ਫਾਇਰ ਕਰਕੇ ਰੀਲਾਂ ਬਣਾਉਣ ਵਾਲੇ 2 ਲੋਕ ਗ੍ਰਿਫ਼ਤਾਰ

Thursday, Jun 05, 2025 - 04:57 PM (IST)

ਫਾਇਰ ਕਰਕੇ ਰੀਲਾਂ ਬਣਾਉਣ ਵਾਲੇ 2 ਲੋਕ ਗ੍ਰਿਫ਼ਤਾਰ

ਬਠਿੰਡਾ (ਸੁਖਵਿੰਦਰ) : ਰਿਵਾਲਵਰ ਨਾਲ ਫਾਇਰ ਕਰਕੇ ਸ਼ੋਸ਼ਲ ਮੀਡੀਆ 'ਤੇ ਵੀਡੀਓ ਅਪਲੋਡ ਕਰਨ ਵਾਲੇ 2 ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਕੋਟਫੱਤਾ ਪੁਲਸ ਵਲੋਂ ਮਾਮਲਾ ਦਰਜ ਕੀਤਾ ਗਿਆ ਹੈ। ਜਾਣਕਾਰੀ ਦਿੰਦਿਆ ਹੌਲਦਾਰ ਦਵਿੰਦਰ ਸਿੰਘ ਨੇ ਦੱਸਿਆ ਕਿ ਸ਼ੋਸ਼ਲ ਮੀਡੀਆਂ 'ਤੇ ਇਕ ਵੀਡੀਓ ਵਾਇਰਲ ਹੋ ਰਹੀ ਸੀ।

ਇਸ ਵਿਚ ਇਕ ਵਿਅਕਤੀ ਕੁਲਦੀਪ ਸਿੰਘ ਵਾਸੀ ਭਾਈ ਬਖਤੌਰ ਗੱਡੀ ਵਿਚ ਖੜ੍ਹ ਕੇ ਰਿਵਾਲਵਰ ਨਾਲ ਫਾਇਰ ਕਰ ਰਿਹਾ ਹੈ, ਜਦਕਿ ਉਸ ਦਾ ਸਾਥੀ ਗੁਰਪ੍ਰੀਤ ਸਿੰਘ ਨਾਲ ਬੈਠਾ ਹੈ। ਪੁਲਸ ਵਲੋਂ ਪੜਤਾਲ ਤੋਂ ਬਾਅਦ ਅਮਨ-ਸ਼ਾਤੀ ਭੰਗ ਕਰਨ ਦੇ ਦੋਸ਼ਾਂ ਤਹਿਤ ਉਕਤ ਦੋਵੇ ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ ਕਰਕੇ ਉਨ੍ਹਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।


author

Babita

Content Editor

Related News