ਮੋਟਰਸਾਈਕਲ ਸਵਾਰਾਂ ਨੇ ਚਲਾਈਆਂ ਗੋਲੀਆਂ, 4 ਖ਼ਿਲਾਫ਼ ਮਾਮਲਾ ਦਰਜ
Sunday, Jul 21, 2024 - 10:31 AM (IST)
ਫਿਰੋਜ਼ਪੁਰ (ਕੁਮਾਰ, ਮਲਹੋਤਰਾ, ਪਰਮਜੀਤ, ਖੁੱਲਰ) : ਫਿਰੋਜ਼ਪੁਰ ਦੇ ਪਿੰਡ ਨੂਰਪੁਰ ਸੇਠਾਂ 'ਚ ਮੋਟਰਸਾਈਕਲ ਸਵਾਰਾਂ ਵੱਲੋਂ ਗੋਲੀਆਂ ਚਲਾਉਣ ਵਾਲੇ ਵਿਅਕਤੀਆਂ ਖ਼ਿਲਾਫ਼ ਸਕੂਲ ਦੇ ਪ੍ਰਿੰਸੀਪਲ ਵੱਲੋਂ ਦਿੱਤੀ ਲਿਖ਼ਤੀ ਸ਼ਿਕਾਇਤ ਦੇ ਆਧਾਰ ’ਤੇ ਥਾਣਾ ਕੁਲਗੜ੍ਹੀ ਦੀ ਪੁਲਸ ਨੇ ਮਾਮਲਾ ਦਰਜ ਕਰ ਲਿਆ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਏ. ਐੱਸ. ਆਈ. ਸੁਰਜੀਤ ਸਿੰਘ ਨੇ ਦੱਸਿਆ ਕਿ ਸਰਕਾਰੀ ਸਕੂਲ ਨੂਰਪੁਰ ਸੇਠਾ ਦੇ ਪ੍ਰਿੰਸੀਪਲ ਅਰਵਿੰਦ ਸਿੰਘ ਨੇ ਪੁਲਸ ਨੂੰ ਦਿੱਤੀ ਸ਼ਿਕਾਇਤ ਅਤੇ ਬਿਆਨਾਂ ’ਚ ਦੱਸਿਆ ਕਿ ਬੀਤੇ ਦਿਨ ਉਹ ਸਕੂਲ ਦੇ ਦਫ਼ਤਰ ’ਚ ਬੈਠਾ ਹੋਇਆ ਸੀ ਅਤੇ ਅੱਧੀ ਛੁੱਟੀ ਹੋਣ ਤੋਂ ਬਾਅਦ ਉਸ ਨੇ ਗੋਲੀ ਚੱਲਣ ਦੀ ਆਵਾਜ਼ ਸੁਣੀ ਅਤੇ ਜਦੋਂ ਬਾਹਰ ਜਾ ਕੇ ਦੇਖਿਆ ਕਿ ਵੰਸ਼, ਗੁਰਪ੍ਰੀਤ ਸਿੰਘ, ਸੈਮੂਅਲ ਅਤੇ ਕੁਲਵਿੰਦਰ ਸਿੰਘ ਉਰਫ਼ ਕਿੰਦਾ ਮੋਟਰਸਾਈਕਲ ਭਜਾ ਕੇ ਲਿਜਾ ਰਹੇ ਸਨ ਅਤੇ ਮੌਕੇ ’ਤੇ ਇਕ ਖਾਲੀ ਖੋਲ੍ਹ ਮਿਲਿਆ। ਉਨ੍ਹਾਂ ਦੱਸਿਆ ਕਿ ਪੁਲਸ ਵੱਲੋਂ ਜਾਂਚ ਤੋਂ ਬਾਅਦ ਨਾਮਜ਼ਦ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਕੇ ਕਾਰਵਾਈ ਕੀਤੀ ਜਾ ਰਹੀ ਹੈ।