ਪੁਰਾਣੀ ਰੰਜਿਸ਼ ਕਾਰਨ ਦੋ ਧਿਰਾਂ 'ਚ ਚੱਲੀਆਂ ਤਾਬੜਤੋੜ ਗੋਲ਼ੀਆਂ, 3 ਨੌਜਵਾਨ ਹੋਏ ਗੰਭੀਰ ਰੂਪ 'ਚ ਜ਼ਖ਼ਮੀ

05/21/2024 8:32:51 PM

ਝਬਾਲ (ਨਰਿੰਦਰ)- ਪੰਜਾਬ ਵਿੱਚ ਹੋ ਰਹੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਚੋਣ ਕਮਿਸ਼ਨ ਵੱਲੋਂ ਬੇਸ਼ੱਕ ਸਖ਼ਤ ਸੁਰੱਖਿਆ ਪ੍ਰਬੰਧਾਂ ਦੇ ਦਾਅਵੇ ਕੀਤੇ ਜਾ ਰਹੇ ਹਨ ਅਤੇ ਪੁਲਸ ਵੱਲੋਂ ਆਮ ਲੋਕਾਂ ਦੇ ਲਾਇਸੰਸੀ ਹਥਿਆਰ ਵੀ ਜਮ੍ਹਾ ਕਰਵਾ ਲਏ ਗਏ ਹਨ। ਪਰੰਤੂ ਦੂਸਰੇ ਪਾਸੇ ਕਸਬਾ ਝਬਾਲ ਵਿਖੇ ਬੀਤੀ ਸ਼ਾਮ ਕੁਝ ਨੌਜਵਾਨਾਂ ਵੱਲੋਂ ਕੀਤੀ ਗਈ ਸ਼ਰੇਆਮ ਗੋਲੀਬਾਰੀ ਕਾਰਨ ਦੂਜੀ ਧਿਰ ਦੇ ਤਿੰਨ ਨੌਜਵਾਨ ਗੰਭੀਰ ਰੂਪ 'ਚ ਜ਼ਖਮੀ ਹੋ ਗਏ, ਜਿਨਾਂ ਨੂੰ ਇਲਾਜ ਲਈ ਸਰਕਾਰੀ ਹਸਪਤਾਲ ਝਬਾਲ ਵਿਖੇ ਦਾਖਲ ਕਰਾਇਆ ਗਿਆ ਹੈ। 

ਗੋਲੀਆਂ ਲੱਗਣ ਨਾਲ ਗੰਭੀਰ ਜ਼ਖਮੀ ਹੋਏ ਨੌਜਵਾਨ ਗੁਰਪਾਲ ਸਿੰਘ ਪੁੱਤਰ ਮੰਗਾ ਸਿੰਘ, ਲਵਜੀਤ ਸਿੰਘ ਪੁੱਤਰ ਸੁੱਚਾ ਸਿੰਘ ਅਤੇ ਨਿਸ਼ਾਨ ਸਿੰਘ ਪੁੱਤਰ ਦਿਲਬਾਗ ਸਿੰਘ ਵਾਸੀ ਝਬਾਲ ਨੇ ਦੱਸਿਆ ਕਿ ਉਨ੍ਹਾਂ ਦੀ ਪਿੰਡ ਦੇ ਹੀ ਕੁਝ ਨੌਜਵਾਨਾਂ ਨਾਲ ਪਿਛਲੇ ਕੁਝ ਦਿਨਾਂ ਤੋਂ ਰੰਜਿਸ਼ ਚੱਲ ਰਹੀ ਸੀ। ਇਸ ਦੌਰਾਨ ਜਦੋਂ ਉਹ ਇੱਕ ਵਿਆਹ ਸਮਾਗਮ ਵਿੱਚ ਇਕੱਠੇ ਹੋਏ ਸਨ ਤਾਂ ਉਨ੍ਹਾਂ ਨੂੰ ਪਿੰਡ ਦੇ ਹੀ ਦੂਸਰੀ ਧਿਰ ਦੇ ਕੁਝ ਨੌਜਵਾਨਾ ਵੱਲੋਂ ਕਾਲ ਕਰ ਕੇ ਬਾਹਰ ਆਉਣ ਲਈ ਕਿਹਾ ਗਿਆ ਅਤੇ ਜਦੋਂ ਉਹ ਪੈਲਸ ਤੋਂ ਬਾਹਰ ਉਨ੍ਹਾਂ ਵੱਲੋਂ ਦੱਸੀ ਜਗਾ ਝੁਬਾਲ ਨੇੜੇ ਆਏ ਤਾਂ ਅੱਗੇ 10-12 ਨੌਜਵਾਨ ਖੜ੍ਹੇ ਹੋਏ ਸਨ, ਜਿਨ੍ਹਾਂ ਨੇ ਉਨ੍ਹਾਂ ਨੂੰ ਵੇਖਦਿਆਂ ਹੀ ਗੋਲੀ ਚਲਾਉਣੀ ਸ਼ੁਰੂ ਕਰ ਦਿੱਤੀ।

