ਅੰਮ੍ਰਿਤਸਰ ''ਚ ਗੁੰਡਾਗਰਦੀ ਦਾ ਨੰਗਾ ਨਾਚ, 2 ਧਿਰਾਂ ਵਿਚਾਲੇ ਤਾਬੜਤੋੜ ਚੱਲੀਆਂ ਗੋਲੀਆਂ

11/27/2021 8:53:36 AM

ਅੰਮ੍ਰਿਤਸਰ (ਸੁਮਿਤ) : ਅੰਮ੍ਰਿਤਸਰ 'ਚ ਬੀਤੀ ਰਾਤ ਬੱਚੇ ਨੂੰ ਲੈ ਕੇ ਹੋਏ ਝਗੜੇ ਦੌਰਾਨ ਗੁੰਡਾਗਰਦੀ ਦਾ ਨੰਗਾ ਨਾਚ ਦੇਖਣ ਨੂੰ ਮਿਲਿਆ। ਜਾਣਕਾਰੀ ਮੁਤਾਬਕ ਇਹ ਮਾਮਲਾ ਟੈਲੀਫੋਨ ਐਕਸਚੇਂਜ ਅਤੇ ਸ਼ਾਸਤਰੀ ਮਾਰਕਿਟ ਇਲਾਕੇ ਦਾ ਹੈ। ਇੱਥੇ ਬੱਚੇ ਨੂੰ ਲੈ ਕੇ ਦੋ ਧਿਰਾਂ 'ਚ ਇੱਟਾਂ-ਪੱਥਰ ਚੱਲ ਗਏ। ਇਸ ਤੋਂ ਬਾਅਦ ਮਾਮਲਾ ਬਹੁਤ ਵੱਧ ਗਿਆ ਅਤੇ 40 ਤੋਂ 50 ਦੇ ਕਰੀਬ ਰਾਊਂਡ ਫਾਇਰਿੰਗ ਕੀਤੀ ਗਈ।

ਇਹ ਵੀ ਪੜ੍ਹੋ : ਪਰਗਟ ਸਿੰਘ ਨੇ ਕਬੂਲ ਕੀਤੀ ਮਨੀਸ਼ ਸਿਸੋਦੀਆ ਦੀ ਚੁਣੌਤੀ, ਦਿੱਤਾ ਖੁੱਲ੍ਹੀ ਬਹਿਸ ਦਾ ਸੱਦਾ

ਇਸ ਦੌਰਾਨ ਪੁਲਸ ਨੂੰ ਵੀ ਪਹਿਲਾਂ ਉੱਥੋਂ ਭੱਜਣਾ ਪਿਆ ਅਤੇ ਫਿਰ ਪੂਰੇ ਸ਼ਹਿਰ ਦੀ ਪੁਲਸ ਬੁਲਾ ਕੇ ਪੂਰੇ ਇਲਾਕੇ ਨੂੰ ਸੀਲ ਕਰ ਦਿੱਤਾ ਗਿਆ। ਫਿਲਹਾਲ ਇਕ ਧੜੇ ਵੱਲੋਂ ਦੂਜੇ ਧੜੇ 'ਤੇ ਗੈਂਗਸਟਰ ਹੋਣ ਦਾ ਦੋਸ਼ ਲਾਇਆ ਜਾ ਰਿਹਾ ਹੈ। ਪੁਲਸ ਸੀ. ਸੀ. ਟੀ. ਵੀ. ਕੈਮਰਿਆਂ ਦੀ ਫੁਟੇਜ ਖੰਗਾਲਣ 'ਚ ਲੱਗੀ ਹੋਈ ਹੈ ਅਤੇ ਗੁੰਡਾਗਰਦੀ ਦੀ ਵੀਡੀਓ 'ਚ ਲੋਕਾਂ ਦੀ ਪਛਾਣ ਕਰ ਰਹੀ ਹੈ।
ਇਹ ਵੀ ਪੜ੍ਹੋ : 'ਕੈਪਟਨ' ਦੀ ਨਵੀਂ ਪਾਰਟੀ ਬਾਰੇ ਕੈਬਨਿਟ ਮੰਤਰੀ ਵੇਰਕਾ ਦਾ ਵੱਡਾ ਬਿਆਨ ਆਇਆ ਸਾਹਮਣੇ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ

Babita

This news is Content Editor Babita