ਫਿਰੋਜ਼ਪੁਰ ''ਚ ਚੱਲੀਆਂ ਗੋਲੀਆਂ! ਪੁਰਾਣੀ ਰੰਜਿਸ਼ ਕਾਰਨ ਨੌਜਵਾਨ ਦਾ ਕਤਲ

Friday, Feb 13, 2026 - 09:02 PM (IST)

ਫਿਰੋਜ਼ਪੁਰ ''ਚ ਚੱਲੀਆਂ ਗੋਲੀਆਂ! ਪੁਰਾਣੀ ਰੰਜਿਸ਼ ਕਾਰਨ ਨੌਜਵਾਨ ਦਾ ਕਤਲ

ਫਿਰੋਜ਼ਪੁਰ (ਸਨੀ ਚੋਪੜਾ) : ਪੰਜਾਬ ਦੇ ਜ਼ਿਲ੍ਹਾ ਫਿਰੋਜ਼ਪੁਰ ਦੇ ਕਸਬਾ ਘੱਲਖੁਰਦ 'ਚ ਪੁਰਾਣੀ ਰੰਜਿਸ਼ ਤੇ ਮਾਮੂਲੀ ਝਗੜੇ ਦੇ ਚੱਲਦਿਆਂ ਗੋਲੀਆਂ ਚੱਲਣ ਦਾ ਸਨਸਨੀਖੇਜ਼ ਮਾਮਲਾ ਸਾਹਮਣੇ ਆਇਆ ਹੈ। ਇਸ ਫਾਇਰਿੰਗ ਦੀ ਘਟਨਾ ਵਿੱਚ ਇੱਕ ਵਿਅਕਤੀ ਦੀ ਮੌਤ ਹੋ ਗਈ ਹੈ, ਜਿਸ ਦੀ ਪਛਾਣ ਹਰਦੀਪ ਸਿੰਘ ਉਰਫ ਸੋਨੂੰ ਵਜੋਂ ਹੋਈ ਹੈ।

ਨਾਨਕੇ ਪਿੰਡ ਰਹਿ ਰਿਹਾ ਸੀ ਮ੍ਰਿਤਕ
ਜਾਣਕਾਰੀ ਅਨੁਸਾਰ ਮ੍ਰਿਤਕ ਹਰਦੀਪ ਸਿੰਘ ਅਸਲ ਵਿੱਚ ਜ਼ਿਲ੍ਹਾ ਲੁਧਿਆਣਾ ਦੇ ਪਿੰਡ ਬੋਪਾਰਾਏ ਦਾ ਰਹਿਣ ਵਾਲਾ ਸੀ, ਪਰ ਉਹ ਪਿਛਲੇ ਕੁਝ ਸਮੇਂ ਤੋਂ ਆਪਣੇ ਨਾਨਕੇ ਪਿੰਡ ਫਿਰੋਜ਼ਸ਼ਾਹ ਵਿੱਚ ਰਹਿ ਰਿਹਾ ਸੀ। ਵਾਰਦਾਤ ਦੌਰਾਨ ਹਮਲਾਵਰਾਂ ਨੇ ਹਰਦੀਪ 'ਤੇ ਅੰਨ੍ਹੇਵਾਹ ਗੋਲੀਆਂ ਚਲਾਈਆਂ, ਜਿਸ ਕਾਰਨ ਉਸ ਦੀ ਮੌਤ ਹੋ ਗਈ। ਘਟਨਾ ਵਾਲੀ ਥਾਂ 'ਤੇ ਮੌਜੂਦ ਹਰਦੀਪ ਦੀ ਥਾਰ ਗੱਡੀ 'ਤੇ ਵੀ ਗੋਲੀਆਂ ਦੇ ਕਈ ਨਿਸ਼ਾਨ ਮਿਲੇ ਹਨ।

ਪੁਲਸ ਵੱਲੋਂ ਜਾਂਚ ਤੇ ਕਾਰਵਾਈ 
ਘਟਨਾ ਦੀ ਸੂਚਨਾ ਮਿਲਦੇ ਹੀ ਐੱਸ.ਐੱਸ.ਪੀ. ਫਿਰੋਜ਼ਪੁਰ ਭੁਪਿੰਦਰ ਸਿੰਘ ਸਿੱਧੂ ਖੁਦ ਹਸਪਤਾਲ ਪਹੁੰਚੇ ਅਤੇ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨਾਲ ਮੁਲਾਕਾਤ ਕਰਕੇ ਜਾਣਕਾਰੀ ਹਾਸਲ ਕੀਤੀ। ਐੱਸ.ਐੱਸ.ਪੀ. ਸਿੱਧੂ ਨੇ ਦੱਸਿਆ ਕਿ ਇਹ ਮਾਮਲਾ ਪੁਰਾਣੀ ਰੰਜਿਸ਼ ਤੇ ਮਾਮੂਲੀ ਝਗੜੇ ਦਾ ਨਤੀਜਾ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਪੁਲਸ ਵੱਲੋਂ ਮਾਮਲੇ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ ਤੇ ਜਲਦੀ ਹੀ ਹਮਲਾਵਰਾਂ ਨੂੰ ਕਾਬੂ ਕਰ ਲਿਆ ਜਾਵੇਗਾ।

ਸਿਵਲ ਹਸਪਤਾਲ ਦੇ ਡਾਕਟਰ ਨੇ ਪੁਸ਼ਟੀ ਕੀਤੀ ਹੈ ਕਿ ਘੱਲਖੁਰਦ ਵਿੱਚ ਗੋਲੀ ਲੱਗਣ ਕਾਰਨ ਇੱਕ ਵਿਅਕਤੀ ਦੀ ਮੌਤ ਹੋਈ ਹੈ, ਜਿਸ ਨੂੰ ਮ੍ਰਿਤਕ ਹਾਲਤ ਵਿੱਚ ਹਸਪਤਾਲ ਲਿਆਂਦਾ ਗਿਆ ਸੀ। ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

 


author

Baljit Singh

Content Editor

Related News