ਪੰਜਾਬ ਦੇ ਕਾਲਜ ਦੇ ਬਾਹਰ ਮੁੰਡੇ ਨੂੰ ਮਾਰੀ ਗੋਲ਼ੀ, ਦੋ ਧਿਰਾਂ ਵਿਚਾਲੇ ਹੋਈ ਫਾਇਰਿੰਗ (ਵੀਡੀਓ)

06/14/2024 3:11:29 PM

ਵੈੱਬ ਡੈਸਕ (ਬਠਿੰਡਾ): ਬਠਿੰਡਾ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਤਲਵੰਡੀ ਸਾਬੋ ਦੇ ਇਕ ਕਾਲਜ ਦੇ ਬਾਹਰ ਦੋ ਧਿਰਾਂ ਵਿਚਾਲੇ ਫਾਇਰਿੰਗ ਹੋਣ ਦੀ ਸੂਚਨਾ ਹੈ। ਇਸ ਦੌਰਾਨ ਇਕ ਨੌਜਵਾਨ ਦੇ ਗੋਲ਼ੀ ਲੱਗ ਗਈ ਤੇ ਉਸ ਨੂੰ ਇਲਾਜ ਲਈ ਨਿੱਜੀ ਹਸਪਤਾਲ ਲਿਜਾਇਆ ਗਿਆ ਹੈ, ਜਿੱਥੇ ਉਸ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। 

ਇਹ ਖ਼ਬਰ ਵੀ ਪੜ੍ਹੋ - ਕੁੜੀ ਨਾਲ ਲਵ ਮੈਰਿਜ ਦੇ ਨਾਂ 'ਤੇ ਵੱਡਾ ਧੋਖਾ! ਵਿਆਹ ਮਗਰੋਂ ਖੁੱਲ੍ਹਿਆ ਭੇਤ ਤਾਂ ਪੈਰਾਂ ਹੇਠੋਂ ਖਿਸਕੀ ਜ਼ਮੀਨ

ਮੁੱਢਲੀ ਜਾਣਕਾਰੀ ਮੁਤਾਬਕ ਤਲਵੰਡੀ ਸਾਬੋ ਦੇ ਰਾਮਾ ਰੋਡ 'ਤੇ ਗੁਰੂ ਕਾਸ਼ੀ ਕਾਲਜ ਨੇੜੇ ਦੋ ਧਿਰਾਂ ਵਿਚਾਲੇ ਫਾਇਰਿੰਗ ਹੋ ਗਈ। ਇਸ ਦੌਰਾਨ ਇਕ ਵਿਅਕਤੀ ਗੰਭੀਰ ਜ਼ਖ਼ਮੀ ਹੋ ਗਿਆ, ਜਿਸ ਨੂੰ ਇਲਾਜ ਲਈ ਬਠਿੰਡਾ ਦੇ ਨਿੱਜੀ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਹੈ। ਫਾਇਰਿੰਗ ਦੌਰਾਨ ਗੱਡੀਆਂ ਫੁੱਟਣ ਦੀ ਵੀ ਖ਼ਬਰ ਸਾਹਮਣੇ ਆਈ ਹੈ। ਫ਼ਿਲਹਾਲ ਗੋਲ਼ੀ ਚੱਲਣ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ। 

ਇਹ ਖ਼ਬਰ ਵੀ ਪੜ੍ਹੋ - ਜੋੜੇ ਦੇ ਵਿਦੇਸ਼ ਜਾਣ ਦੇ ਸੁਫ਼ਨੇ ਦਾ ਚੁੱਕਿਆ ਫ਼ਾਇਦਾ! ਆਸਟ੍ਰੇਲੀਆ ਭੇਜਣ ਦੇ ਸੁਫ਼ਨੇ ਦਿਖਾ ਕੇ ਠੱਗ ਲਏ ਲੱਖਾਂ ਰੁਪਏ

ਘਟਨਾ ਦੀ ਸੂਚਨਾ ਮਿਲਦਿਆਂ ਹੀ ਤਲਵੰਡੀ ਸਾਬੋ ਦੀ ਪੁਲਸ ਮੌਕੇ 'ਤੇ ਪਹੁੰਚ ਗਈ ਅਤੇ ਜਾਂਚ ਸ਼ੁਰੂ ਕਰ ਦਿੱਤੀ। ਮੌਕੇ 'ਤੇ ਪਹੁੰਚੇ ਪੁਲਸ ਅਧਿਕਾਰੀ ਰਾਜੇਸ਼ ਸਨੇਹੀ ਨੇ ਦੱਸਿਆ ਕਿ ਇੱਥੇ ਗੋਲ਼ੀ ਚੱਲਣ ਦੀ ਸੂਚਨਾ ਮਿਲੀ ਸੀ। ਪੁਲਸ ਟੀਮ ਵੱਲੋਂ ਮੌਕੇ 'ਤੇ ਪਹੁੰਚ ਕੇ ਜਾਂਚ ਕੀਤੀ ਜਾ ਰਹੀ ਹੈ ਤੇ ਬਣਦੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ। 

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


Anmol Tagra

Content Editor

Related News