ਪੰਜਾਬੀ ਅਦਾਕਾਰਾ ਦੇ ਪਿਤਾ ''ਤੇ ਫਾਇਰਿੰਗ ਮਾਮਲਾ, Tania ਵੱਲੋਂ ਕੀਤੀ ਗਈ ਇਹ ਮੰਗ
Saturday, Jul 05, 2025 - 09:23 AM (IST)

ਐਂਟਰਟੇਨਮੈਂਟ ਡੈਸਕ- ਪੰਜਾਬੀ ਫਿਲਮ ਇੰਡਸਟਰੀ ਦੀ ਮਸ਼ਹੂਰ ਅਦਾਕਾਰਾ ਤਾਨੀਆ ਇਸ ਸਮੇਂ ਇਕ ਗੰਭੀਰ ਸਥਿਤੀ ਵਿਚੋਂ ਲੰਘ ਰਹੀ ਹੈ, ਕਿਉਂਕਿ ਉਨ੍ਹਾਂ ਦੇ ਪਿਤਾ ਡਾ. ਅਨੀਲ ਜੀਤ ਸਿੰਘ ਕੰਬੋਜ ਨੂੰ ਸ਼ੁੱਕਰਵਾਰ ਦੁਪਹਿਰ (4 ਜੁਲਾਈ) ਨੂੰ ਮੋਗਾ ਜ਼ਿਲ੍ਹੇ ਦੇ ਕੋਟ ਈਸੇ ਖਾਂ 'ਚ ਸਥਿਤ ਉਨ੍ਹਾਂ ਦੇ ਨਰਸਿੰਗ ਹੋਮ 'Harbans Nursing Home' ਵਿਚ 2 ਅਣਪਛਾਤੇ ਨੌਜਵਾਨਾਂ ਵੱਲੋਂ ਗੋਲੀਆਂ ਮਾਰ ਦਿੱਤੀਆਂ ਗਈਆਂ ਹਨ। ਡਾ. ਕੰਬੋਜ ਨੂੰ ਤੁਰੰਤ ਮੋਗਾ ਦੇ ਇਕ ਨਿੱਜੀ ਹਸਪਤਾਲ 'ਚ ਭਰਤੀ ਕਰਵਾਇਆ ਗਿਆ, ਜਿੱਥੇ ਉਹਨਾਂ ਦੀ ਹਾਲਤ ਹਾਲੇ ਵੀ ਗੰਭੀਰ ਬਣੀ ਹੋਈ ਹੈ।
ਇਹ ਵੀ ਪੜ੍ਹੋ: 'ਮੈਂ ਜਦੋਂ ਵੀ ਦਿਲਜੀਤ ਨਾਲ ਫਿਲਮ ਕਰਦੀ ਹਾਂ ਤਾਂ Pregnant ਹੋ ਜਾਂਦੀ ਹਾਂ': Neeru Bajwa
ਤਾਨੀਆ ਦੀ ਟੀਮ ਵਲੋਂ ਪਰਿਵਾਰ ਦੀ ਨਿੱਜਤਾ ਦੀ ਅਪੀਲ
ਤਾਨੀਆ ਵੱਲੋਂ ਉਨ੍ਹਾਂ ਦੀ ਟੀਮ ਨੇ ਇੰਸਟਾਗ੍ਰਾਮ 'ਤੇ ਇੱਕ ਸੰਵੇਦਨਸ਼ੀਲ ਨੋਟ ਸਾਂਝਾ ਕਰਦਿਆਂ ਲਿਖਿਆ, "ਤਾਨੀਆ ਅਤੇ ਉਨ੍ਹਾਂ ਦੇ ਪਰਿਵਾਰ ਵੱਲੋਂ, ਅਸੀਂ ਇਹ ਦੱਸਣਾ ਚਾਹੁੰਦੇ ਹਾਂ ਕਿ ਇਹ ਉਨ੍ਹਾਂ ਅਤੇ ਉਨ੍ਹਾਂ ਦੇ ਪਰਿਵਾਰ ਲਈ ਇੱਕ ਬਹੁਤ ਹੀ ਨਾਜ਼ੁਕ ਅਤੇ ਭਾਵਨਾਤਮਕ ਸਮਾਂ ਹੈ। ਅਸੀਂ ਮੀਡੀਆ ਨੂੰ ਬੇਨਤੀ ਕਰਦੇ ਹਾਂ ਕਿ ਉਹ ਉਨ੍ਹਾਂ ਦੀ ਨਿੱਜਤਾ ਦਾ ਸਤਿਕਾਰ ਕਰਨ ਅਤੇ ਉਹਨਾਂ ਨੂੰ ਸੰਭਲਣ ਲਈ ਲੋੜੀਂਦਾ ਸਮਾਂ ਦੇਣ। ਅਸੀਂ ਸਾਰਿਆਂ ਨੂੰ ਸੰਵੇਦਨਸ਼ੀਲ ਰਹਿਣ ਅਤੇ ਸਥਿਤੀ ਦੇ ਬਾਰੇ ਅਟਕਲਾਂ ਜਾਂ ਕਹਾਣੀਆਂ ਬਣਾਉਣ ਤੋਂ ਬਚਣ ਦੀ ਅਪੀਲ ਕਰਦੇ ਹਾਂ। ਤੁਹਾਡੀ ਸਮਝ ਅਤੇ ਸਮਰਥਨ ਲਈ ਧੰਨਵਾਦ।
ਇਹ ਵੀ ਪੜ੍ਹੋ: 'ਬਾਰਡਰ 2' ਲਈ ਦਿਲਜੀਤ ਦੋਸਾਂਝ ਤੋਂ ਹਟਾਇਆ ਗਿਆ Ban, ਭੂਸ਼ਣ ਕੁਮਾਰ ਕਾਰਨ ਮਿਲੀ ਖਾਸ ਛੋਟ
ਪੁਰਾਣੀਆਂ ਧਮਕੀਆਂ ਅਤੇ ਜਾਂਚ ਜਾਰੀ
ਪੁਲਸ ਮੁਤਾਬਕ ਡਾ. ਕੰਬੋਜ ਨੂੰ ਪਹਿਲਾਂ ਵੀ ਕੁਝ ਧਮਕੀਆਂ ਮਿਲ ਚੁੱਕੀਆਂ ਸਨ, ਹਾਲਾਂਕਿ ਇਸ ਬਾਰੇ ਕੋਈ ਅਧਿਕਾਰਕ ਸ਼ਿਕਾਇਤ ਦਰਜ ਨਹੀਂ ਹੋਈ ਸੀ। ਪੁਲਸ ਵਲੋਂ ਇਸ ਘਟਨਾ ਨੂੰ ਲੈ ਕੇ ਵੱਖ-ਵੱਖ ਪਹਿਲੂਆਂ ਤੋਂ ਜਾਂਚ ਕੀਤੀ ਜਾ ਰਹੀ ਹੈ। ਫੋਰੈਂਸਿਕ ਟੀਮਾਂ ਨੂੰ ਮੌਕੇ 'ਤੇ ਭੇਜ ਦਿੱਤਾ ਗਿਆ ਹੈ ਅਤੇ ਆਸ-ਪਾਸ ਦੇ ਸੀਸੀਟੀਵੀ ਫੁਟੇਜ ਵੀ ਖੰਗਾਲੇ ਜਾ ਰਹੇ ਹਨ। ਸ਼ਹਿਰ 'ਚ ਕਈ ਨਾਕੇ ਲਗਾ ਕੇ ਸ਼ੱਕੀ ਲੋਕਾਂ ਦੀ ਚੈੱਕਿੰਗ ਕੀਤੀ ਜਾ ਰਹੀ ਹੈ। ਦੱਸਿਆ ਜਾ ਰਿਹਾ ਹੈ ਡਾਕਟਰ ਨੂੰ 2 ਗੋਲੀਆਂ ਲੱਗੀਆਂ ਹਨ। ਪੁਲਸ ਮੁਤਾਬਕ ਹਮਲਾਵਰ ਇਲਾਜ ਕਰਵਾਉਣ ਦੇ ਬਹਾਨੇ ਕਲੀਨਿਕ ਵਿਚ ਦਾਖਲ ਹੋਏ ਅਤੇ ਡਾਕਟਰ ਨਾਲ ਗੱਲਬਾਤ ਕੀਤੀ। ਇਸ ਦੌਰਾਨ ਉਨ੍ਹਾਂ ਨੇ ਡਾਕਟਰ 'ਤੇ ਫਾਇਰਿੰਗ ਕਰ ਦਿੱਤੀ।
ਇਹ ਵੀ ਪੜ੍ਹੋ : ਮਸ਼ਹੂਰ ਅਦਾਕਾਰਾ 'ਤੇ ਟੁੱਟਿਆ ਦੁੱਖਾਂ ਦਾ ਪਹਾੜ, ਇਕਲੌਤੇ ਪੁੱਤ ਨੇ ਛੱਡੀ ਦੁਨੀਆ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8