ਖੰਨਾ ''ਚ ਕਿਕ੍ਰਟ ਟੂਰਨਾਮੈਂਟ ਨੂੰ ਲੈ ਕੇ ਚੱਲੀ ਗੋਲੀ, ਮੌਕੇ ''ਤੇ ਪਈਆਂ ਭਾਜੜਾਂ
Monday, Jun 29, 2026 - 10:24 AM (IST)
ਖੰਨਾ (ਵਿਪਨ) : ਖੰਨਾ ਦੇ ਪਿੰਡ ਰਸੁਲੜਾ 'ਚ ਗੋਲੀ ਚੱਲਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਦੌਰਾਨ 2 ਨੌਜਵਾਨਾਂ ਦੇ ਫੱਟੜ ਹੋਣ ਦੀ ਖ਼ਬਰ ਹੈ। ਉਨ੍ਹਾਂ ਨੂੰ ਇਲਾਜ ਲਈ ਖੰਨਾ ਦੇ ਸਿਵਲ ਹਸਪਤਾਲ ਵਿੱਖੇ ਦਾਖ਼ਲ ਕਰਵਾਇਆ ਗਿਆ ਹੈ। ਫਿਲਹਾਲ ਹਸਪਤਾਲ ਦੇ ਡਾਕਟਰਾਂ ਵਲੋਂ ਜ਼ਖਮੀਆਂ ਦੀ ਹਾਲਤ ਖ਼ਤਰੇ ਤੋਂ ਬਾਹਰ ਦੱਸੀ ਜਾ ਰਹੀ ਹੈ। ਜਾਣਕਾਰੀ ਮੁਤਾਬਕ ਖੰਨਾ ਦੇ ਡੀ. ਐੱਸ. ਪੀ. ਵਿਨੋਦ ਕੁਮਾਰ ਨੇ ਦੱਸਿਆ ਕੀ 2 ਨੌਜਵਾਨਾਂ ਦੇ ਗੋਲੀ ਲੱਗਣ ਦੀ ਸੂਚਨਾ ਮਿਲੀ ਸੀ।
ਕੁੱਝ ਦਿਨ ਪਹਿਲਾਂ ਇਕ ਕ੍ਰਿਕਟ ਟੂਰਨਾਮੈਂਟ ਨੂੰ ਲੈ ਕੇ ਕੋਈ ਆਪਸੀ ਤਕਰਾਰ ਸੀ, ਜਿਸ ਕਾਰਨ ਇਹ ਝਗੜਾ ਵੱਧ ਗਿਆ ਅਤੇ ਗੋਲੀ ਚੱਲ ਗਈ। ਇਸ ਦੌਰਾਨ ਇਕ ਨੌਜਵਾਨ ਦੇ ਪੱਟ 'ਤੇ ਗੋਲੀ ਮਾਰੀ ਗਈ ਹੈ, ਇਸ ਵਾਰਦਾਤ 'ਚ 2 ਨੌਜਵਾਨ ਫੱਟੜ ਹਨ ਅਤੇ ਉਨ੍ਹਾਂ ਦੀ ਹਾਲਤ ਖ਼ਤਰੇ ਤੋਂ ਬਾਹਰ ਹੈ। ਪੁਲਸ ਵਲੋਂ ਇਸ ਵਾਰਦਾਤ 'ਚ ਸ਼ਾਮਲ ਵਿਅਕਤੀਆਂ 'ਤੇ ਕਾਰਵਾਈ ਕੀਤੀ ਜਾ ਰਹੀ ਹੈ। ਇਸ ਘਟਨਾ ਨੂੰ ਲੈ ਕੇ ਪੰਜਾਬ ਦੇ ਸਾਬਕਾ ਮੰਤਰੀ ਗੁਰਕੀਰਤ ਸਿੰਘ ਕੋਟਲੀ ਨੇ ਪੰਜਾਬ ਦੀ ਕਾਨੂੰਨ-ਵਿਵਸਥਾ 'ਤੇ ਸਵਾਲ ਚੁੱਕੇ ਹਨ।
Related News
ਪੰਜਾਬ : ਡਰਾਈਵਿੰਗ ਲਾਇਸੈਂਸਾਂ ਨੂੰ ਲੈ ਕੇ ਪਿਆ ਵੱਡਾ ਪੰਗਾ, ਬਿਨੈਕਾਰਾਂ ਨੂੰ ਪਈ ਨਵੀਂ ਮੁਸੀਬਤ, ਟਰਾਂਸਪੋਰਟ ਵਿਭਾਗ...
