ਫਾਰਚੂਨਰ ''ਚ ਆਏ ਹਮਲਾਵਰਾਂ ਨੇ ਤਾੜ-ਤਾੜ ਚਲਾਈਆਂ ਗੋਲ਼ੀਆਂ, ਪੈਸਿਆਂ ਦੇ ਲੈਣ-ਦੇਣ ਨੂੰ ਲੈ ਕੇ ਹੋਈ ਸੀ ਤਕਰਾਰ

Wednesday, Apr 19, 2023 - 01:53 AM (IST)

ਫਾਰਚੂਨਰ ''ਚ ਆਏ ਹਮਲਾਵਰਾਂ ਨੇ ਤਾੜ-ਤਾੜ ਚਲਾਈਆਂ ਗੋਲ਼ੀਆਂ, ਪੈਸਿਆਂ ਦੇ ਲੈਣ-ਦੇਣ ਨੂੰ ਲੈ ਕੇ ਹੋਈ ਸੀ ਤਕਰਾਰ

ਗੁਰੂ ਕਾ ਬਾਗ (ਭੱਟੀ)- ਪੁਲਸ ਥਾਣਾ ਝੰਡੇਰ ਅਧੀਨ ਆਂਉਦੇ ਪਿੰਡ ਤੇੜਾ ਕਲਾਂ ਵਿਖੇ ਕਥਿਤ ਤੌਰ 'ਤੇ ਪੈਸਿਆਂ ਦੇ ਲੈਣ-ਦੇਣ ਮਾਮਲੇ ਵਿਚ ਨੌਜਵਾਨਾਂ ਦੇ ਦੋ ਧੜਿਆਂ ਵਿਚਕਾਰ ਹੋਈ ਤਕਰਾਰ ਦੌਰਾਨ ਗੋਲ਼ੀ ਲੱਗਣ ਨਾਲ ਇਕ ਨੌਜਵਾਨ ਜ਼ਖ਼ਮੀ ਹੋ ਗਿਆ ਜਿਸ ਨੂੰ ਇਲਾਜ ਦੇ ਲਈ ਰਾਮਦਾਸ ਦੇ ਸਿਵਲ ਹਸਪਤਾਲ ਵਿਖੇ ਦਾਖ਼ਲ ਕਰਵਾਇਆ ਗਿਆ ਹੈ। 

ਇਹ ਖ਼ਬਰ ਵੀ ਪੜ੍ਹੋ - ਬੇਹੱਦ ਸ਼ਰਮਨਾਕ! ਨੌਜਵਾਨ ਨੇ ਦੱਖਣੀ ਕੋਰੀਆ ਤੋਂ ਭਾਰਤ ਆਈ ਬਲਾਗਰ ਨਾਲ ਕੀਤੀ 'ਗ਼ਲਤ ਹਰਕਤ', ਵੀਡੀਓ ਵਾਇਰਲ

ਇਸ ਦੌਰਾਨ ਜ਼ਖ਼ਮੀ ਹੋਏ ਨੌਜਵਾਨ ਸੁੱਖਰਾਜ ਸਿੰਘ ਗੋਰੀ ਪੁੱਤਰ ਬਲਵਿੰਦਰ ਸਿੰਘ ਨੇ ਦੱਸਿਆ ਕਿ ਉਸ ਦਾ ਨਵਰੂਪ ਸਿੰਘ ਭੁੱਲਰ ਵਾਸੀ ਪਿੰਡ ਵਿਛੋਆ ਨਾਲ ਪੈਸਿਆਂ ਦਾ ਲੈਣ-ਦੇਣ ਚੱਲਦਾ ਸੀ। ਪੈਸਿਆਂ ਨੂੰ ਲੈ ਕੇ ਹੀ ਦੋਵਾਂ ਵਿਚਾਲੇ ਵਿਗੜ ਗਈ ਸੀ। ਬੀਤੇ ਦਿਨੀਂ ਉਸ ਨੇ ਫ਼ੋਨ ਕਰ ਕੇ ਉਸ ਨੂੰ ਬਾਹਰ ਬੁਲਾਇਆ। ਜਦੋਂ ਉਹ ਆਪਣੇ ਘਰ ਤੋਂ ਬਾਹਰ ਗਿਆ ਤਾਂ ਚਿੱਟੇ ਰੰਗ ਦੀਆਂ ਦੋ ਫਾਰਚੂਨਰ ਗੱਡੀਆਂ ਵਿਚ ਸਵਾਰ 6-7 ਨੌਜਵਾਨਾਂ ਨੇ ਉੱਤਰ ਕੇ ਉਸ 'ਤੇ ਗੋਲ਼ੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਇਸ ਦੌਰਾਨ ਇਕ ਗੋਲ਼ੀ ਉਸ ਦੇ ਪੇਟ ਨੂੰ ਖਹਿੰਦੀ ਹੋਈ ਬਾਂਹ 'ਤੇ ਵੱਜੀ ਜਿਸ ਨਾਲ ਉਹ ਬੁਰੀ ਤਰ੍ਹਾਂ ਨਾਲ ਜ਼ਖ਼ਮੀ ਹੋ ਗਿਆ। 

ਇਹ ਖ਼ਬਰ ਵੀ ਪੜ੍ਹੋ - ਬ੍ਰਿਟੇਨ ਦੀ ਪਾਰਲੀਮੈਂਟ 'ਚ ਗੂੰਜਿਆ ਭਾਰਤੀ ਹਾਈ ਕਮਿਸ਼ਨ 'ਤੇ ਹਮਲੇ ਦਾ ਮੁੱਦਾ, ਰੱਖਿਆ ਮੰਤਰੀ ਨੇ ਕਹੀ ਇਹ ਗੱਲ

ਉੱਧਰ ਥਾਣਾ ਝੰਡੇਰ ਦੇ ਐੱਸ.ਐੱਚ.ਓ. ਸਤਨਾਮ ਸਿੰਘ ਦੀ ਅਗਵਾਈ ਹੇਠ ਪੁਲਸ ਪਾਰਟੀ ਨੇ ਪਹੁੰਚ ਕੇ ਮੌਕੇ ਦਾ ਜਾਇਜ਼ਾ ਲਿਆ ਤੇ ਕਥਿਤ ਦੋਸ਼ੀਆਂ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।


author

Anmol Tagra

Content Editor

Related News