ਨਕਾਬਪੋਸ਼ ਨੌਜਵਾਨਾਂ ਨੇ ਆਟਾ ਚੱਕੀ ਮਾਲਕ ਨੂੰ ਮਾਰੀਆਂ ਗੋਲ਼ੀਆਂ, ਘਟਨਾ CCTV ਕੈਮਰੇ ’ਚ ਕੈਦ

Saturday, Feb 04, 2023 - 02:41 AM (IST)

ਨਕਾਬਪੋਸ਼ ਨੌਜਵਾਨਾਂ ਨੇ ਆਟਾ ਚੱਕੀ ਮਾਲਕ ਨੂੰ ਮਾਰੀਆਂ ਗੋਲ਼ੀਆਂ, ਘਟਨਾ CCTV ਕੈਮਰੇ ’ਚ ਕੈਦ

ਅੰਮ੍ਰਿਤਸਰ (ਸੰਜੀਵ)- ਦੇਰ ਸ਼ਾਮ ਥਾਣਾ ਗੇਟ ਹਕੀਮਾਂ ਤੋਂ ਕੁਝ ਕਦਮਾਂ ਦੀ ਦੂਰੀ ’ਤੇ ਆਟਾ ਚੱਕੀ ਦੇ ਮਾਲਕ ਜਤਿੰਦਰ ਅਰੋੜਾ ਨੂੰ ਦੋ ਨਕਾਬਪੋਸ਼ ਨੌਜਵਾਨਾਂ ਨੇ ਗੋਲੀਆਂ ਮਾਰ ਦਿੱਤੀਆਂ ਅਤੇ ਫ਼ਰਾਰ ਹੋ ਗਏ। ਖੂਨ ਨਾਲ ਲੱਥਪੱਥ ਜ਼ਖਮੀ ਜਤਿੰਦਰ ਨੂੰ ਸਥਾਨਕ ਨਿੱਜੀ ਹਸਪਤਾਲ ਲਿਜਾਇਆ ਗਿਆ, ਜਿੱਥੇ ਉਸਦਾ ਇਲਾਜ ਚੱਲ ਰਿਹਾ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਗੇਟ ਹਕੀਮਾ ਦੇ ਇੰਚਾਰਜ ਪੁਲਸ ਫੋਰਸ ਸਮੇਤ ਮੌਕੇ ’ਤੇ ਪਹੁੰਚੇ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ।

ਇਹ ਖ਼ਬਰ ਵੀ ਪੜ੍ਹੋ - ਗੈਂਗਸਟਰ ਲਾਰੈਂਸ ਬਿਸ਼ਨੋਈ ਤੇ ਗੋਲਡੀ ਬਰਾੜ ਵਿਰੁੱਧ ਵੱਡੀ ਕਾਰਵਾਈ, ਇੱਕੋ ਸਮੇਂ 1490 ਥਾਵਾਂ 'ਤੇ ਛਾਪੇਮਾਰੀ

ਆਮ ਆਦਮੀ ਪਾਰਟੀ ਦੇ ਆਗੂ ਵਰਿੰਦਰ ਸਹਿਦੇਵ ਨੇ ਦੱਸਿਆ ਕਿ ਕਾਲੇ ਰੰਗ ਦੇ ਮੋਟਰਸਾਈਕਲ ’ਤੇ ਦੋ ਨਕਾਬਪੋਸ਼ ਨੌਜਵਾਨ ਆਏ, ਜਿਨ੍ਹਾਂ ’ਚੋਂ ਇਕ ਚੱਕੀ ਦੇ ਅੰਦਰ ਗਿਆ ਅਤੇ ਉਥੇ ਬੈਠੇ ਜਤਿੰਦਰ ਅਰੋੜਾ ’ਤੇ ਗੋਲ਼ੀਆਂ ਮਾਰ ਕੇ ਵਾਪਸ ਆ ਗਿਆ ਅਤੇ ਆਪਣੇ ਸਾਥੀ ਸਮੇਤ ਫ਼ਰਾਰ ਹੋ ਗਿਆ। ਘਟਨਾ ਸੀ. ਸੀ. ਟੀ .ਵੀ. ਕੈਮਰਿਆਂ ’ਚ ਕੈਦ ਹੋ ਗਈ। ਫਿਲਹਾਲ ਜਤਿੰਦਰ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ ਹੈ, ਦੂਜੇ ਪਾਸੇ ਪੁਲਸ ਨਕਾਬਪੋਸ਼ ਨੌਜਵਾਨਾਂ ਦੀ ਪਛਾਣ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। ਗੋਲ਼ੀਆਂ ਦੇ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ ਹੈ।

ਇਹ ਖ਼ਬਰ ਵੀ ਪੜ੍ਹੋ -  ਪਟਿਆਲਾ ਵਿਚ ਪੁਲਸ ਅਤੇ ਗੈਂਗਸਟਰ ਵਿਚਾਲੇ ਹੋਇਆ ਐਨਕਾਊਂਟਰ, ਮੱਧ ਪ੍ਰਦੇਸ਼ ਤੋਂ ਲਿਆਇਆ ਸੀ ਅਸਲਾ

ਕੀ ਕਹਿਣਾ ਹੈ ਪੁਲਸ ਦਾ

ਪੁਲਸ ਦਾ ਕਹਿਣਾ ਹੈ ਕਿ ਫਿਲਹਾਲ ਅਣਪਛਾਤੇ ਵਿਅਕਤੀਆਂ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ। ਬਹੁਤ ਜਲਦੀ ਨਕਾਬਪੋਸ਼ ਨੌਜਵਾਨਾਂ ਦੀ ਪਛਾਣ ਕਰ ਲਈ ਜਾਵੇਗੀ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।


author

Anmol Tagra

Content Editor

Related News