ਪੰਜਾਬੀ ਅਦਾਕਾਰਾ ਦੇ ਪਿਤਾ ''ਤੇ ਫਾਇਰਿੰਗ ਮਾਮਲਾ: DIG ਨੇ 24 ਘੰਟਿਆਂ ''ਚ ਸ਼ੂਟਰਾਂ ਨੂੰ ਕਾਬੂ ਕਰਨ ਦਾ ਕੀਤਾ ਦਾਅਵਾ
Sunday, Jul 06, 2025 - 12:47 AM (IST)

ਮੋਗਾ (ਕਸ਼ਿਸ਼ ਸਿੰਗਲਾ) : ਮੋਗਾ ਜ਼ਿਲ੍ਹੇ ਦੇ ਕੋਟ ਈਸੇ ਖਾਂ ਵਿਖੇ ਬਤੌਰ ਡਾਕਟਰੀ ਕਰ ਰਹੇ ਪੰਜਾਬੀ ਫਿਲਮ ਇੰਡਸਟਰੀ ਦੀ ਮਸ਼ਹੂਰ ਅਦਾਕਾਰਾ ਤਾਨੀਆ ਕਪੂਰ ਦੇ ਪਿਤਾ ਡਾਕਟਰ ਅਨਿਲਜੀਤ ਕੰਬੋਜ ਨੂੰ ਦੋ ਨੌਜਵਾਨਾਂ ਵੱਲੋਂ ਗੋਲੀਆਂ ਮਾਰ ਕੇ ਫਰਾਰ ਹੋਣ ਦੀ ਜਾਣਕਾਰੀ ਮਿਲੀ ਸੀ ਅਤੇ ਅੱਜ ਇਸ ਸਾਰੇ ਘਟਨਾਕ੍ਰਮ ਦੀ ਸੀਸੀਟੀਵੀ ਫੁਟੇਜ ਸਾਹਮਣੇ ਆਈ ਹੈ ਜਿਸ ਵਿੱਚ ਦੋ ਨੌਜਵਾਨ ਉਨ੍ਹਾਂ ਦੇ ਕਲੀਨਿਕ ਵਿੱਚ ਆਉਂਦੇ ਹਨ ਅਤੇ ਇੱਕ ਨੌਜਵਾਨ ਡਾਕਟਰ ਅਨਿਲਜੀਤ ਕੰਬੋਜ ਨੂੰ ਆਪਣਾ ਪੈਰ ਦਿਖਾਉਂਦਾ ਹੈ ਅਤੇ ਦੂਸਰਾ ਆ ਕੇ ਡਾਕਟਰ ਅਨਿਲਜੀਤ ਕੰਬੋਜ ਉੱਪਰ ਦੋ ਫਾਇਰ ਕਰਦਾ ਹੈ ਅਤੇ ਉਸ ਤੋਂ ਬਾਅਦ ਦੋਵੇਂ ਮੌਕੇ ਤੋਂ ਫਰਾਰ ਹੋ ਜਾਂਦੇ ਹਨ।
ਇਹ ਵੀ ਪੜ੍ਹੋ : ਪੰਜਾਬੀ ਅਦਾਕਾਰਾ ਦੇ ਪਿਤਾ 'ਤੇ ਫਾਇਰਿੰਗ ਮਾਮਲਾ, Tania ਵੱਲੋਂ ਕੀਤੀ ਗਈ ਇਹ ਮੰਗ
24 ਘੰਟਿਆਂ 'ਚ ਸ਼ੂਟਰਾਂ ਨੂੰ ਕਾਬੂ ਕਰਨ ਦਾ ਕੀਤਾ ਦਾਅਵਾ
ਫਰੀਦਕੋਟ ਰੇਂਜ ਦੇ ਡੀਆਈਜੀ ਅਸ਼ਵਨੀ ਕਪੂਰ ਵੱਲੋਂ ਅੱਜ ਮੋਗਾ ਵਿਖੇ ਵਿਸ਼ੇਸ਼ ਪ੍ਰੈੱਸ ਕਾਨਫਰੰਸ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਉਹਨਾਂ ਵੱਲੋਂ ਅਦਾਕਾਰਾ ਤਾਨੀਆ ਕੰਬੋਜ ਦੇ ਪਿਤਾ ਉੱਪਰ ਫਾਇਰਿੰਗ ਮਾਮਲੇ ਸਬੰਧੀ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਉਹਨਾਂ ਵੱਲੋਂ 24 ਘੰਟਿਆਂ ਦੇ ਅੰਦਰ ਦੋਵੇਂ ਦੋਸ਼ੀਆਂ ਨੂੰ ਕਾਬੂ ਕਰ ਲਿਆ ਜਾਵੇਗਾ। ਇਸ ਮੌਕੇ ਉਨ੍ਹਾਂ ਇਹ ਵੀ ਦੱਸਿਆ ਕਿ ਤਾਨੀਆ ਦੇ ਪਿਤਾ ਨੂੰ 2022 ਵਿੱਚ ਥਰੈਟ ਕਾਲ ਵੀ ਆਈ ਸੀ ਜਿਸ ਤੋਂ ਬਾਅਦ ਉਹਨਾਂ ਨੂੰ ਸਕਿਓਰਿਟੀ ਦਿੱਤੀ ਗਈ ਸੀ ਅਤੇ 2025 ਵਿੱਚ ਉਹਨਾਂ ਦੀ ਸਕਿਓਰਿਟੀ ਵਾਪਸ ਲੈ ਲਈ ਗਈ ਸੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8