ਅੰਮ੍ਰਿਤਸਰ ਦੇ ਬਾਜ਼ਾਰ 'ਚ ਸ਼ਰੇਆਮ ਚੱਲੀਆਂ ਗੋਲੀਆਂ (ਵੀਡੀਓ)

Saturday, Jul 21, 2018 - 06:23 PM (IST)

ਅੰਮ੍ਰਿਤਸਰ (ਬਿਊਰੋ) - ਅੰਮ੍ਰਿਤਸਰ ਦੇ ਟਾਹਲੀ ਵਾਲਾ ਚੌਕ 'ਚ ਉਸ ਸਮੇਂ ਦਹਿਸ਼ਤ ਦਾ ਮਾਹੌਲ ਪੈਦਾ ਹੋ ਗਿਆ ਜਦੋਂ ਕੁਝ ਵਿਅਕਤੀਆਂ ਨੇ ਬਾਜ਼ਾਰ 'ਚ ਸ਼ਰੇਆਮ ਗੋਲੀਆਂ ਚਲਾ ਦਿੱਤੀਆਂ। ਗੋਲੀਆਂ ਚਲਾ ਰਹੇ ਵਿਅਕਤੀ ਦੀ ਪਛਾਣ ਸਤਨਾਮ ਸਿੰਘ ਵਜੋਂ ਹੋਈ ਹੈ, ਜੋ ਬਾਜ਼ਾਰ 'ਚ ਇਕ ਦੁਕਾਨ 'ਤੇ ਸੋਨੇ ਦਾ ਕੰਮ ਕਰਵਾਉਣ ਲਈ ਆਇਆ ਸੀ ਪਰ ਸੋਨਾ ਤਪਾਉਣ ਨੂੰ ਲੈ ਕੇ ਹੋਈ ਬਹਿਸ ਤੋਂ ਬਾਅਦ ਉਹ ਇੰਨਾਂ ਤਪ ਗਿਆ ਕਿ ਉਸ ਨੇ ਇਕ-ਇਕ ਕਰਕੇ ਛੇ ਗੋਲੀਆਂ ਚਲਾ ਦਿੱਤੀਆਂ। ਵਾਰਦਾਤ ਦੀ ਇਹ ਸਾਰੀ ਘਟਨਾ ਉਥੇ ਲਗੇ ਸੀ. ਸੀ. ਟੀ. ਵੀ. ਕੈਮਰੇ 'ਚ ਕੈਦ ਹੋ ਗਈ।
ਇਸ ਸੂਚਨਾ ਮਿਲਣ 'ਤੇ ਮੌਕੇ 'ਤੇ ਪਹੁੰਚੀ ਪੁਲਸ ਨੇ ਉਕਤ ਵਿਅਕਤੀਆਂ ਖਿਲਾਫ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ। ਇਸ ਘਟਨਾ ਕਾਰਨ ਦੁਕਾਨਦਾਰਾਂ ਦੇ ਦਿਲਾਂ 'ਚ ਡਰ ਪੈਦਾ ਹੋ ਗਿਆ ਅਤੇ ਉਨ੍ਹਾਂ ਨੇ ਪੁਲਸ ਤੋਂ ਇਨਸਾਫ ਦੀ ਮੰਗ ਕੀਤੀ ਹੈ। ਉਕਤ ਵਿਅਕਤੀਆਂ ਵਲੋਂ ਸ਼ਰੇਆਮ ਗੋਲੀਆਂ ਚਲਾਉਣ ਕਾਰਨ ਦੁਕਾਨਦਾਰ ਆਪਣੀਆਂ ਦੁਕਾਨਾਂ ਬੰਦ ਕਰਕੇ ਆਪੋ-ਆਪਣੇ ਘਰ ਚਲੇ ਗਏ, ਜਿਸ ਕਾਰਨ ਸਾਰਾ ਬਾਜ਼ਾਰ ਬੰਦ ਰਿਹਾ।


Related News