ਕੱਪੜਾ ਵਪਾਰੀ ਦੀ ਦੁਕਾਨ ''ਤੇ ਚੱਲੀ ਗੋਲੀ, ਇਲਾਕੇ ''ਚ ਦਹਿਸ਼ਤ ਦਾ ਮਾਹੌਲ

Thursday, Jul 16, 2026 - 04:41 PM (IST)

ਕੱਪੜਾ ਵਪਾਰੀ ਦੀ ਦੁਕਾਨ ''ਤੇ ਚੱਲੀ ਗੋਲੀ, ਇਲਾਕੇ ''ਚ ਦਹਿਸ਼ਤ ਦਾ ਮਾਹੌਲ

ਜ਼ੀਰਾ (ਸਤੀਸ਼) : ਪੂਰੇ ਹੀ ਪੰਜਾਬ 'ਚ ਫਿਰੌਤੀਆਂ ਨੂੰ ਲੈ ਕੇ ਗੋਲੀਆਂ ਚੱਲਣ ਦੀਆਂ ਘਟਨਾਵਾਂ ਸਾਹਮਣੇ ਆ ਰਹੀਆਂ ਹਨ। ਅਜਿਹੀ ਹੀ ਇਕ ਘਟਨਾ ਹਲਕਾ ਜ਼ੀਰਾ ਦੇ ਮੇਨ ਬਾਜ਼ਾਰ ਤੋਂ ਸਾਹਮਣੇ ਆਇਆ ਹੈ, ਜਿੱਥੇ ਇੱਕ ਕੱਪੜਾ ਵਪਾਰੀ ਦੀ ਦੁਕਾਨ 'ਤੇ ਦੋ ਨਕਾਬਪੋਸ਼ ਮੋਟਰਸਾਈਕਲ ਸਵਾਰਾਂ ਵੱਲੋਂ ਗੋਲੀ ਚਲਾ ਦਿੱਤੀ ਗਈ। ਹਾਲਾਂਕਿ ਕੱਪੜਾ ਵਪਾਰੀ ਵੱਲੋਂ ਇਸ ਮਾਮਲੇ ਸਬੰਧੀ ਪੱਤਰਕਾਰਾਂ ਨੂੰ ਕੋਈ ਵੀ ਜਾਣਕਾਰੀ ਦੇਣ ਤੋਂ ਸਾਫ਼ ਇਨਕਾਰ ਕਰ ਦਿੱਤਾ ਗਿਆ ਪਰ ਬਾਜ਼ਾਰ 'ਚ ਹੋਰ ਦੁਕਾਨਦਾਰਾਂ ਨਾਲ ਗੱਲਬਾਤ ਕੀਤੀ ਗਈ।

ਉਨ੍ਹਾਂ ਨੇ ਦੱਸਿਆ ਕਿ ਦੋ ਬਾਈਕ ਸਵਾਰ ਨਕਾਬਪੋਸ਼ਾਂ ਵੱਲੋਂ ਗੋਲੀ ਚਲਾਈ ਗਈ ਹੈ, ਹਾਲਾਂਕਿ ਗਨੀਮਤ ਇਹ ਰਹੀ ਕਿ ਇਸ ਗੋਲੀਕਾਂਡ ਦੌਰਾਨ ਕਿਸੇ ਵੀ ਤਰ੍ਹਾਂ ਦਾ ਕੋਈ ਜਾਨੀ-ਮਾਲੀ ਨੁਕਸਾਨ ਹੋਣ ਤੋਂ ਬਚਾਅ ਹੋ ਗਿਆ। ਉਧਰ ਡੀ. ਐੱਸ. ਪੀ. ਜ਼ੀਰਾ ਜਸਪਾਲ ਸਿੰਘ ਵੱਲੋਂ ਮੌਕੇ 'ਤੇ ਪਹੁੰਚ ਕੇ ਸਾਰੀ ਜਾਣਕਾਰੀ ਇਕੱਤਰਤ ਕਰਦਿਆਂ ਇਸ ਮਾਮਲੇ ਦੀ ਬਰੀਕੀ ਦੇ ਨਾਲ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।


author

Babita

Content Editor

Related News