ਪੰਚਾਇਤੀ ਚੋਣਾਂ ਨੂੰ ਲੈ ਕੇ ਭਿੜੀਆਂ 2 ਧਿਰਾਂ, ਅੱਧੀ ਰਾਤੀਂ ਚੱਲ ਗਈਆਂ ਗੋਲ਼ੀਆਂ, 1 ਔਰਤ ਦੀ ਹੋ ਗਈ ਮੌਤ
Saturday, Oct 05, 2024 - 03:52 AM (IST)
ਚੋਗਾਵਾਂ (ਹਰਜੀਤ)- ਪੁਲਸ ਥਾਣਾ ਲੋਪੋਕੇ ਅਧੀਨ ਆਉਂਦੇ ਪਿੰਡ ਕਮਾਸਕੇ ਤੋਂ ਇਕ ਹੈਰਾਨ ਕਰਨ ਵਾਲੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਪੰਚਾਇਤੀ ਚੋਣਾਂ ਨੂੰ ਲੈ ਕੇ ਦੋ ਧਿਰਾਂ ਵਿਚਕਾਰ ਖੂਨੀ ਝੜਪ ਹੋ ਗਈ। ਇਹ ਝੜਪ ਦੇਖਦੇ ਹੀ ਦੇਖਦੇ ਇੰਨੀ ਵਧ ਗਈ ਕਿ ਇਸ ਦੌਰਾਨ ਗੋਲ਼ੀਆਂ ਚੱਲ ਗਈਆਂ।
ਅੱਧੀ ਰਾਤੀਂ ਹੋਈ ਇਸ ਤਰਕਾਰ ਤੇ ਗੋਲ਼ੀਬਾਰੀ ਕਾਰਨ ਇਕ ਔਰਤ ਦੀ ਮੌਤ ਹੋ ਗਈ, ਜਦਕਿ 2 ਵਿਅਕਤੀਆਂ ਦੇ ਜ਼ਖਮੀ ਹੋਣ ਦਾ ਸਮਾਚਾਰ ਹੈ। ਜਾਣਕਾਰੀ ਅਨੁਸਾਰ ਪੰਚਾਇਤੀ ਚੋਣਾਂ ਦੇ ਨਾਮਜ਼ਦਗੀ ਕਾਗਜ਼ ਜਮ੍ਹਾ ਕਰਵਾਉਣ ਸਮੇਂ ਦੋ ਧੜਿਆਂ ਵਿਚਕਾਰ ਤਕਰਾਰ ਹੋਈ ਸੀ, ਜਿਸ ਨੂੰ ਲੈ ਕੇ ਇਕ ਧਿਰ ਵੱਲੋਂ ਰਾਤ ਸਮੇਂ ਦੂਜੀ ਧਿਰ ’ਤੇ ਹਮਲਾ ਕਰ ਕੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ ਗਈਆਂ।
ਇਹ ਵੀ ਪੜ੍ਹੋ- 800 ਪੰਜਾਬੀ ਤੇ 6500 ਪ੍ਰਵਾਸੀ ! ਪੰਜਾਬ ਦੇ ਇਸ ਪਿੰਡ 'ਚ ਸਰਪੰਚ ਤਾਂ ਛੱਡੋ, ਪੰਜਾਬੀ ਪੰਚ ਚੁਣਨਾ ਵੀ ਹੋਇਆ ਔਖਾ
ਇਸ ਦੌਰਾਨ ਕੁਲਦੀਪ ਕੌਰ ਦੇ ਸਿਰ ’ਚ ਸੱਟ ਲੱਗਣ ਕਾਰਨ ਉਸ ਦੀ ਮੌਤ ਹੋ ਗਈ, ਜਦਕਿ ਜਗਰੂਪ ਸਿੰਘ ਤੇ ਗੁਰਪ੍ਰੀਤ ਸਿੰਘ ਗੰਭੀਰ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਇਲਾਜ ਲਈ ਹਸਪਤਾਲ ਲਿਆਂਦਾ ਗਿਆ। ਘਟਨਾ ਦੀ ਸੂਚਨਾ ਮਿਲਦਿਆਂ ਪੁਲਸ ਪਾਰਟੀ ਮੌਕੇ ’ਤੇ ਪਹੁੰਚੀ ਅਤੇ ਜਾਂਚ ਪੜਤਾਲ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ- 4 ਸਾਲ ਦੀ ਉਮਰ 'ਚ ਮਾਂ ਨਾਲ ਮੰਗਦੀ ਸੀ ਭੀਖ, ਹੁਣ ਬਣੀ ਡਾਕਟਰ, ਮਰੀਜ਼ਾਂ ਨੂੰ ਦੇਵੇਗੀ ਜੀਵਨ 'ਦਾਨ'
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e