ਮੁੜ ਗੋਲ਼ੀਆਂ ਦੀ ਆਵਾਜ਼ ਨਾਲ ਕੰਬਿਆ ਪੰਜਾਬ, ਬਦਮਾਸ਼ਾਂ ਨੇ ਵੱਡੇ ਸ਼ੋਅਰੂਮ ''ਤੇ ਕਰ''ਤੀ ਫਾਇਰਿੰਗ
Tuesday, Sep 24, 2024 - 05:40 AM (IST)

ਲੋਪੋਕੇ (ਸਤਨਾਮ)- ਅੰਮ੍ਰਿਤਸਰ ਜ਼ਿਲ੍ਹੇ ਤੋਂ ਇਕ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ 2 ਮੋਟਰਸਾਈਕਲ ਸਵਾਰਾਂ ਨੇ ਆ ਕੇ ਦੇਰ ਸ਼ਾਮ ਪਵਨ ਕੁਲੈਕਸ਼ਨ ਦੇ ਸ਼ੋਅਰੂਮ 'ਚ ਫਾਇਰਿੰਗ ਕਰ ਦਿੱਤੀ।
ਜਾਣਕਾਰੀ ਮੁਤਾਬਕ ਸ਼ਾਮ ਕਰੀਬ 7.30 ਵਜੇ 2 ਮੋਟਰਸਾਈਕਲ ਸਵਾਰਾਂ ਨੇ ਆਉਂਦਿਆਂ ਹੀ ਸ਼ੋਅਰੂਮ ਦੇ ਅੰਦਰ ਗੋਲ਼ੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ, ਜਿਸ ਕਾਰਨ ਸ਼ੋਅਰੂਮ ਦੀ ਐਂਟਰੀ 'ਤੇ ਲੱਗਿਆ ਸ਼ੀਸ਼ਾ ਟੁੱਟ ਗਿਆ। ਸ਼ੋਅਰੂਮ 'ਚ ਕੰਮ ਕਰਨ ਵਾਲੇ ਕਰਮਚਾਰੀਆਂ ਨੇ ਲੁਕ-ਭੱਜ ਕੇ ਆਪਣੀ ਜਾਨ ਬਚਾਈ। ਫਾਇਰਿੰਗ ਕਰਨ ਤੋਂ ਬਾਅਦ ਉਕਤ ਨੌਜਵਾਨ ਮੌਕੇ ਤੋਂ ਫਰਾਰ ਹੋ ਗਏ।
ਪੁਲਸ ਥਾਣਾ ਲੋਪੋਕੇ ਦੇ ਐੱਸ.ਐੱਚ.ਓ. ਅਮਨਦੀਪ ਸਿੰਘ ਵਾਰਦਾਤ ਦੀ ਸੂਚਨਾ ਮਿਲਦਿਆਂ ਹੀ ਮੌਕੇ 'ਤੇ ਪਹੁੰਚੇ ਤੇ ਉਹ ਘਟਨਾ ਦੇ ਸਾਰੇ ਪਹਿਲੂਆਂ ਦੀ ਬਾਰੀਕੀ ਨਾਲ ਜਾਂਚ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਤਫਤੀਸ਼ ਤੋਂ ਬਾਅਦ ਮੁਲਜ਼ਮਾਂ ਨੂੰ ਛੇਤੀ ਕਾਬੂ ਕਰ ਲਿਆ ਜਾਵੇਗਾ।
ਇਹ ਵੀ ਪੜ੍ਹੋ- ਫ਼ਰਜ਼ੀ ਡਿਗਰੀ, 40-40 ਲੱਖ ਰੁਪਏ ਤੇ ਹੋਰ ਪਤਾ ਨਹੀਂ ਕੀ ਕੁਝ ! ਅਮਰੀਕੀ ਵੀਜ਼ਾ ਦੇ ਨਾਂ 'ਤੇ ਇੰਝ ਹੋਈ ਕਰੋੜਾਂ ਦੀ ਠੱਗੀ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e