ਕੁੱਤੇ ਦੀ ਲੜਾਈ ਨੂੰ ਲੈ ਕੇ ਚੱਲੀ ਗੋਲੀ, ਨੌਜਵਾਨ ਜ਼ਖਮੀ
Wednesday, Feb 12, 2025 - 01:26 PM (IST)
![ਕੁੱਤੇ ਦੀ ਲੜਾਈ ਨੂੰ ਲੈ ਕੇ ਚੱਲੀ ਗੋਲੀ, ਨੌਜਵਾਨ ਜ਼ਖਮੀ](https://static.jagbani.com/multimedia/2025_2image_13_13_373498197firing.jpg)
ਫਿਰੋਜ਼ਪੁਰ (ਕੁਮਾਰ) : ਫਿਰੋਜ਼ਪੁਰ ਸ਼ਹਿਰ ਦੀ ਗਣੇਸ਼ ਕਾਲੋਨੀ ’ਚ ਕੁੱਤੇ ਦੀ ਲੜਾਈ ਨੂੰ ਲੈ ਕੇ ਮਾਮੂਲੀ ਜਿਹਾ ਝਗੜਾ ਹੋਇਆ ਅਤੇ ਇਹ ਝਗੜਾ ਇੱਥੋਂ ਤੱਕ ਵੱਧ ਗਿਆ ਕਿ ਇਕ ਨੌਜਵਾਨ ਨੇ ਦੂਜੇ ਨੌਜਵਾਨ ’ਤੇ ਗੋਲੀ ਚਲਾ ਦਿੱਤੀ। ਇਸ ਕਾਰਨ ਉਹ ਨੌਜਵਾਨ ਗੋਲੀ ਲੱਗਣ ਕਾਰਨ ਗੰਭੀਰ ਰੂਪ ਜ਼ਖਮੀ ਹੋ ਗਿਆ। ਉਸ ਨੂੰ ਫਿਰੋਜ਼ਪੁਰ ਦੇ ਸਿਵਲ ਹਸਪਤਾਲ ’ਚ ਦਾਖ਼ਲ ਕਰਵਾਇਆ ਗਿਆ ਹੈ।
ਜ਼ਖਮੀ ਹੋਏ ਨੌਜਵਾਨ ਪਵਨ ਕੁਮਾਰ ਨੇ ਦੱਸਿਆ ਕਾਲੋਨੀ ’ਚ ਕੁੱਤੇ ਨੂੰ ਲੈ ਕੇ ਮਾਮੂਲੀ ਜਿਹਾ ਝਗੜਾ ਹੋਇਆ ਸੀ ਪਰ ਇਸ ਝਗੜੇ ਦੌਰਾਨ ਦੂਜੀ ਧਿਰ ਦੇ ਨੌਜਵਾਨ ਨੇ ਗੋਲੀ ਚਲਾ ਦਿੱਤੀ, ਜੋ ਉਸਦੀ ਬਾਂਹ ’ਤੇ ਲੱਗੀ ਹੈ। ਓਧਰ ਮੌਕੇ ’ਤੇ ਪਹੁੰਚੀ ਪੁਲਸ ਨਾਲ ਜਦੋਂ ਇਸ ਮਾਮਲੇ ਸਬੰਧੀ ਗੱਲਬਾਤ ਕੀਤੀ ਗਈ ਤਾਂ ਐੱਸ. ਐੱਚ. ਓ. ਹਰਿੰਦਰ ਸਿੰਘ ਚਮੇਲੀ ਨੇ ਕਿਹਾ ਕਿ ਉਹ ਮੌਕੇ ’ਤੇ ਪਹੁੰਚੇ ਹਨ ਅਤੇ ਜ਼ਖਮੀ ਦੇ ਬਿਆਨਾਂ ਦੇ ਆਧਾਰ ’ਤੇ ਬਣਦੀ ਕਾਰਵਾਈ ਕੀਤੀ ਜਾਵੇਗੀ।