ਬਟਾਲਾ 'ਚ ਚੋਣ ਪ੍ਰਚਾਰ ਦੌਰਾਨ ਚੱਲੀ ਗੋਲੀ, ਕਾਂਗਰਸੀ ਉਮੀਦਵਾਰ 'ਤੇ ਮਾਮਲਾ ਦਰਜ
Saturday, Feb 06, 2021 - 09:17 AM (IST)
ਬਟਾਲਾ (ਬੇਰੀ) : ਬਟਾਲਾ ਦੀ ਵਾਰਡ ਨੰਬਰ-10 ’ਚ ਉਸ ਸਮੇਂ ਦਹਿਸ਼ਤ ਦਾ ਮਾਹੌਲ ਬਣ ਗਿਆ, ਜਦੋਂ ਚੋਣ ਪ੍ਰਚਾਰ ਦੌਰਾਨ ਗੋਲੀ ਚੱਲ ਗਈ। ਇਸ ਮਾਮਲੇ ਸਬੰਧੀ ਪੁਲਸ ਵੱਲੋਂ ਕਾਂਗਰਸੀ ਉਮੀਦਵਾਰ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ।
ਇਹ ਵੀ ਪੜ੍ਹੋ : 26 ਜਨਵਰੀ ਦੀ ਹਿੰਸਾ ਮਗਰੋਂ ਅਲਰਟ 'ਤੇ 'ਕਿਸਾਨ', 'ਚੱਕਾ ਜਾਮ' ਨੂੰ ਲੈ ਕੇ ਬਣਾਈ ਇਹ ਰਣਨੀਤੀ
ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ. ਐੱਸ. ਪੀ. ਸਿਟੀ ਪਰਵਿੰਦਰ ਕੌਰ ਨੇ ਦੱਸਿਆ ਕਿ ਸ਼੍ਰੋਮਣੀ ਅਕਾਲੀ ਦਲ ਬਾਦਲ ਵੱਲੋਂ ਨਗਰ ਨਿਗਮ ਚੋਣਾਂ ’ਚ ਉਤਾਰੇ ਗਏ ਉਮੀਦਵਾਰ ਪੂਰਨ ਸਿੰਘ ਆਪਣੀ ਵਾਰਡ ’ਚ ਡੋਰ-ਟੂ-ਡੋਰ ਚੋਣ ਪ੍ਰਚਾਰ ਕਰ ਰਹੇ ਸਨ।
ਇਹ ਵੀ ਪੜ੍ਹੋ : ਖਰੜ ਤੋਂ ਵੱਡੀ ਖ਼ਬਰ : ਬੇਰਹਿਮੀ ਨਾਲ ਪਤਨੀ ਦਾ ਕਤਲ ਕਰਕੇ ਭੱਜਿਆ ਪਤੀ, ਰਾਹ 'ਚ ਹਾਦਸੇ ਦੌਰਾਨ ਮੌਤ
ਇਸ ਦੌਰਾਨ ਕਾਂਗਰਸੀ ਉਮੀਦਵਾਰ ਡਿਪਟੀ ਵੋਹਰਾ ਨੇ ਆਪਣੇ ਘਰ ਦੇ ਬਾਹਰ ਖੜ੍ਹੇ ਹੋ ਕੇ ਕਥਿਤ ਤੌਰ ’ਤੇ ਹਵਾਈ ਫਾਇਰ ਕਰ ਦਿੱਤੇ। ਇਸ ਸਬੰਧੀ ਡੀ. ਐੱਸ. ਪੀ. ਸਿਟੀ ਨੇ ਦੱਸਿਆ ਕਿ ਪੁਲਸ ਨੇ ਫਿਲਹਾਲ ਪੂਰਨ ਸਿੰਘ ਪੁੱਤਰ ਬੂਟਾ ਸਿੰਘ ਵਾਸੀ ਚੰਦਰ ਨਗਰ ਬਟਾਲਾ ਦੇ ਬਿਆਨਾਂ ਦੇ ਆਧਾਰ ’ਤੇ ਡਿਪਟੀ ਵੋਹਰਾ ਖ਼ਿਲਾਫ਼ ਥਾਣਾ ਸਿਵਲ ਲਾਈਨ ਵਿਖੇ ਕੇਸ ਦਰਜ ਕਰ ਦਿੱਤਾ ਹੈ।
ਇਹ ਵੀ ਪੜ੍ਹੋ : ਪੰਜਾਬ ਦੇ ਸਰਕਾਰੀ ਸਕੂਲਾਂ ਲਈ 'ਮਿਡ-ਡੇਅ-ਮੀਲ' ਨੂੰ ਲੈ ਕੇ ਇਹ ਕੰਮ ਕਰਨਾ ਹੋਇਆ 'ਲਾਜ਼ਮੀ'
ਡੀ. ਐੱਸ. ਪੀ. ਸਿਟੀ ਨੇ ਕਿਹਾ ਕਿ ਮਾਮਲੇ ਦੀ ਤਫਤੀਸ਼ ਜਾਰੀ ਹੈ ਅਤੇ ਜੋ ਵੀ ਤੱਥ ਸਾਹਮਣੇ ਆਉਣਗੇ, ਉਸ ਦੇ ਆਧਾਰ ’ਤੇ ਹੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਨੋਟ : ਪੰਜਾਬ 'ਚ ਨਿਗਮ ਚੋਣਾਂ ਦੌਰਾਨ ਹੋ ਰਹੀਆਂ ਵਾਰਦਾਤਾਂ ਬਾਰੇ ਤੁਹਾਡੀ ਕੀ ਹੈ ਰਾਏ