ਗੁਰਦਾਸਪੁਰ ''ਚ ਫ਼ਾਇਰਿੰਗ, ਆੜ੍ਹਤੀਏ ''ਤੇ ਚੱਲੀਆਂ ਗੋਲ਼ੀਆਂ

Wednesday, Nov 06, 2024 - 10:05 AM (IST)

ਗੁਰਦਾਸਪੁਰ ''ਚ ਫ਼ਾਇਰਿੰਗ, ਆੜ੍ਹਤੀਏ ''ਤੇ ਚੱਲੀਆਂ ਗੋਲ਼ੀਆਂ

ਗੁਰਦਾਸਪੁਰ (ਵਿਨੋਦ)- ਗੁਰਦਾਸਪੁਰ ਥਾਣਾ ਸਦਰ ਦੇ ਅਧੀਨ ਆਉਂਦੇ ਪਿੰਡ ਗਜ਼ਨੀਪੁਰ ਫੋਕਲ ਪੁਆਇੰਟ ਵਿਖੇ ਮੋਟਰਸਾਈਕਲ ਸਵਾਰ ਅਣਪਛਾਤੇ ਨੌਜਵਾਨਾਂ ਨੇ ਇਕ ਆੜਤੀ ’ਤੇ ਗੋਲ਼ੀਆਂ ਚਲਾ ਦਿੱਤੀਆਂ, ਜਿਸ ’ਚ ਉਹ ਵਾਲ-ਵਾਲ ਬਚ ਗਿਆ। ਜਾਣਕਾਰੀ ਅਨੁਸਾਰ ਮੰਗਲਵਾਰ ਸ਼ਾਮ 5:10 ਵਜੇ ਦੇ ਕਰੀਬ 2 ਨੌਜਵਾਨ ਮੋਟਰਸਾਈਕਲ ’ਤੇ ਸਵਾਰ ਹੋ ਕੇ ਆਏ ਅਤੇ ਗੁਰਾਇਆ ਕਮਿਸ਼ਨ ਆੜਤੀ ਫੋਕਲ ਪੁਆਇੰਟ ਗਜ਼ਨੀਪੁਰ ਦੇ ਮਾਲਕ ਹਰਿੰਦਰ ਸਿੰਘ ’ਤੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਜਿਵੇਂ ਹੀ ਲੋਕਾਂ ਨੇ ਗੋਲੀਆਂ ਦੀ ਆਵਾਜ਼ ਸੁਣੀ ਤਾਂ ਮੰਡੀ ’ਚ ਦਹਿਸ਼ਤ ਦਾ ਮਾਹੌਲ ਬਣ ਗਿਆ।

ਇਹ ਖ਼ਬਰ ਵੀ ਪੜ੍ਹੋ - ਜਲੰਧਰ ਦੇ ਮਸ਼ਹੂਰ ਡੇਰੇ ਨੇੜੇ ਮਚੇ ਭਾਂਬੜ! ਅੱਧੀ ਰਾਤ ਨੂੰ ਪੈ ਗਈਆਂ ਭਾਜੜਾਂ

ਦੂਜੇ ਪਾਸੇ ਸੂਚਨਾ ਮਿਲਦੇ ਸਾਰ ਹੀ ਗੁਰਦਾਸਪੁਰ ਸਦਰ ਥਾਣਾ ਇੰਚਾਰਜ ਅਮਨਦੀਪ ਸਿੰਘ ਪੁਲਸ ਪਾਰਟੀ ਨਾਲ ਮੌਕੇ ’ਤੇ ਪਹੁੰਚੇ। ਪੁਲਸ ਨੇ ਮੌਕੇ ਤੋਂ 2 ਜ਼ਿੰਦਾ ਕਾਰਤੂਸ ਤੇ 3 ਖੋਲ ਬਰਾਮਦ ਕੀਤੇ ਹਨ। ਪੁਲਸ ਨੇ ਪੂਰੇ ਇਲਾਕੇ ਦੀ ਨਾਕਾਬੰਦੀ ਕਰ ਦਿੱਤੀ ਪਰ ਸੂਚਨਾ ਮਿਲਣ ਤੱਕ ਕਿਸੇ ਵੀ ਦੋਸ਼ੀ ਨੂੰ ਕਾਬੂ ਨਹੀਂ ਕੀਤਾ ਜਾ ਸਕਿਆ ਸੀ। ਇਸ ਦੌਰਾਨ ਜ਼ਿਲ੍ਹਾ ਪੁਲਸ ਮੁਖੀ ਦਯਾਮਾ ਹਰੀਸ਼ ਕੁਮਾਰ ਦਾ ਕਹਿਣਾ ਹੈ ਕਿ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਜਲਦੀ ਹੀ ਮੁਲਜ਼ਮਾਂ ਨੂੰ ਕਾਬੂ ਕਰ ਲਿਆ ਜਾਵੇਗਾ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Anmol Tagra

Content Editor

Related News