ਵੋਟਿੰਗ ਖ਼ਤਮ ਹੁੰਦੇ ਮੋਗਾ ''ਚ ਭੱਖਿਆ ਮਾਹੌਲ, ਕਿਤੇ ਚਲੇ ਇੱਟਾ-ਰੋੜ੍ਹੇ, ਕਿਤੇ ਚੱਲੀ ਗੋਲੀ

Tuesday, Oct 15, 2024 - 05:24 PM (IST)

 

ਮੋਗਾ (ਗੋਪੀ ਰਾਉਕੇ, ਕਸ਼ਿਸ਼ ਸਿੰਗੱਲਾ) - ਪੰਜਾਬ ਵਿਚ ਪੰਚਾਇਤੀ ਚੋਣਾਂ ਦੀ ਹੋ ਰਹੀ ਵੋਟਿੰਗ ਖ਼ਤਮ ਹੋ ਗਈ ਹੈ। ਇਸ ਦੌਰਾਨ ਮੋਗਾ ਜ਼ਿਲ੍ਹੇ ਵਿਚ ਮਾਹੌਲ ਭੱਖਿਆ ਹੋਇਆ ਵਿਖਾਈ ਦੇ ਰਿਹਾ ਹੈ। ਚੋਣਾਂ ਮੌਕੇ ਮੋਗਾ ਦੇ ਕੋਟਲਾ ਮਿਹਰ ਸਿੰਘ ਵਾਲਾ ਵਿਖੇ ਗੋਲੀ ਚੱਲਣ ਦਾ ਮਾਮਲਾ ਸਾਹਮਣੇ ਆਇਆ ਹੈ। ਗੋਲੀ ਦੀ ਆਵਾਜ਼ ਸੁਣ ਕੇ ਮੌਕੇ 'ਤੇ ਮੌਜੂਦ ਲੋਕ ਆਪਣੀ ਜਾਨ ਬਚਾ ਕੇ ਬਾਹਰ ਨੂੰ ਭੱਜਣ ਲੱਗ ਪਏ। ਘਟਨਾ ਦੀ ਸੂਚਨਾ ਪੁਲਸ ਨੂੰ ਦਿੱਤੀ ਗਈ। 

ਇਹ ਵੀ ਪੜ੍ਹੋ - ਰਾਜਾਸਾਂਸੀ 'ਚ ਪੰਚਾਇਤੀ ਚੋਣਾਂ ਦੌਰਾਨ ਵੱਡੀ ਘਟਨਾ, ਚੱਲੇ ਇੱਟਾਂ-ਰੋੜੇ

PunjabKesari

 

ਮਿਲੀ ਜਾਣਕਾਰੀ ਅਨੁਸਾਰ ਮੋਗਾ ਦੇ ਕੋਟਲਾ ਮਿਹਰ ਸਿੰਘ ਵਾਲਾ ਵਿਖੇ ਵੱਖ-ਵੱਖ ਪਾਰਟੀ ਦੇ ਵਰਕਰਾਂ ਵਿਚਾਲੇ ਝੜਪ ਹੋਈ ਹੈ, ਜਿਸ ਦੌਰਾਨ ਉੱਥੇ ਗੋਲੀ ਚੱਲ ਪਈ। ਇਸ ਘਟਨਾ ਦੌਰਾਨ ਲੋਕ ਵੱਡੀ ਗਿਣਤੀ ਵਿਚ ਪੋਲਿੰਗ ਬੂਥ 'ਤੇ ਵੋਟਾਂ ਪਾਉਣ ਲਈ ਆਏ ਹੋਏ ਸਨ। ਗੋਲੀ ਚੱਲਣ ਦੀ ਵਾਰਦਾਤ ਤੋਂ ਬਾਅਦ ਉਕਤ ਸਥਾਨ 'ਤੇ ਇੱਠਕੇ ਹੋਏ ਲੋਕਾਂ ਨੇ ਭੱਜ ਕੇ ਆਪਣੀ ਜਾਨ ਬਚਾਈ।

ਇਹ ਵੀ ਪੜ੍ਹੋ - ਚੱਲਦੀ ਟਰੇਨ 'ਚ ਬਜ਼ੁਰਗ ਨੇ ਕੀਤਾ ਖ਼ਤਰਨਾਕ ਸਟੰਟ, ਵਾਇਰਲ ਵੀਡੀਓ ਦੇਖ ਲੋਕਾਂ ਦੇ ਉੱਡੇ ਹੋਸ਼

