ਘਰ ’ਚ ਦਾਖ਼ਲ ਹੋ ਕੇ ਨੌਜਵਾਨ ’ਤੇ ਚਲਾਈਆਂ ਗੋਲੀਆਂ
Tuesday, Sep 15, 2026 - 11:19 AM (IST)
ਮਾਨਸਾ (ਸੰਦੀਪ ਮਿੱਤਲ) : ਮਾਨਸਾ ਦੇ ਇਕ ਨੌਜਵਾਨ ’ਤੇ ਮੋਟਰਸਾਈਕਲ ਸਵਾਰ ਵਿਅਕਤੀਆਂ ਨੇ ਉਸ ਦੇ ਘਰ ’ਚ ਦਾਖ਼ਲ ਹੋ ਗੋਲੀਆਂ ਚਲਾਈਆਂ ਅਤੇ ਉਸ ਨੂੰ ਜ਼ਖ਼ਮੀ ਕਰ ਦਿੱਤਾ। ਜ਼ਖ਼ਮੀ ਹਾਲਤ ’ਚ ਉਸ ਨੂੰ ਸਿਵਲ ਹਸਪਤਾਲ ਮਾਨਸਾ ਵਿਖੇ ਦਾਖ਼ਲ ਕਰਵਾਇਆ ਗਿਆ। ਉਸ ਦੇ ਮੂੰਹ ’ਤੇ ਗੋਲੀਆਂ ਦੇ ਸ਼ਰੇ ਲੱਗੇ ਹਨ। ਸਿਵਲ ਹਸਪਤਾਲ ਵਿਖੇ ਜ਼ੇਰੇ ਇਲਾਜ ਹਰਵਿੰਦਰ ਸਿੰਘ ਨੇ ਦੱਸਿਆ ਕਿ ਪੁਰਾਣੀ ਰੰਜਿਸ਼ ਕਾਰਨ ਕੁੱਝ ਵਿਅਕਤੀ ਮੋਟਰਸਾਈਕਲ ’ਤੇ ਸਵਾਰ ਹੋ ਕੇ ਉਸਦੇ ਘਰ ਆਏ ਅਤੇ ਗੋਲੀਆਂ ਚਲਾ ਕੇ ਚਲੇ ਗਏ।
ਉਸ ਨੇ ਦੱਸਿਆ ਕਿ ਕਿਸੇ ਦੋਸਤ ਦੀ ਮਦਦ ਕਰਨ ਨੂੰ ਲੈ ਕੇ ਕੁੱਝ ਵਿਅਕਤੀ ਉਸ ’ਤੇ ਖਾਰ ਖਾਂਦੇ ਸਨ, ਜਿਸ ਕਰ ਕੇ ਇਹ ਹਮਲਾ ਉਸ ’ਤੇ ਕੀਤਾ ਹੈ। ਥਾਣਾ ਸਿਟੀ-2 ਮਾਨਸਾ ਦੀ ਪੁਲਸ ਨੇ ਜ਼ਖ਼ਮੀ ਨੌਜਵਾਨ ਹਰਵਿੰਦਰ ਸਿੰਘ ਦੇ ਬਿਆਨ ਲੈ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
