ਪੰਜਾਬ 'ਚ ਹੋਈ ਵੱਡੀ ਵਾਰਦਾਤ, ਦੁਕਾਨ 'ਚ ਵੜ ਕੇ ਨਕਾਬਪੋਸ਼ ਬਦਮਾਸ਼ਾਂ ਨੇ ਕੱਪੜਾ ਵਪਾਰੀ 'ਤੇ ਚਲਾਈਆਂ ਗੋਲ਼ੀਆਂ
Friday, Mar 29, 2024 - 12:56 AM (IST)
ਜਲੰਧਰ (ਵੈੱਬਡੈਸਕ)- ਪੰਜਾਬ ਦੇ ਤਰਨਤਾਰਨ ਜ਼ਿਲ੍ਹੇ 'ਚ ਇਕ ਵੱਡੀ ਵਾਰਦਾਤ ਹੋਣ ਦੀ ਜਾਣਕਾਰੀ ਪ੍ਰਾਪਤ ਹੋਈ ਹੈ, ਜਿੱਥੇ ਬੇਖ਼ੌਫ਼ ਬਦਮਾਸ਼ਾਂ ਵੱਲੋਂ ਇਕ ਕੱਪੜਾ ਵਪਾਰੀ ਦੀ ਦੁਕਾਨ 'ਚ ਵੜ ਕੇ ਫਾਇਰਿੰਗ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ।
ਜਾਣਕਾਰੀ ਮੁਤਾਬਕ ਇਹ ਮਾਮਲਾ ਤਰਨਤਾਰਨ ਦੇ ਚੋਹਲਾ ਸਾਹਿਬ ਦਾ ਹੈ, ਜਿੱਥੇ ਨਕਾਬਪੋਸ਼ ਬਦਮਾਸ਼ਾਂ ਨੇ ਦੁਕਾਨ ਅੰਦਰ ਦਾਖ਼ਲ ਹੋ ਕੇ ਗੋਲ਼ੀਆਂ ਚਲਾ ਦਿੱਤੀਆਂ, ਜਿਸ ਕਾਰਨ ਦੁਕਾਨਦਾਰ ਦਾ ਇਕ ਸਾਥੀ ਜ਼ਖ਼ਮੀ ਹੋ ਗਿਆ। ਇਸ ਹਮਲੇ ਦਾ ਨਾਂ ਗੈਂਗਸਟਰ ਲਖਬੀਰ ਲੰਡਾ ਨਾਲ ਜੋੜਿਆ ਜਾ ਰਿਹਾ ਹੈ। ਦੱਸਿਆ ਜਾ ਰਿਹਾ ਹੈ ਕਿ ਦੁਕਾਨਦਾਰ ਤੋਂ ਫ਼ੋਨ ਕਰ ਕੇ ਲੰਡਾ ਗੈਂਗਸਟਰ ਦੇ ਨਾਂ 'ਤੇ ਫਿਰੌਤੀ ਦੀ ਮੰਗ ਕੀਤੀ ਗਈ ਸੀ, ਜੋ ਕਿ ਦੁਕਾਨਦਾਰ ਵੱਲੋਂ ਨਹੀਂ ਦਿੱਤੀ ਗਈ।
ਇਹ ਵੀ ਪੜ੍ਹੋ- ਪੰਜਾਬ 'ਚ ਹੋਈ ਵੱਡੀ ਗੈਂਗਵਾਰ, ਗੋਲ਼ੀਆਂ ਮਾਰ-ਮਾਰ ਭੁੰਨ੍ਹ'ਤਾ ਘਰੋਂ ਸਾਮਾਨ ਲੈਣ ਨਿਕਲਿਆ ਨੌਜਵਾਨ (ਵੀਡੀਓ)
ਫਿਰੌਤੀ ਨਾ ਮਿਲਣ ਕਾਰਨ ਉਸ ਦੀ ਦੁਕਾਨ 'ਤੇ ਆ ਕੇ ਬਦਮਾਸ਼ਾਂ ਵੱਲੋਂ ਗੋਲ਼ੀਆਂ ਚਲਾ ਦਿੱਤੀਆਂ ਗਈਆਂ, ਜਿਸ ਦੀ ਪੂਰੀ ਫੁਟੇਜ ਸੀਸੀਟੀਵੀ ਕੈਮਰਿਆਂ 'ਚ ਕੈਦ ਹੋ ਗਈ ਹੈ। ਬਦਮਾਸ਼ ਗੋਲ਼ੀਆਂ ਚਲਾਉਣ ਤੋਂ ਬਾਅਦ ਮੋਟਰਸਾਈਕਲ 'ਤੇ ਫਰਾਰ ਹੁੰਦੇ ਵੀ ਦਿਖਾਈ ਦੇ ਰਹੇ ਹਨ। ਪੁਲਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਪੰਜਾਬ 'ਚ ਚੋਣ ਜ਼ਾਬਤੇ ਦੌਰਾਨ ਅਜਿਹੀਆਂ ਵਾਰਦਾਤਾਂ ਲਗਾਤਾਰ ਹੋ ਰਹੀਆਂ ਹਨ, ਜਿਸ ਕਾਰਨ ਆਮ ਲੋਕਾਂ 'ਚ ਦਹਿਸ਼ਤ ਦਾ ਮਾਹੌਲ ਦੇਖਿਆ ਜਾ ਰਿਹਾ ਹੈ। ਇਸ ਤੋਂ ਪਹਿਲਾਂ ਹੁਸ਼ਿਆਰਪੁਰ 'ਚ ਵੀ ਇਕ ਬੇਕਰੀ 'ਚ ਵੜ ਕੇ ਬਦਮਾਸ਼ਾਂ ਨੇ ਫਾਇਰਿੰਗ ਕੀਤੀ ਸੀ, ਜਿਸ ਕਾਰਨ ਇਕ ਨੌਜਵਾਨ ਦੀ ਮੌਕੇ 'ਤੇ ਹੀ ਮੌਤ ਹੋ ਗਈ ਸੀ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e