PunjabKesari

ਦੂਜੇ ਪਾਸੇ ਵੋਟਾਂ ਪੈਣ ਦੇ ਆਖਰੀ ਇੱਕ ਘੰਟੇ ਦੌਰਾਨ ਮੋਗਾ ਦੇ ਕਸਬਾ ਧਰਮਕੋਟ ਦੇ ਪਿੰਡ ਮਸੀਤਾਂ ਵਿੱਚ ਲੜਾਈ-ਝਗੜਾ ਹੋਣ ਦੀ ਸੂਚਨਾ ਮਿਲੀ ਹੈ, ਜਿਸ ਦੀ ਇਕ ਵੀਡੀਓ ਵੀ ਸਾਹਮਣੇ ਆਈ ਹੈ। ਵੀਡੀਓ ਵਿਚ ਸਾਫ਼ ਦਿਖਾਈ ਦੇ ਰਿਹਾ ਹੈ ਕਿ ਕਿਵੇ ਪਾਰਟੀ ਵਰਕਰਾਂ ਵਲੋਂ ਇਕ ਦੂਜੇ 'ਤੇ ਸ਼ਰੇਆਮ ਇੱਟਾਂ ਰੋੜੇ ਚਲਾਏ ਜਾ ਰਹੇ ਹਨ।

ਇਹ ਵੀ ਪੜ੍ਹੋ - ਸਾਵਧਾਨ! ਦਿੱਲੀ 'ਚ ਗੱਡੀ ਚਲਾਉਣੀ ਹੋਵੇਗੀ ਹੁਣ ਹੋਰ ਵੀ ਮਹਿੰਗੀ, ਜ਼ਰੂਰ ਪੜ੍ਹੋ ਇਹ ਖ਼ਬਰ

ਇਸ ਦੇ ਨਾਲ ਹੀ ਮੋਗਾ ਦੇ ਪਿੰਡ ਮੰਗਿਆਲਾ ਵਿਖੇ ਦੋ ਧਿਰਾਂ ਵਿਚ ਲੜਾਈ ਹੋ ਗਈ। ਪੁਲਸ ਨੇ ਮੌਕੇ 'ਤੇ ਪਹੁੰਚ ਕੇ ਹਾਲਾਤ 'ਤੇ ਕਾਬੂ ਪਾ ਲਿਆ। ਇਥੇ ਦੱਸਣਾ ਬਣਦਾ ਹੈ ਕਿ ਚੋਣ ਲੜ ਰਹੇ ਮਹਿਲਾ ਉਮੀਦਵਾਰ ਦੇ ਪਤੀ ਗੁਰਪ੍ਰੀਤ ਸਿੰਘ ਨੇ ਜਦੋਂ ਦੂਜੀ ਧਿਰ ਦੇ ਬੰਦਿਆਂ ਨੂੰ ਪੋਲਿੰਗ ਸਟੇਸ਼ਨ ਦੇ ਅੰਦਰ ਜਾਣ ਦਾ ਵਿਰੋਧ ਕੀਤਾ ਤਾਂ ਤਕਰਾਰ ਵੱਧ ਗਿਆ। ਗੱਲ ਹੱਥੋਂ ਪਾਈ ਤੱਕ ਆ ਗਈ ਅਤੇ ਲੜਾਈ-ਝਗੜੇ ਦੌਰਾਨ 2 ਵਿਅਕਤੀ ਜ਼ਖ਼ਮੀ ਹੋ ਗਏ। ਪੁਲਸ ਨੇ ਮਾਮਲੇ 'ਤੇ ਕਾਬੂ ਪਾ ਲਿਆ। ਪੁਲਸ ਦਾ ਕਹਿਣਾ ਹੈ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ, ਜਿਸ ਤੋਂ ਬਾਅਦ ਸੱਚਾਈ ਦਾ ਪਤਾ ਲੱਗੇਗਾ।

ਇਹ ਵੀ ਪੜ੍ਹੋ - '150000 ਰੁਪਏ ਦੇ ਫਿਰ ਕਰਾਂਗਾ ਪਿਓ ਦਾ ਅੰਤਿਮ ਸੰਸਕਾਰ', ਇਕੌਲਤੇ ਪੁੱਤ ਨੇ ਮਾਂ ਅੱਗੇ ਰੱਖੀ ਮੰਗ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


rajwinder kaur

Content Editor

Related News