ਇਹ ਵੀ ਪੜ੍ਹੋ- ਰਾਮਲੱਲਾ ਦੇ ਦਰਸ਼ਨਾਂ ਲਈ ਗਏ ਬੱਚੇ ਹੋਏ ਲਾਪਤਾ, ਨਦੀ ਕੰਢਿਓਂ ਮਿਲੇ ਕੱਪੜੇ ਦੇਖ ਮਾਂ ਦਾ ਰੋ-ਰੋ ਹੋਇਆ ਬੁਰਾ ਹਾਲ

ਇਸ ਗੋਲ਼ੀਬਾਰੀ 'ਚ ਗੁਰਪਾਲ ਸਿੰਘ ਪੁੱਤਰ ਮੰਗਾ ਸਿੰਘ, ਲਵਜੀਤ ਸਿੰਘ ਪੁੱਤਰ ਸੁੱਚਾ ਸਿੰਘ ਅਤੇ ਨਿਸ਼ਾਨ ਸਿੰਘ ਪੁੱਤਰ ਦਿਲਬਾਗ ਸਿੰਘ ਵਾਸੀ ਝਬਾਲ ਜਖਮੀ ਹੋ ਗਏ, ਜਿਨ੍ਹਾਂ ਨੂੰ ਤੁਰੰਤ ਸਰਕਾਰੀ ਹਸਪਤਾਲ ਝਬਾਲ ਵਿਖੇ ਦਾਖਲ ਕਰਵਾਇਆ ਗਿਆ। ਗੋਲੀ ਚਲਾਉਣ ਤੋਂ ਬਾਅਦ ਉਕਤ ਸਾਰੇ ਨੌਜਵਾਨ ਫਰਾਰ ਹੋਣ 'ਚ ਕਾਮਯਾਬ ਹੋ ਗਏ। ਘਟਨਾ ਦਾ ਪਤਾ ਚੱਲਦਿਆਂ ਹੀ ਥਾਣਾ ਮੁਖੀ ਕਸ਼ਮੀਰ ਸਿੰਘ ਪੁਲਸ ਫੋਰਸ ਨਾਲ ਮੌਕੇ 'ਤੇ ਪਹੁੰਚੇ। ਇਸ ਮੌਕੇ ਥਾਣਾ ਮੁਖੀ ਕਸ਼ਮੀਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਗੋਲੀ ਚਲਾਉਣ ਵਾਲੇ ਨੌਜਵਾਨਾਂ ਦੀ ਭਾਲ ਕੀਤੀ ਜਾ ਰਹੀ ਹੈ ਅਤੇ ਜਲਦੀ ਹੀ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ। 

ਦੂਜੇ ਪਾਸੇ ਡੀ.ਐੱਸ.ਪੀ. ਤਰਸੇਮ ਮਸੀਹ ਨਾਲ ਜਦੋਂ ਸੰਪਰਕ ਕੀਤਾ ਤਾਂ ਉਨ੍ਹਾਂ ਕਿਹਾ ਕਿ ਉਹ ਵੀ ਘਟਨਾ ਵਾਲੀ ਸਥਾਨ 'ਤੇ ਪਹੁੰਚ ਰਹੇ ਹਨ ਅਤੇ ਜ਼ਖਮੀ ਨੌਜਵਾਨਾਂ ਦੇ ਬਿਆਨ ਲੈ ਕੇ ਬਣਦੀ ਕਾਰਵਾਈ ਕੀਤੀ ਜਾਏਗੀ ਅਤੇ ਜਿਨ੍ਹਾਂ ਨੌਜਵਾਨਾਂ ਨੇ ਗੋਲੀ ਚਲਾਈ ਹੈ ਉਨ੍ਹਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ ਅਤੇ ਜਲਦੀ ਹੀ ਗ੍ਰਿਫ਼ਤਾਰ ਕਰ ਲਏ ਜਾਣਗੇ। 

ਇਹ ਵੀ ਪੜ੍ਹੋ- ਪ੍ਰਾਈਵੇਟ ਸਕੂਲਾਂ ਦੀ ਮਨਮਰਜ਼ੀ 'ਤੇ CM ਮਾਨ ਸਖ਼ਤ, ਕਿਹਾ- 'ਐਲਾਨ ਦੀ ਉਲੰਘਣਾ ਕਰਨ ਦੀ ਗ਼ਲਤਫਹਿਮੀ...'

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

 


Harpreet SIngh

Content Editor

Related News