8 ਹਜ਼ਾਰ ਪਿੱਛੇ ਚਲਾ ਦਿੱਤੀਆਂ ਗੋਲ਼ੀਆਂ, ਨੌਜਵਾਨ ਹੋਇਆ ਗੰਭੀਰ ਜ਼ਖ਼ਮੀ (ਵੀਡੀਓ)

04/30/2023 3:10:15 AM

ਗੁਰਦਾਸਪੁਰ (ਗੁਰਪ੍ਰੀਤ ਸਿੰਘ) : ਸ਼ਨੀਵਾਰ ਸ਼ਾਮ ਨੂੰ ਬਟਾਲਾ ਪੁਲਸ ਅਧੀਨ ਪੈਂਦੇ ਸਰਹੱਦੀ ਹਲਕੇ ਡੇਰਾ ਬਾਬਾ ਨਾਨਕ ਦੇ ਪਿੰਡ ਠੇਠਰਕੇ ਵਿਖੇ ਮੋਟਰਸਾਈਕਲ 'ਤੇ ਸਵਾਰ 2 ਅਣਪਛਾਤੇ ਨੌਜਵਾਨਾਂ ਵੱਲੋਂ ਪਿੰਡ ਧਰਮਕੋਟ ਦੇ ਰਹਿਣ ਵਾਲੇ ਨੌਜਵਾਨ ਜੇਮਸ ਮਸੀਹ ਪੁੱਤਰ ਲੱਖਾ ਮਸੀਹ ਵਾਸੀ ਪੁਰਾਣਾ ਧਰਮਕੋਟ 'ਤੇ ਫਾਇਰ ਕਰਕੇ ਉਸ ਨੂੰ ਜ਼ਖ਼ਮੀ ਕਰ ਦਿੱਤਾ ਗਿਆ। ਮਾਮਲਾ ਉਧਾਰ ਲਏ ਗਏ 8 ਹਜ਼ਾਰ ਰੁਪਏ ਦਾ ਹੈ। ਉਥੇ ਹੀ ਜ਼ਖ਼ਮੀ ਹਾਲਤ 'ਚ ਨੌਜਵਾਨ ਨੂੰ ਸਿਵਲ ਹਸਪਤਾਲ ਡੇਰਾ ਬਾਬਾ ਨਾਨਕ ਵਿਖੇ ਦਾਖਲ ਕਰਵਾਇਆ ਗਿਆ, ਜਦਕਿ ਉਸ ਦੀ ਹਾਲਤ ਨੂੰ ਦੇਖਦਇਆਂ ਉਸ ਨੂੰ ਸਿਵਲ ਹਸਪਤਾਲ ਗੁਰਦਾਸਪੁਰ 'ਚ ਰੈਫਰ ਕਰ ਦਿੱਤਾ ਗਿਆ ਹੈ। ਫਿਲਹਾਲ ਮਾਮਲੇ 'ਚ ਕੋਈ ਵੀ ਪੁਲਸ ਅਧਿਕਾਰੀ ਕੈਮਰੇ ਦੇ ਸਾਹਮਣੇ ਬੋਲਣ ਨੂੰ ਤਿਆਰ ਨਹੀਂ ਹੈ।

ਇਹ ਵੀ ਪੜ੍ਹੋ : ਪਾਕਿਸਤਾਨ 'ਚ ਮਾਂ-ਬਾਪ ਲਗਾ ਰਹੇ ਧੀਆਂ ਦੀਆਂ ਕਬਰਾਂ 'ਤੇ ਤਾਲੇ, ਵਜ੍ਹਾ ਜਾਣ ਕੰਬ ਜਾਵੇਗੀ ਰੂਹ

