ਗੁਰੂਹਰਸਹਾਏ ਦੇ ਪਿੰਡ ''ਚ ਚੱਲੀ ਗੋਲੀ, ਵਿਅਕਤੀ ਹੋਇਆ ਗੰਭੀਰ ਜ਼ਖਮੀ
Thursday, Aug 20, 2026 - 02:15 PM (IST)
ਗੁਰੂਹਰਸਹਾਏ (ਸੁਨੀਲ ਵਿੱਕੀ ਆਵਲਾ) : ਬੁੱਧਵਾਰ ਦੀ ਦੇਰ ਰਾਤ ਨੂੰ ਦੋ ਮੋਟਰਸਾਈਕਲ ਸਵਾਰ ਅਣਪਛਾਤੇ ਲੋਕਾਂ ਨੇ ਇੱਕ ਵਿਅਕਤੀ 'ਤੇ ਗੋਲੀਆਂ ਚਲਾ ਕੇ ਉਸ ਨੂੰ ਜ਼ਖਮੀ ਦਿੱਤਾ। ਇਸ ਘਟਨਾ ਕਾਰਨ ਇਲਾਕੇ 'ਚ ਦਹਿਸ਼ਤ ਦਾ ਮਾਹੌਲ ਪੈਦਾ ਹੋ ਗਿਆ। ਪ੍ਰਾਪਤ ਜਾਣਕਾਰੀ ਅਨੁਸਾਰ ਸਤਪਾਲ ਮਿਰੋਕ ਪਿੰਡ ਮੋਹਣ ਕੇ ਤੋਂ ਗੋਲੂ ਕਾ ਵਾਪਸ ਆ ਰਿਹਾ ਸੀ। ਜਦ ਉਹ ਆਪਣੀ ਦੁਕਾਨ ਦੇ ਬਾਹਰ ਪਹੁੰਚਿਆ ਤਾਂ ਪਿੱਛੋਂ ਆ ਰਹੇ ਦੋ ਮੋਟਰਸਾਈਕਲ ਸਵਾਰ ਅਣਪਛਾਤੇ ਲੋਕਾਂ ਨੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਹਮਲਾਵਾਰਾ ਵੱਲੋਂ ਕਰੀਬ ਦੋ ਤੋਂ ਤਿੰਨ ਗੋਲੀਆਂ ਚਲਾਈਆਂ ਗਈਆਂ। ਇਕ ਗੋਲੀ ਸੱਤਪਾਲ ਦੀ ਲੱਤ 'ਚ ਲੱਗੀ, ਜਿਸ ਕਾਰਨ ਉਹ ਜ਼ਖ਼ਮੀ ਹੋ ਗਿਆ। ਇਸ ਘਟਨਾ ਨੂੰ ਅੰਜਾਮ ਦੇਣ ਤੋਂ ਬਾਅਦ ਮੋਟਰਸਾਈਕਲ ਸਵਾਰ ਮੌਕੇ ਤੋਂ ਫ਼ਰਾਰ ਹੋ ਗਏ।
ਇਸ ਦੌਰਾਨ ਲੋਕਾਂ ਨੇ ਜ਼ਖਮੀ ਹਾਲਤ 'ਚ ਸਤਪਾਲ ਨੂੰ ਹਸਪਤਾਲ 'ਚ ਦਾਖ਼ਲ ਕਰਾਇਆ। ਸਤਪਾਲ ਮਿਰੋਕ ਦੀ ਨਾਜ਼ੁਕ ਹਾਲਤ ਨੂੰ ਵੇਖਦੇ ਹੋਏ ਉਸਨੂੰ ਫ਼ਰੀਦਕੋਟ ਦੇ ਮੈਡੀਕਲ ਕਾਲਜ 'ਚ ਰੈਫ਼ਰ ਕਰ ਦਿੱਤਾ ਗਿਆ। ਘਟਨਾ ਵਾਲੀ ਥਾਂ 'ਤੇ ਪੁਲਸ ਨੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਸਤਪਾਲ ਮਿਰੋਕ ਗੋਲੂ ਕਾ ਮੋੜ 'ਚ ਕੰਬੋਜ ਕਾਰ ਬਾਜ਼ਾਰ ਦਾ ਸੇਲ-ਪਰਚੇਜ਼ ਦਾ ਕੰਮ ਕਰਦਾ ਹੈ। ਇਸ ਗੱਲ ਦਾ ਵੀ ਪਤਾ ਲੱਗਿਆ ਹੈ ਇਹ ਘਟਨਾ ਪੈਸਿਆਂ ਦੇ ਲੈਣ-ਦੇਣ ਦੇ ਕਾਰਨ ਹੋਈ ਹੈ। ਜ਼ਖਮੀ ਸਤਪਾਲ ਅਤੇ ਪਰਿਵਾਰ ਵਾਲਿਆਂ ਨੇ ਪੁਲਸ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਮੁਲਜ਼ਮਾਂ ਨੂੰ ਫੜ੍ਹ ਕੇ ਉਨ੍ਹਾਂ 'ਤੇ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇ। ਘਟਨਾ ਵਾਲੀ ਥਾਂ 'ਤੇ ਮੌਜੂਦ ਕਈ ਲੋਕਾਂ ਨੇ ਕਿਹਾ ਕਿ ਜੇਕਰ ਗੋਲੀ ਚਲਾਉਣ ਵਾਲੇ ਵਿਅਕਤੀ ਉਨ੍ਹਾਂ ਦੇ ਸਾਹਮਣੇ ਆ ਜਾਣ ਤਾਂ ਉਨ੍ਹਾਂ ਨੂੰ ਪਛਾਣ ਲੈਣਗੇ।
