ਫਿਰੋਜ਼ਪੁਰ 'ਚ ਚੋਣ ਜ਼ਾਬਤੇ ਦੌਰਾਨ ਚੱਲੀਆਂ ਗੋਲੀਆਂ, ਨੌਜਵਾਨ ਨੂੰ ਸ਼ਰੇਆਮ ਘੇਰ ਕੀਤਾ ਕਾਂਡ

Monday, May 20, 2024 - 10:03 AM (IST)

ਫਿਰੋਜ਼ਪੁਰ 'ਚ ਚੋਣ ਜ਼ਾਬਤੇ ਦੌਰਾਨ ਚੱਲੀਆਂ ਗੋਲੀਆਂ, ਨੌਜਵਾਨ ਨੂੰ ਸ਼ਰੇਆਮ ਘੇਰ ਕੀਤਾ ਕਾਂਡ

ਫਿਰੋਜ਼ਪੁਰ (ਕੁਮਾਰ) : ਫਿਰੋਜ਼ਪੁਰ 'ਚ ਚੋਣ ਜ਼ਾਬਤੇ ਦੌਰਾਨ ਗੋਲੀਆਂ ਚੱਲਣ ਦੀ ਖ਼ਬਰ ਸਾਹਮਣੇ ਆਈ ਹੈ। ਸ਼ਹਿਰ 'ਚ ਅਚਾਨਕ ਤਿੰਨ ਨੌਜਵਾਨਾਂ ਵੱਲੋਂ ਇਕ ਨੌਜਵਾਨ ’ਤੇ ਗੋਲੀਆਂ ਚਲਾਈਆਂ ਗਈਆਂ ਅਤੇ ਗੋਲੀ ਲੱਗਣ ਨਾਲ ਜ਼ਖਮੀ ਹੋਏ ਇਸ ਨੌਜਵਾਨ ਨੂੰ ਫਿਰੋਜ਼ਪੁਰ ਦੇ ਇਕ ਨਿੱਜੀ ਹਸਪਤਾਲ 'ਚ ਦਾਖ਼ਲ ਕਰਾਇਆ ਗਿਆ ਹੈ, ਜਿਸਦਾ ਇਲਾਜ ਚੱਲ ਰਿਹਾ ਹੈ।

ਇਹ ਵੀ ਪੜ੍ਹੋ : ਪੰਜਾਬ 'ਚ ਸਕੂਲਾਂ ਦਾ Time ਬਦਲੇ ਜਾਣ ਮਗਰੋਂ ਹੁਣ ਨਵੇਂ ਹੁਕਮ ਜਾਰੀ, ਪੜ੍ਹੋ ਪੂਰੀ ਖ਼ਬਰ

ਘਟਨਾ ਦੀ ਸੂਚਨਾ ਮਿਲਦੀ ਐੱਸ. ਪੀ. ਇਨਵੈਸਟੀਗੇਸ਼ਨ ਫਿਰੋਜ਼ਪੁਰ ਰਣਧੀਰ ਕੁਮਾਰ ਅਤੇ ਡੀ. ਐੱਸ. ਪੀ. ਇਨਵੈਸਟੀਗੇਸ਼ਨ ਬਲਕਾਰ ਸਿੰਘ ਦੀ ਅਗਵਾਈ ਹੇਠ ਪੁਲਸ ਤੁਰੰਤ ਘਟਨਾ ਵਾਲੀ ਥਾਂ ’ਤੇ ਪਹੁੰਚ ਗਈ ਅਤੇ ਪੁਲਸ ਵੱਲੋਂ ਇਸ ਘਟਨਾ ਦੀ ਜਾਂਚ ਤੇ ਕਾਰਵਾਈ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ : ਪੰਜਾਬ 'ਚ ਹੈਰਾਨ ਕਰਨ ਵਾਲਾ ਮਾਮਲਾ : ਗੁਆਂਢੀਆਂ ਦੀ ਰਸੋਈ ਦੇ ਕੱਪਬੋਰਡ 'ਚੋਂ ਮਿਲੀ ਔਰਤ ਦੀ ਲਾਸ਼

ਗੋਲੀ ਲੱਗਣ ਨਾਲ ਜ਼ਖਮੀ ਹੋਏ ਸਾਗਰ ਨਾਮ ਦੇ ਨੌਜਵਾਨ ਦੇ ਰਿਸ਼ਤੇਦਾਰਾਂ ਨੇ ਦੱਸਿਆ ਕਿ ਕੁੱਝ ਸਮਾਂ ਪਹਿਲਾਂ ਜੇਲ੍ਹੇ ਦੇ ਅੰਦਰ ਇਨ੍ਹਾਂ ਤਿੰਨਾਂ ਨੌਜਵਾਨਾਂ ਅਤੇ ਸਾਗਰ ਦੇ ਵਿਚਕਾਰ ਝਗੜਾ ਹੋਇਆ ਸੀ ਅਤੇ ਕੁੱਝ ਸਮਾਂ ਪਹਿਲਾਂ ਸਾਗਰ ਜੇਲ੍ਹ 'ਚੋਂ ਬਾਹਰ ਆ ਗਿਆ ਸੀ। ਬੀਤੇ ਦਿਨੀਂ ਉਕਤ ਤਿੰਨੇਂ ਵਿਅਕਤੀ ਵੀ ਬਾਹਰ ਆ ਗਏ, ਜੋ ਖੁੱਲ੍ਹੇਆਮ ਧਮਕੀਆਂ ਦੇ ਰਹੇ ਸਨ ਕਿ ਉਹ ਸਾਗਰ ਨੂੰ ਮਾਰ ਦੇਣਗੇ। ਉਸਨੇ ਦੱਸਿਆ ਬਾਂਸੀ ਗੇਟ ਫਿਰੋਜ਼ਪੁਰ ਸ਼ਹਿਰ ਦੇ ਏਰੀਆ ਵਿਚ ਉਨ੍ਹਾਂ ਨੇ ਸਾਗਰ ਨੂੰ ਵੇਖਿਆ ਤੇ ਉਸ ’ਤੇ ਗੋਲੀਆਂ ਚਲਾ ਦਿੱਤੀਆਂ ਤੇ ਗੋਲੀ ਲੱਗਣ ਨਾਲ ਸਾਗਰ ਜ਼ਖਮੀ ਹੋ ਗਿਆ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

 


author

Babita

Content Editor

Related News