ਸਿਵਲ ਹਸਪਤਾਲ 'ਚ ਜਾਣਕਾਰੀ ਦਿੰਦਿਆਂ ਜ਼ਖ਼ਮੀ ਨੌਜਵਾਨ ਜੇਮਸ ਮਸੀਹ ਨੇ ਦੱਸਿਆ ਕਿ ਉਸ ਦੇ ਦੋਸਤ ਨਿਹਾਲ ਸਿੰਘ ਨੇ ਕਿਸੇ ਕੋਲੋਂ 8 ਹਜ਼ਾਰ ਰੁਪਏ ਉਧਾਰ ਲਏ ਸਨ। ਉਸ ਕੋਲ ਵਾਪਸ ਦੇਣ ਲਈ ਪੈਸੇ ਨਹੀਂ ਸੀ, ਇਸ ਲਈ ਜਦੋਂ ਉਸ ਦੀ ਦੁਕਾਨ 'ਤੇ 2 ਵਿਅਕਤੀ ਪੈਸੇ ਵਾਪਸ ਮੰਗਣ ਆਏ ਤਾਂ ਉਸ ਨੇ ਮੈਨੂੰ ਫੋਨ ਕਰਕੇ ਬੁਲਾ ਲਿਆ। ਮੈਂ ਆ ਕੇ ਨੌਜਵਾਨਾਂ ਕੋਲੋਂ ਪੈਸੇ ਵਾਪਸ ਕਰਨ ਲਈ ਕੁਝ ਦਿਨ ਦਾ ਸਮਾਂ ਮੰਗ ਰਿਹਾ ਸੀ ਕਿ ਉਹ ਗਰਮ ਹੋਣ ਲੱਗ ਪਏ ਤੇ ਇਸੇ ਦੌਰਾਨ ਉਨ੍ਹਾਂ ਨੇ ਗੋਲ਼ੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਉਨ੍ਹਾਂ 2 ਗੋਲ਼ੀਆਂ ਚਲਾਈਆਂ, ਜਿਨ੍ਹਾਂ 'ਚੋਂ ਇਕ ਉਸ ਦੀ ਲੱਤ ਅਤੇ ਇਕ ਦੂਜੀ ਪੈਰ 'ਤੇ ਲੱਗੀ।

ਇਹ ਵੀ ਪੜ੍ਹੋ : ਟਿਊਨੀਸ਼ੀਆ ਦੇ ਤੱਟ ਤੋਂ 2 ਹਫ਼ਤਿਆਂ 'ਚ ਮਿਲੀਆਂ 210 ਪ੍ਰਵਾਸੀਆਂ ਦੀਆਂ ਲਾਸ਼ਾਂ

ਉੱਥੇ ਹੀ ਮੌਕੇ 'ਤੇ ਡੇਰਾ ਬਾਬਾ ਨਾਨਕ ਹਸਪਤਾਲ 'ਚ ਤਇਨਾਤ ਮੈਡੀਕਲ ਅਧਿਕਾਰੀ ਡਾ. ਪੁਸ਼ਮਿੰਦਰ ਸਿੰਘ ਨੇ ਦੱਸਿਆ ਕਿ ਨੌਜਵਾਨ ਜੇਮਸ ਮਸੀਹ ਦੀ ਲੱਤ 'ਤੇ ਗੰਨ ਸ਼ਾਟ ਹੈ ਅਤੇ ਉਸ ਦੇ ਹੋਰ ਵੀ ਸੱਟਾਂ ਲੱਗੀਆਂ ਹਨ। ਗੰਨ ਸ਼ਾਟ ਹੋਣ ਕਾਰਨ ਉਕਤ ਨੌਜਵਾਨ ਦੀ ਹਾਲਤ ਗੰਭੀਰ ਹੈ। ਉਸ ਨੂੰ ਇਲਾਜ ਲਈ ਗੁਰਦਾਸਪੁਰ ਹਸਪਤਾਲ 'ਚ ਰੈਫਰ ਕੀਤਾ ਗਿਆ ਹੈ। ਮਾਮਲੇ ਦੀ ਸੂਚਨਾ ਮਿਲਦੇ ਪੁਲਸ ਵੱਲੋਂ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਇਸ ਸਬੰਧੀ ਜਦੋਂ ਪੁਲਸ ਥਾਣਾ ਡੇਰਾ ਬਾਬਾ ਨਾਨਕ ਦੀ ਐੱਸਐੱਚਓ ਮੈਡਮ ਦਿਲਪ੍ਰੀਤ ਕੌਰ ਨਾਲ ਗੱਲਬਾਤ ਕਰਨ ਦੀ ਕੋਸ਼ਿਸ਼ ਕੀਤੀ ਤਾਂ ਉਨ੍ਹਾਂ ਮੀਡੀਆ ਨੂੰ ਕੋਈ ਜਾਣਕਾਰੀ ਨਹੀਂ ਦਿੱਤੀ।

ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।


Mukesh

Content Editor

Related News