ਪੁਰਾਣੀ ਰੰਜਿਸ਼ ਕਾਰਨ ਹੋਈ ਗੋਲੀਬਾਰੀ, ਇੱਕ ਜ਼ਖਮੀ

Wednesday, Jun 24, 2026 - 03:10 PM (IST)

ਪੁਰਾਣੀ ਰੰਜਿਸ਼ ਕਾਰਨ ਹੋਈ ਗੋਲੀਬਾਰੀ, ਇੱਕ ਜ਼ਖਮੀ

ਬਠਿੰਡਾ (ਸੁਖਵਿੰਦਰ) : ਪੁਰਾਣੀ ਰੰਜਿਸ਼ ਕਾਰਨ ਹੋਈ ਗੋਲੀਬਾਰੀ ਵਿਚ ਇੱਕ ਵਿਅਕਤੀ ਜ਼ਖਮੀ ਹੋ ਗਿਆ। ਸਦਰ ਪੁਲਸ ਨੇ ਤਿੰਨ ਮੁਲਜ਼ਮਾਂ ਖ਼ਿਲਾਫ਼ ਕਤਲ ਦੀ ਕੋਸ਼ਿਸ਼ ਦਾ ਮਾਮਲਾ ਦਰਜ ਕੀਤਾ ਹੈ। ਕੋਟਸ਼ਮੀਰ ਦੇ ਰਹਿਣ ਵਾਲੇ ਲਖਵਿੰਦਰ ਸਿੰਘ ਨੇ ਆਪਣੀ ਸ਼ਿਕਾਇਤ ਵਿਚ ਦੱਸਿਆ ਹੈ ਕਿ ਮੁਲਜ਼ਮ ਕਰਨੈਲ ਸਿੰਘ, ਬਲਵੀਰ ਸਿੰਘ ਅਤੇ ਜਸ਼ਨਦੀਪ ਸਿੰਘ ਨੇ ਕੁਝ ਦਿਨ ਪਹਿਲਾਂ ਉਸ ''ਤੇ ਹਮਲਾ ਕੀਤਾ ਸੀ ਅਤੇ ਕਰਨੈਲ ਸਿੰਘ ਨੇ ਆਪਣੇ .32 ਬੋਰ ਦੇ ਰਿਵਾਲਵਰ ਨਾਲ ਗੋਲੀ ਚਲਾਈ ਸੀ, ਜਿਸ ਨਾਲ ਉਸ ਦੇ ਪੇਟ ਵਿਚ ਗੋਲੀ ਲੱਗੀ ਸੀ।

ਉਸ ਦੇ ਪਰਿਵਾਰ ਨੇ ਉਸ ਨੂੰ ਬਠਿੰਡਾ ਦੇ ਇੱਕ ਹਸਪਤਾਲ ਵਿੱਚ ਦਾਖਲ ਕਰਵਾਇਆ, ਜਿੱਥੇ ਉਹ ਇਲਾਜ ਅਧੀਨ ਹੈ। ਉਸ ਨੇ ਦੱਸਿਆ ਕਿ ਉਸ ਦੀ ਮੁਲਜ਼ਮਾਂ ਨਾਲ ਪੁਰਾਣੀ ਰੰਜਿਸ਼ ਸੀ, ਜਿਸ ਕਾਰਨ ਉਨ੍ਹਾਂ ਨੇ ਹਮਲਾ ਕੀਤਾ। ਸ਼ਿਕਾਇਤ ਦੇ ਆਧਾਰ ''ਤੇ ਪੁਲਿਸ ਨੇ ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ ਅਤੇ ਅਗਲੇਰੀ ਕਾਰਵਾਈ ਜਾਰੀ ਹੈ।


author

Babita

Content Editor

Related News