ਪੰਜਾਬ 'ਚ ਹੋਈ ਤਾਬੜਤੋੜ ਫਾਇਰਿੰਗ! 4 ਵਿਅਕਤੀਆਂ ਦੀ ਗਈ ਜਾਨ, ਅੱਧਾ ਦਰਜਨ ਲੋਕ ਜ਼ਖ਼ਮੀ

Monday, Jul 08, 2024 - 08:17 AM (IST)

ਪੰਜਾਬ 'ਚ ਹੋਈ ਤਾਬੜਤੋੜ ਫਾਇਰਿੰਗ! 4 ਵਿਅਕਤੀਆਂ ਦੀ ਗਈ ਜਾਨ, ਅੱਧਾ ਦਰਜਨ ਲੋਕ ਜ਼ਖ਼ਮੀ

ਬਟਾਲਾ/ਸ੍ਰੀ ਹਰਗੋਬਿੰਦਪੁਰ (ਸਾਹਿਲ, ਬਾਬਾ, ਰਮੇਸ਼)– ਥਾਣਾ ਸ੍ਰੀ ਹਰਗੋਬਿੰਦਪੁਰ ਅਧੀਨ ਪੈਂਦੇ ਲਾਈਟਾਂ ਵਾਲੇ ਚੌਕ ਵਿਖੇ ਦੋ ਧਿਰਾਂ ਵਿਚਾਲੇ ਪੁਰਾਣੀ ਰੰਜਿਸ਼ ਕਾਰਨ ਹੋਈ ਗੋਲੀਬਾਰੀ ’ਚ 4 ਲੋਕਾਂ ਦੀ ਮੌਤ ਹੋਣ ਅਤੇ ਅੱਧੀ ਦਰਜਨ ਲੋਕਾਂ ਦੇ ਜ਼ਖਮੀ ਹੋਣ ਦੀ ਖ਼ਬਰ ਹੈ। ਜਾਣਕਾਰੀ ਅਨੁਸਾਰ ਮਰਨ ਵਾਲਿਆਂ ਵਿਚ ਨਿਰਮਲ ਸਿੰਘ ਪੁੱਤਰ ਦਿਲਬਾਗ ਸਿੰਘ, ਬਲਰਾਜ ਸਿੰਘ ਪੁੱਤਰ ਰਵੇਲ ਸਿੰਘ, ਬਲਜੀਤ ਸਿੰਘ ਪੁੱਤਰ ਬੁੱਢਾ ਸਿੰਘ ਅਤੇ ਸ਼ਮਸ਼ੇਰ ਸਿੰਘ ਪੁੱਤਰ ਚਮਨ ਲਾਲ ਵਾਸੀ ਸਾਰੇ ਵਿਠਵਾਂ ਵਜੋਂ ਹੋਈ ਹੈ। ਦੋਵਾਂ ਧਿਰਾਂ ਦੇ ਦੋ-ਦੋ ਵਿਅਕਤੀਆਂ ਦੀ ਇਸ ਗੋਲੀਬਾਰੀ ’ਚ ਮੌਤ ਹੋ ਗਈ।

ਇਹ ਖ਼ਬਰ ਵੀ ਪੜ੍ਹੋ - ਮੂਸੇਵਾਲਾ ਕਤਲਕਾਂਡ: ਗਵਾਹੀ ਦੇਣ ਨਹੀਂ ਪੁੱਜੇ Thar 'ਚ ਬੈਠੇ ਦੋਵੇਂ ਯਾਰ, ਅਦਾਲਤ ਵੱਲੋਂ ਨਵੇਂ ਹੁਕਮ ਜਾਰੀ

ਮੌਕੇ ’ਤੇ ਪਹੁੰਚੇ ਡੀ. ਐੱਸ. ਪੀ. ਰਜੇਸ਼ ਕੁਮਾਰ ਕੱਕੜ ਅਤੇ ਐੱਸ. ਐੱਚ. ਓ. ਸਤਪਾਲ ਸਿੰਘ ਥਾਣਾ ਸ੍ਰੀ ਹਰਗੋਬਿੰਦਪੁਰ ਸਾਹਿਬ ਨੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਦੱਸ ਦੇਈਏ ਕਿ ਇਸ ਦੌਰਾਨ 100 ਦੇ ਕਰੀਬ ਰੌਂਦ ਫਾਇਰ ਕੀਤੇ ਗਏ। ਜ਼ਖਮੀਆਂ ਨੂੰ ਪੁਲਸ ਨੇ ਬਟਾਲਾ ਦੇ ਸਿਵਲ ਹਸਪਤਾਲ ਵਿਚ ਪਹੁੰਚਾਇਆ, ਜਿਥੋਂ ਕੁਝ ਨੂੰ ਅੰਮ੍ਰਿਤਸਰ ਰੈਫਰ ਕਰ ਦਿੱਤਾ ਗਿਆ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Anmol Tagra

Content Editor

Related News