ਰਾਤ ਨੂੰ ਗੇਟ ਟੱਪ ਅੰਦਰ ਵੜੇ ਹਮਲਾਵਰ, ਤਾੜ-ਤਾੜ ਚਲਾ ਦਿੱਤੀਆਂ ਗੋਲੀਆਂ (ਵੀਡੀਓ)

Friday, Oct 06, 2023 - 10:43 AM (IST)

ਰਾਤ ਨੂੰ ਗੇਟ ਟੱਪ ਅੰਦਰ ਵੜੇ ਹਮਲਾਵਰ, ਤਾੜ-ਤਾੜ ਚਲਾ ਦਿੱਤੀਆਂ ਗੋਲੀਆਂ (ਵੀਡੀਓ)

ਬਟਾਲਾ (ਗੁਰਪ੍ਰੀਤ) : ਬਟਾਲਾ ਦੇ ਨਜ਼ਦੀਕੀ ਪਿੰਡ ਸ਼ਾਹਬਾਦ 'ਚ ਬੀਤੀ ਦੇਰ ਰਾਤ ਉਸ ਵੇਲੇ ਮਾਹੌਲ ਦਹਿਸ਼ਤ ਭਰਿਆ ਬਣ ਗਿਆ, ਜਦੋਂ 3 ਅਣਪਛਾਤੇ ਨੌਜਵਾਨ ਪਿੰਡ ਦੇ ਰਹਿਣ ਵਾਲੇ ਇਕ ਨੌਜਵਾਨ ਸੁਮਨਪ੍ਰੀਤ ਸਿੰਘ ਦੇ ਘਰ ਦਾ ਗੇਟ ਟੱਪ ਕੇ ਅੰਦਰ ਆ ਗਏ ਅਤੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਇਸ ਦੌਰਾਨ ਸੁਮਨਪ੍ਰੀਤ ਸਿੰਘ ਜ਼ਖਮੀ ਹੋ ਗਿਆ, ਜਿਸ ਨੂੰ ਹਸਪਤਾਲ ਦਾਖ਼ਲ ਕਰਾਇਆ ਗਿਆ ਹੈ।

ਇਹ ਵੀ ਪੜ੍ਹੋ : ਜਾਦੂ-ਟੂਣੇ ਨਾਲ ਡਰਾ ਵੱਸ 'ਚ ਕਰ ਲੈਂਦਾ ਕੁੜੀਆਂ, ਜਬਰ-ਜ਼ਿਨਾਹ ਮਗਰੋਂ ਗੰਦੀ ਖੇਡ ਖੇਡਦਾ ਸੀ ਅਖੌਤੀ ਬਾਬਾ

ਜਾਣਕਾਰੀ ਮੁਤਾਬਕ ਜ਼ਖਮੀ ਸੁਮਨਪ੍ਰੀਤ ਸਿੰਘ ਦੇ ਅਪਾਹਜ ਭਰਾ ਪ੍ਰੀਤਪਾਲ ਸਿੰਘ ਅਤੇ ਪਿੰਡ ਦੇ ਸਾਬਕਾ ਸਰਪੰਚ ਹਰਵਿੰਦਰ ਸਿੰਘ ਨੇ ਦੱਸਿਆ ਕਿ ਬੀਤੇ ਕੁੱਝ ਦਿਨ ਪਹਿਲਾਂ ਗਾਲ੍ਹਾਂ ਕੱਢਣ ਤੋਂ ਹੋਏ ਮਾਮੂਲੀ ਝਗੜੇ ਨੂੰ ਲੈ ਕੇ ਉਸੇ ਧਿਰ ਨਾਲ ਸਬੰਧਿਕ ਕੁੱਝ ਨੌਜਵਾਨ ਘਰ ਅੰਦਰ ਵੜ ਗਏ ਅਤੇ ਗੋਲੀਆਂ ਚਲਾ ਦਿੱਤੀਆਂ। ਦੱਸਿਆ ਜਾ ਰਿਹਾ ਹੈ ਕਿ ਹਮਲੇ ਦੌਰਾਨ 2 ਗੋਲੀਆਂ ਸੁਮਨਪ੍ਰੀਤ ਦੀਆਂ ਲੱਤਾਂ 'ਚ ਵੱਜਣ ਕਾਰਨ ਉਹ ਜ਼ਖਮੀ ਹੋ ਗਿਆ।

ਇਹ ਵੀ ਪੜ੍ਹੋ : ਪੂਰੇ ਪੰਜਾਬ 'ਚੋਂ ਪਹਿਲੇ ਨੰਬਰ 'ਤੇ ਲੁਧਿਆਣਾ ਪੁਲਸ, ਥੋੜ੍ਹੇ ਸਮੇਂ 'ਚ ਹੱਲ ਕੀਤੇ ਵੱਡੇ-ਵੱਡੇ ਮਾਮਲੇ

ਹਮਲਾਵਰ ਉਸ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦਿੰਦੇ ਹੋਏ ਮੌਕੇ ਤੋਂ ਫ਼ਰਾਰ ਹੋ ਗਏ। ਇਸ ਵਾਰਦਾਤ ਦੀ ਸੂਚਨਾ ਮਿਲਦੇ ਹੀ ਮੌਕੇ 'ਤੇ ਪੁੱਜੀ ਪੁਲਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ। ਏ. ਐੱਸ. ਆਈ. ਗੁਰਨਾਮ ਸਿੰਘ ਨੇ ਘਟਨਾ ਬਾਰੇ ਦੱਸਦੇ ਹੋਏ ਕਿਹਾ ਕਿ ਉਨ੍ਹਾਂ ਨੂੰ ਘਰ ਅੰਦਰ ਤੋਂ ਇਕ ਜ਼ਿੰਦਾ ਕਾਰਤੂਸ ਅਤੇ ਇਕ ਖੋਲ ਮਿਲਿਆ ਹੈ। ਉਨ੍ਹਾਂ ਦੱਸਿਆ ਕਿ ਜ਼ਖ਼ਮੀ ਨੌਜਵਾਨ ਅਤੇ ਪਰਿਵਾਰ ਦੇ ਬਿਆਨ ਦਰਜ ਕਰਕੇ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ।

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8


author

Babita

Content Editor

Related News