ਪਿੰਡ ਦੀ ਫ਼ਿਰਨੀ ''ਤੇ ਵਿਅਕਤੀ ਨੂੰ ਮਾਰੀ ਗੋਲੀ, ਮੌਕੇ ''ਤੇ ਪੈ ਗਿਆ ਚੀਕ-ਚਿਹਾੜਾ

Wednesday, Sep 04, 2024 - 04:31 PM (IST)

ਪਿੰਡ ਦੀ ਫ਼ਿਰਨੀ ''ਤੇ ਵਿਅਕਤੀ ਨੂੰ ਮਾਰੀ ਗੋਲੀ, ਮੌਕੇ ''ਤੇ ਪੈ ਗਿਆ ਚੀਕ-ਚਿਹਾੜਾ

ਝਬਾਲ (ਨਰਿੰਦਰ) : ਝਬਾਲ ਪੁਖ਼ਤਾ ਵਿਖੇ ਗੋਲੀ ਚੱਲਣ ਨਾਲ ਇਕ ਵਿਅਕਤੀ ਦੇ ਗੰਭੀਰ ਜ਼ਖਮੀ ਹੋਣ ਦੀ ਖ਼ਬਰ ਪ੍ਰਾਪਤ ਹੋਈ ਹੈ। ਝਬਾਲ ਪੁਲਸ ਨੇ ਫ਼ੌਰੀ ਕਾਰਵਾਈ ਕਰਦਿਆਂ ਗੋਲੀ ਚਲਾਉਣ ਵਾਲੇ ਦੋਸ਼ੀ ਨੂੰ 12 ਬੋਰ ਰਾਈਫ਼ਲ ਸਮੇਤ ਕੁੱਝ ਹੀ ਸਮੇਂ ਵਿੱਚ ਕਾਬੂ ਕਰ ਲੈਣ ਵਿੱਚ ਸਫ਼ਲਤਾ ਹਾਸਲ ਕੀਤੀ ਹੈ। ਪ੍ਰਾਪਤ ਕੀਤੀ ਜਾਣਕਾਰੀ ਅਨੁਸਾਰ ਝਬਾਲ ਪੁਖ਼ਤਾ ਦੇ ਬਿਜਲੀ ਘਰ ਨੇੜੇ ਫਿਰਨੀ 'ਤੇ ਸ਼ਰੇਆਮ ਨਸ਼ਿਆਂ ਦਾ ਧੰਦਾ ਵੀ ਚੱਲ ਰਿਹਾ ਹੈ।

ਇਹ ਵੀ ਪੜ੍ਹੋ : ਪੰਜਾਬ 'ਚ ਇੰਤਕਾਲਾਂ ਨੂੰ ਲੈ ਕੇ ਮਾਲ ਮੰਤਰੀ ਦਾ ਵੱਡਾ ਬਿਆਨ, ਵਿਧਾਨ ਸਭਾ 'ਚ ਗੂੰਜਿਆ ਮੁੱਦਾ (ਵੀਡੀਓ)

ਇੱਥੇ ਕਿਸੇ ਗੱਲ ਨੂੰ ਲੈ ਕੇ ਹਰਭਜਨ ਸਿੰਘ ਪੁੱਤਰ ਮੁਖਤਿਆਰ ਸਿੰਘ ਅਤੇ ਬੂਟਾ ਸਿੰਘ ਫ਼ੌਜੀ ਪੁੱਤਰ ਨਰਿੰਦਰ ਸਿੰਘ ਦਾ ਆਪਸੀ ਝਗੜਾ ਹੋਇਆ ਇਸ 'ਤੇ ਬੂਟਾ ਸਿੰਘ ਫ਼ੌਜੀ ਨੇ ਘਰੋਂ ਆਪਣੀ 12 ਬੋਰ ਦੀ ਰਾਈਫ਼ਲ ਲਿਆ ਕੇ ਘਰ ਨੇੜੇ ਖੜ੍ਹੇ ਹਰਭਜਨ ਸਿੰਘ ਨੂੰ ਗੋਲੀ ਮਾਰ ਦਿੱਤੀ।

ਇਹ ਵੀ ਪੜ੍ਹੋ : ਪੰਚਾਇਤੀ ਚੋਣਾਂ ਬਾਰੇ CM ਮਾਨ ਦਾ ਵੱਡਾ ਐਲਾਨ, ਜਾਣੋ ਪੰਜਾਬ ਵਿਧਾਨ ਸਭਾ 'ਚ ਕੀ ਬੋਲੇ (ਵੀਡੀਓ)

ਇਸ ਨਾਲ ਹਰਭਜਨ ਸਿੰਘ ਗੰਭੀਰ ਜ਼ਖਮੀ ਹੋ ਗਿਆ, ਜਿਸ ਨੂੰ ਤੁਰੰਤ ਇਲਾਜ ਲਈ ਅੰਮ੍ਰਿਤਸਰ ਵਿਖੇ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ। ਘਟਨਾ ਦਾ ਪਤਾ ਚੱਲਦਿਆਂ ਹੀ ਥਾਣਾ ਮੁਖੀ ਇੰਸਪੈਕਟਰ ਪਰਮਜੀਤ ਸਿੰਘ ਵਿਰਦੀ ਪੁਲਸ ਫੋਰਸ ਨਾਲ ਮੌਕੇ 'ਤੇ ਪਹੁੰਚੇ ਅਤੇ ਕਾਰਵਾਈ ਕਰਦਿਆਂ ਗੋਲੀ ਚਲਾਉਣ ਵਾਲੇ ਬੂਟਾਂ ਸਿੰਘ ਨੂੰ 12 ਬੋਰ ਦੀ ਰਾਈਫ਼ਲ ਸਮੇਤ ਕਾਬੂ ਕਰਕੇ ਉਸ ਖ਼ਿਲਾਫ਼ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
For Android:-  https://play.google.com/store/apps/details?id=com.jagbani&hl=en 
For IOS:-  https://itunes.apple.com/in/app/id538323711?mt=8

 

 


author

Babita

Content Editor

Related News