ਮਾਮੇ ਦੇ ਕਤਲ ਦਾ ਬਦਲਾ ਲੈਣ ਲਈ ਚਲਾਈਆਂ ਗੋਲ਼ੀਆਂ, ਚੜ੍ਹਿਆ ਕਾਊਂਟਰ ਇੰਟੈਲੀਜੈਂਸ ਦੇ ਹੱਥੇ

Monday, Sep 02, 2024 - 03:34 PM (IST)

ਮਾਮੇ ਦੇ ਕਤਲ ਦਾ ਬਦਲਾ ਲੈਣ ਲਈ ਚਲਾਈਆਂ ਗੋਲ਼ੀਆਂ, ਚੜ੍ਹਿਆ ਕਾਊਂਟਰ ਇੰਟੈਲੀਜੈਂਸ ਦੇ ਹੱਥੇ

ਬਠਿੰਡਾ (ਵਿਜੇ ਵਰਮਾ): ਬਠਿੰਡਾ ਕਾਊਂਟਰ ਇੰਟੈਲੀਜੈਂਸ ਵੱਲੋਂ ਮਾਨਕ ਖਾਨਾ ਵਿਚ ਗੋਲ਼ੀਆਂ ਚਲਾਉਣ ਵਾਲੇ ਵਿਅਕਤੀ ਨੂੰ ਕਾਬੂ ਕਰ ਲਿਆ ਗਿਆ ਹੈ। ਮੁਲਜ਼ਮ ਦੀ ਪਛਾਣ ਮਨਦੀਪ ਸਿੰਘ ਵਜੋਂ ਹੋਈ ਹੈ। ਉਸ ਕੋਲੋਂ ਬੱਤੀ ਬੋਰ ਦੀ ਪਿਸਟਲ ਅਤੇ ਜ਼ਿੰਦਾ ਕਾਰਤੂਸ ਵੀ ਬਰਾਮਦ ਹੋਏ ਹਨ। 

ਇਹ ਖ਼ਬਰ ਵੀ ਪੜ੍ਹੋ - ਗੋਆ 'ਚ ਮਜ਼ੇ ਲੈਣ ਗਏ ਸੀ ਪੰਜਾਬੀ ਮੁੰਡੇ! ਦੇਹ ਵਪਾਰ ਵਾਲੀਆਂ ਕੁੜੀਆਂ ਨੇ ਕਰ 'ਤਾ ਕਾਂਡ

ਜਾਣਕਾਰੀ ਮੁਤਾਬਕ 30 ਅਗਸਤ ਨੂੰ ਗੁਰਪ੍ਰੀਤ ਸਿੰਗ ਵਾਸੀ ਮਾਨਕ ਖਾਨਾ ਦੇ ਘਰ ਦੇ ਬਾਹਰ ਗੋਲ਼ੀਆਂ ਚੱਲੀਆਂ ਸਨ। ਇਸ ਮਾਮਲੇ ਵਿਚ ਅੱਜ ਕਾਊਂਟਰ ਇੰਟੈਲੀਜੈਂਸ ਦੀ ਟੀਮ ਵੱਲੋਂ ਮਨਦੀਪ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਗੁਰਪ੍ਰੀਤ ਸਿੰਘ ਨੇ ਮਨਦੀਪ ਸਿੰਘ ਦੇ ਮਾਮੇ ਦਾ ਕਤਲ ਕੀਤਾ ਸੀ, ਜਿਸ ਦੀ ਰੰਜਿਸ਼ ਕਾਰਨ ਉਸ ਨੇ ਫਾਇਰਿੰਗ ਕੀਤੀ ਸੀ। 

ਇਹ ਖ਼ਬਰ ਵੀ ਪੜ੍ਹੋ - ਪੰਜਾਬੀ ਗਾਇਕ ਨੇ ਮਾਰ 'ਤਾ ਬੰਦਾ! ਆਸਟ੍ਰੇਲੀਆ ਰਹਿੰਦੀ ਕੁੜੀ ਨਾਲ ਕੱਢੀ ਖੁੰਦਕ

ਮੁਲਜ਼ਮ ਕੋਲੋਂ 32 ਬੋਰ ਦੀ ਪਿਸਟਲ ਅਤੇ ਜ਼ਿੰਦਾ ਕਾਰਤੂਸ ਬਰਾਮਦ ਕੀਤੇ ਗਏ ਹਨ। ਕੋਟਫੱਤਾ ਪੁਲਸ ਵੱਲੋਂ ਮੁਲਜ਼ਮ ਮਨਦੀਪ ਸਿੰਘ ਖ਼ਿਲਾਫ਼ ਮਾਮਲਾ ਦਰਜ ਕਰ ਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। 

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

 


author

Anmol Tagra

Content Editor

Related News