ਨੌਜਵਾਨ ਦੀ ਕੁੱਟਮਾਰ ਮਗਰੋਂ ਰਾਜ਼ੀਨਾਮੇ ਦਾ ਦਬਾਅ ਪਾਉਣ ਲਈ ਘਰ ''ਚ ਕੀਤੇ ਫਾਇਰ

Wednesday, Sep 17, 2025 - 04:12 PM (IST)

ਨੌਜਵਾਨ ਦੀ ਕੁੱਟਮਾਰ ਮਗਰੋਂ ਰਾਜ਼ੀਨਾਮੇ ਦਾ ਦਬਾਅ ਪਾਉਣ ਲਈ ਘਰ ''ਚ ਕੀਤੇ ਫਾਇਰ

ਫਿਰੋਜ਼ਪੁਰ (ਪਰਮਜੀਤ ਸੋਢੀ) : ਇੱਥੇ ਆਰਿਫ ਕੇ ਦੇ ਅਧੀਨ ਆਉਂਦੇ ਪਿੰਡ ਬੰਡਾਲਾ ਵਿਖੇ ਨੌਜਵਾਨ ਦੀ ਕੁੱਟਮਾਰ ਕਰਕੇ ਰਾਜ਼ੀਨਾਮੇ ਦਾ ਦਬਾਅ ਪਾਉਣ ਨੂੰ ਲੈ ਕੇ ਇਕ ਔਰਤ ਦੇ ਘਰ ਅੱਗੇ ਫਾਇਰ ਕਰਨ ਦੇ ਦੋਸ਼ ਵਿਚ ਥਾਣਾ ਆਰਿਫ ਕੇ ਪੁਲਸ ਨੇ 3 ਬਾਏ ਨੇਮ ਵਿਅਕਤੀਆਂ ਅਤੇ 4-5 ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਪੁਲਸ ਨੂੰ ਦਿੱਤੇ ਬਿਆਨਾਂ ਵਿਚ ਹਰਭਜਨ ਕੌਰ ਪਤਨੀ ਬਲਕਾਰ ਸਿੰਘ ਵਾਸੀ ਪਿੰਡ ਬੰਡਾਲਾ ਨੇ ਦੱਸਿਆ ਕਿ ਉਸ ਦੇ ਪੋਤਰੇ ਜੋਬਨਪ੍ਰੀਤ ਸਿੰਘ ਪੁੱਤਰ ਨਿਰਮਲ ਸਿੰਘ ਵਾਸੀ ਬੰਡਾਲਾ ਦੀ ਦੋਸ਼ੀਅਨ ਲਵਪ੍ਰੀਤ ਸਿੰਘ ਪੁੱਤਰ ਜੱਸਾ ਸਿੰਘ, ਗੁਰਜੰਟ ਸਿੰਘ ਪੁੱਤਰ ਗੁਰਬਖਸ਼ ਸਿੰਘ, ਜੱਸਾ ਸਿੰਘ ਪੁੱਤਰ ਗੁਰਾ ਸਿੰਘ ਵਾਸੀਅਨ ਬੰਡਾਲਾ ਅਤੇ 4-5 ਅਣਪਛਾਤੇ ਵਿਅਕਤੀਆਂ ਨੇ ਮੱਲਾਂਵਾਲਾ ਵਿਖੇ ਕੁੱਟਮਾਰ ਕੀਤੀ ਸੀ।

ਇਸ ਕਰਕੇ ਉਸ ਦੇ ਪੋਤਰੇ ਦੇ ਬਿਆਨਾਂ ’ਤੇ ਉਕਤ ਦੋਸ਼ੀਅਨ ਖ਼ਿਲਾਫ਼ ਥਾਣਾ ਮੱਲਾਂਵਾਲਾ ਵਿਖੇ ਮਾਮਲਾ ਦਰਜ ਕੀਤਾ ਗਿਆ ਸੀ। ਹਰਭਜਨ ਕੌਰ ਨੇ ਦੱਸਿਆ ਕਿ ਉਕਤ ਦੋਸ਼ੀਅਨ ਉਸ ’ਤੇ ਰਾਜ਼ੀਨਾਮਾ ਕਰਨ ਦਾ ਦਬਾਅ ਪਾਉਂਦੇ ਸੀ ਤੇ ਅਸੀਂ ਰਾਜ਼ੀਨਾਮਾ ਨਹੀਂ ਕਰਦੇ ਸੀ। ਹਰਭਜਨ ਕੌਰ ਨੇ ਦੱਸਿਆ ਕਿ ਰਾਜ਼ੀਨਾਮੇ ਸਬੰਧੀ ਦਬਾਅ ਪਾਉਣ ਦੀ ਖ਼ਾਤਰ ਲਵਪ੍ਰੀਤ ਸਿੰਘ, ਗੁਰਜੰਟ ਸਿੰਘ, ਜੱਸਾ ਸਿੰਘ ਅਤੇ 4-5 ਅਣਪਛਾਤੇ ਵਿਅਕਤੀਆਂ ਨੇ ਸਾਡੇ ਘਰ ਵੱਲ ਨੂੰ ਫਾਇਰ ਕੀਤੇ ਹਨ। ਇਸ ਮਾਮਲੇ ਦੀ ਜਾਂਚ ਕਰ ਰਹੇ ਸਹਾਇਕ ਥਾਣੇਦਾਰ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਪੁਲਸ ਨੇ ਸ਼ਿਕਾਇਤਕਰਤਾ ਦੇ ਬਿਆਨਾਂ ’ਤੇ ਉਕਤ ਦੋਸ਼ੀਅਨ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ।


author

Babita

Content Editor

Related News