2 ਕਰੋੜ ਦੀ ਬੋਲੀ ਵਾਲੇ ਪਿੰਡ ''ਚ ਫ਼ਾਇਰਿੰਗ! ਤਾੜ-ਤਾੜ ਚੱਲੀਆਂ ਗੋਲ਼ੀਆਂ

Monday, Oct 07, 2024 - 09:01 AM (IST)

2 ਕਰੋੜ ਦੀ ਬੋਲੀ ਵਾਲੇ ਪਿੰਡ ''ਚ ਫ਼ਾਇਰਿੰਗ! ਤਾੜ-ਤਾੜ ਚੱਲੀਆਂ ਗੋਲ਼ੀਆਂ

ਗੁਰਦਾਸਪੁਰ (ਗੁਰਪ੍ਰੀਤ ਸਿੰਘ): ਜ਼ਿਲ੍ਹਾ ਗੁਰਦਾਸਪੁਰ ਦੇ ਬਲਾਕ ਡੇਰਾ ਬਾਬਾ ਨਾਨਕ ਅਧੀਨ ਪੈਂਦੇ ਪਿੰਡ ਹਰਦੋਰਵਾਲ ਕਲਾਂ ’ਚ ਗੋਲ਼ੀਆਂ ਚੱਲ ਗਈਆਂ। 6-7 ਹਮਲਾਵਰਾਂ ਵੱਲੋਂ ਇਕ ਘਰ ਦੇ ਮੈਂਬਰਾਂ ਉੱਪਰ ਗੋਲ਼ੀਆਂ ਚਲਾਈਆਂ ਅਤੇ ਟਰੈਕਟਰ ਦੀ ਭੰਨਤੋੜ ਕੀਤੀ ਗਈ। ਘਟਨਾ ਦੀ ਸੂਚਨਾ ਮਿਲਦੇ ਹੀ ਮਾਲੇਵਾਲ ਪੁਲਸ ਚੌਂਕੀ ਦੇ ਇੰਚਾਰਜ ਏ. ਐੱਸ. ਆਈ. ਬਲਵਿੰਦਰ ਸਿੰਘ ਪੁਲਸ ਪਾਰਟੀ ਸਮੇਤ ਮੌਕੇ 'ਤੇ ਪਹੁੰਚ ਗਏ ਅਤੇ ਉੱਥੇ ਚੱਲੇ 3 ਰੌਂਦ ਕਬਜ਼ੇ ’ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ।

ਇਹ ਖ਼ਬਰ ਵੀ ਪੜ੍ਹੋ - ਏਅਰਪੋਰਟ 'ਤੇ Blast! ਕਈ ਲੋਕਾਂ ਦੀ ਗਈ ਜਾਨ

ਇਸ ਸਬੰਧੀ ਪਰਿਵਾਰ ਦੇ ਮੈਂਬਰਾਂ ਦਵਿੰਦਰ ਸਿੰਘ ਅਤੇ ਰਾਜਬੀਰ ਪੁੱਤਰ ਜੰਗਾ ਸਿੰਘ ਅਤੇ ਬੀਬੀ ਹਰਦੀਪ ਕੌਰ ਪਤਨੀ ਦਵਿੰਦਰ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਅਸੀਂ ਆਪਣੇ ਖੇਤਾਂ ’ਚ ਵਾਪਸ ਘਰ ਆ ਰਹੇ ਸੀ ਕਿ ਰਸਤੇ ’ਚ ਕੁੱਝ ਨੌਜਵਾਨ ਉਨ੍ਹਾਂ ਨਾਲ ਖਹਿਬੜ ਪਏ। ਉਹ ਉੱਥੋਂ ਆਪਣੇ ਘਰ ਆ ਗਏ ਅਤੇ ਕੁੱਝ ਸਮੇਂ ਬਾਅਦ ਹੀ ਉਹ ਨੌਜਵਾਨ ਆਪਣੇ ਸਾਥੀਆਂ ਨੂੰ ਨਾਲ ਲੈ ਕੇ ਉਨ੍ਹਾਂ ਦੇ ਘਰ ਆ ਗਏ ਤੇ ਸਿੱਧੀਆਂ ਗੋਲ਼ੀਆਂ ਚਲਾ ਦਿੱਤੀਆਂ। ਖ਼ੁਸ਼ਕਿਸਮਤੀ ਨਾਲ ਉਹ ਬਚ ਗਏ। ਉਨ੍ਹਾਂ ਨੇ ਪ੍ਰਸ਼ਾਸਨ ਕੋਲੋਂ ਮੰਗ ਕਰਦਿਆਂ ਕਿਹਾ ਕਿ ਮੁਲਜ਼ਮਾਂ ਨੂੰ ਤੁਰੰਤ ਗ੍ਰਿਫ਼ਤਾਰ ਕੀਤਾ ਜਾਵੇ। ਘਟਨਾ ਦੀ ਸੂਚਨਾ ਮਿਲਦੇ ਹੀ ਮਾਲੇਵਾਲ ਪੁਲਸ ਚੌਂਕੀ ਦੇ ਇੰਚਾਰਜ ਏ. ਐੱਸ. ਆਈ. ਬਲਵਿੰਦਰ ਸਿੰਘ ਪੁਲਸ ਪਾਰਟੀ ਸਮੇਤ ਮੌਕੇ 'ਤੇ ਪਹੁੰਚ ਗਏ ਅਤੇ ਉੱਥੇ ਚੱਲੇ 3 ਰੌਂਦ ਕਬਜ਼ੇ ’ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ।ਏ. ਐੱਸ. ਆਈ. ਬਲਵਿੰਦਰ ਸਿੰਘ ਨੇ ਦੱਸਿਆ ਕਿ ਉਹ ਮਾਮਲੇ ਦੀ ਜਾਂਚ ਕਰ ਰਹੇ ਹਨ ਅਤੇ ਜੋ ਵੀ ਦੋਸ਼ੀ ਪਾਇਆ ਉਸ ਵਿਰੁਧ ਬਣਦੀ ਕਾਰਵਾਈ ਕੀਤੀ ਜਾਵੇਗੀ। 

ਇਹ ਖ਼ਬਰ ਵੀ ਪੜ੍ਹੋ - ਸੁਨਹਿਰੀ ਭਵਿੱਖ ਲਈ ਆਸਟ੍ਰੇਲੀਆ ਗਿਆ ਸੀ ਪੰਜਾਬੀ ਜੋੜਾ, ਫ਼ਿਰ ਜੋ ਹੋਇਆ ਉਹ ਸੋਚਿਆ ਨਾ ਸੀ

ਇੱਥੇ ਦੱਸ ਦਈਏ ਕਿ ਕੁਝ ਦਿਨ ਪਹਿਲਾਂ ਇਸੇ ਪਿੰਡ ਦੀ ਇਕ ਵੀਡੀਓ ਸੋਸ਼ਲ ਮੀਡੀਆ 'ਤੇ ਕਾਫ਼ੀ ਵਾਇਰਲ ਹੋਈ ਸੀ ਜਿਸ ਵਿਚ ਸਰਪੰਚੀ ਦੇ ਦਾਅਵੇਦਾਰ ਵੱਲੋਂ ਸਰਪੰਚੀ ਲਈ 2 ਕਰੋੜ ਰੁਪਏ ਦੀ ਬੋਲੀ ਲਗਾਈ ਗਈ ਸੀ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

 


author

Anmol Tagra

Content Editor

Related News