫ਼ਿਰੋਜ਼ਪੁਰ ਸ਼ਹਿਰ ’ਚ ਕਾਸ਼ੀ ਨਗਰੀ ਅਤੇ ਮੋਦੀ ਮਿੱਲ ਕੰਪਲੈਕਸ ਦੇ ਕੋਲ ਅੱਜ ਕੁਝ ਹਥਿਆਰਬੰਦ ਵਿਅਕਤੀਆਂ ਨੇ ਭਾਜਪਾ ਆਗੂ ਅਤੇ ਵਪਾਰੀ ਮੁਨੀਸ਼ ਧਵਨ ਦੇ ਭਰਾ ਸੁਨੀਲ ਧਵਨ ’ਤੇ ਗੋਲ਼ੀਆਂ ਚਲਾਈਆਂ ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ, ਜਿਸ ਨਾਲ ਸੁਨੀਲ ਧਵਨ ਬੁਰੀ ਤਰ੍ਹਾਂ ਜ਼ਖ਼ਮੀ ਹੋ ਗਿਆ। ਉਸ ਨੂੰ ਇਲਾਜ ਲਈ ਫ਼ਿਰੋਜ਼ਪੁਰ ਦੇ ਇਕ ਨਿੱਜੀ ਹਸਪਤਾਲ ’ਚ ਦਾਖਲ ਕਰਵਾਇਆ, ਜਿਥੋਂ ਡਾਕਟਰਾਂ ਨੇ ਉਸ ਦੀ ਗੰਭੀਰ ਹਾਲਤ ਨੂੰ ਦੇਖਦਿਆਂ ਲੁਧਿਆਣਾ ਰੈਫਰ ਕਰ ਦਿੱਤਾ। ਘਟਨਾ ਦੀ ਸੂਚਨਾ ਮਿਲਦੇ ਹੀ ਡੀ.ਐੱਸ.ਪੀ. ਸਿਟੀ ਸੁਰਿੰਦਰ ਬਾਂਸਲ ਅਤੇ ਥਾਣਾ ਸਿਟੀ ਦੇ ਐੱਸ.ਐੱਚ.ਓ. ਇੰਸਪੈਕਟਰ ਗੁਰਪ੍ਰੀਤ ਸਿੰਘ ਦੀ ਅਗਵਾਈ ਹੇਠ ਪੁਲਸ ਮੌਕੇ ’ਤੇ ਪਹੁੰਚ ਗਈ। ਪੁਲਸ ਵੱਲੋਂ ਆਸ-ਪਾਸ ਲੱਗੇ ਸੀ. ਸੀ. ਟੀ. ਵੀ. ਕੈਮਰਿਆਂ ਦੀ ਜਾਂਚ ਕਰਨ ਦੇ ਨਾਲ-ਨਾਲ ਕੁਝ ਡੀ. ਵੀ. ਆਰ. ਵੀ ਆਪਣੇ ਕਬਜ਼ੇ ’ਚ ਲਏ ਗਏ ਹਨ।
ਇਹ ਖ਼ਬਰ ਵੀ ਪੜ੍ਹੋ : ਇਤਰਾਜ਼ਯੋਗ ਵੀਡੀਓ ਵਾਇਰਲ ਮਾਮਲਾ, ਪੰਜਾਬ ਪੁਲਸ ਨੇ ਅਰੁਣਾਚਲ ਪ੍ਰਦੇਸ਼ ਤੋਂ ਇਕ ਫ਼ੌਜੀ ਨੂੰ ਕੀਤਾ ਗ੍ਰਿਫ਼ਤਾਰ
ਜ਼ਖ਼ਮੀ ਸੁਨੀਲ ਧਵਨ ਦੇ ਪਿਤਾ ਨੇ ਦੱਸਿਆ ਕਿ ਅੱਜ ਜਦੋਂ ਉਨ੍ਹਾਂ ਦਾ ਲੜਕਾ ਦੁਕਾਨ ਤੋਂ ਵਾਪਸ ਆ ਰਿਹਾ ਸੀ ਤਾਂ ਕੁਝ ਵਿਅਕਤੀਆਂ ਨੇ, ਜਿਨ੍ਹਾਂ ਨੂੰ ਉਹ ਪੂਰੀ ਤਰ੍ਹਾਂ ਨਾਲ ਜਾਣਦਾ ਸੀ, ਨੇ ਉਨ੍ਹਾਂ ਦੇ ਪੁੱਤਰ ਸੁਨੀਲ ’ਤੇ ਗੋਲ਼ੀਆਂ ਚਲਾਈਆਂ ਅਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਉਨ੍ਹਾਂ ਕਿਹਾ ਕਿ ਸਿਆਸੀ ਰੰਜਿਸ਼ ਕਾਰਨ ਉਨ੍ਹਾਂ ਦੇ ਪਰਿਵਾਰ ਨੂੰ ਲੰਬੇ ਸਮੇਂ ਤੋਂ ਪ੍ਰੇਸ਼ਾਨ ਕੀਤਾ ਜਾ ਰਿਹਾ ਸੀ। ਉਨ੍ਹਾਂ ਕਿਹਾ ਕਿ ਇੱਥੇ ਗੁੰਡਾਗਰਦੀ ਦਾ ਮਾਹੌਲ ਬਣਿਆ ਹੋਇਆ ਹੈ ਅਤੇ ਅੱਜ ਉਨ੍ਹਾਂ ਦੇ ਲੜਕੇ ’ਤੇ ਇਹ ਜਾਨਲੇਵਾ ਹਮਲਾ ਕੀਤਾ ਗਿਆ ਹੈ। ਇਸ ਘਟਨਾ ਸਬੰਧੀ ਪੁਲਸ ਵੱਲੋਂ ਕਾਨੂੰਨੀ ਕਾਰਵਾਈ ਜਾਰੀ ਹੈ।
ਇਹ ਖ਼ਬਰ ਵੀ ਪੜ੍ਹੋ : ਵਿਦੇਸ਼ ਜਾਣ ਦੀ ਮਨਜ਼ੂਰੀ ਨਾ ਮਿਲਣ ’ਤੇ ਅਮਨ ਅਰੋੜਾ ਨੇ ਕੇਂਦਰ ਸਰਕਾਰ ’ਤੇ ਵਿੰਨ੍ਹੇ ਤਿੱਖੇ ਨਿਸ਼ਾਨੇ