ਦੇਰ ਰਾਤ ਖੰਨਾ ’ਚ ਚੱਲੀਆਂ ਗੋਲ਼ੀਆਂ, 3 ਦੋਸਤਾਂ ਨੂੰ ਕੀਤਾ Target

Monday, Jul 24, 2023 - 03:35 AM (IST)

ਦੇਰ ਰਾਤ ਖੰਨਾ ’ਚ ਚੱਲੀਆਂ ਗੋਲ਼ੀਆਂ, 3 ਦੋਸਤਾਂ ਨੂੰ ਕੀਤਾ Target

ਖੰਨਾ (ਜ. ਬ.) : ਦੇਰ ਰਾਤ ਅਮਲੋਹ ਰੋਡ ’ਤੇ ਸਬਜ਼ੀ ਮੰਡੀ ਦੇ ਪਿੱਛੇ 3 ਦੋਸਤਾਂ ’ਤੇ ਗੋਲ਼ੀਆਂ ਚਲਾਈਆਂ ਗਈਆਂ। ਇੱਥੇ 8 ਤੋਂ 10 ਰਾਊਂਡ ਫਾਇਰ ਕੀਤੇ ਗਏ। ਬਾਈਕ ਸਵਾਰ 2 ਵਿਅਕਤੀਆਂ ਨੇ ਇਸ ਵਾਰਦਾਤ ਨੂੰ ਅੰਜਾਮ ਦਿੱਤਾ। ਇਸ ਘਟਨਾ ’ਚ 3 ਦੋਸਤ ਗੰਭੀਰ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਖੰਨਾ ਦੇ ਸਰਕਾਰੀ ਹਸਪਤਾਲ ’ਚ ਦਾਖ਼ਲ ਕਰਵਾਇਆ ਗਿਆ। ਇਕ ਦੀ ਹਾਲਤ ਨਾਜ਼ੁਕ ਹੈ, ਜਿਸ ਨੂੰ ਰੈਫਰ ਕਰ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ : ਐਂਬੂਲੈਂਸ 'ਚ ਲੱਦੀ ਫਿਰਦੇ ਸੀ ਕੁਝ ਅਜਿਹਾ, ਪੁਲਸ ਨੇ ਕੀਤੀ ਚੈਕਿੰਗ ਤਾਂ ਉੱਡ ਗਏ ਹੋਸ਼

ਜਾਣਕਾਰੀ ਅਨੁਸਾਰ ਕਾਰਾਂ ਸੇਲ ਕਰਨ ਦਾ ਕੰਮ ਕਰਨ ਵਾਲਾ ਆਸ਼ੂ ਵਾਸੀ ਇਕੋਲਾਹੀ ਬੀਤੀ ਦੇਰ ਰਾਤ ਆਪਣੇ ਦੋਸਤ ਸੰਨੀ ਨੂੰ ਮਿਲਣ ਆਇਆ ਸੀ, ਸਾਜਨ ਵੀ ਉਸ ਦੇ ਨਾਲ ਸੀ। ਤਿੰਨੋਂ ਲੈਂਸਰ ਕਾਰ ’ਚ ਤੇਲ ਪਵਾਉਣ ਲਈ ਜਾ ਰਹੇ ਸਨ ਤਾਂ ਬਾਈਕ ’ਤੇ ਸਵਾਰ 2 ਹਮਲਾਵਰ ਆਏ, ਜਿਨ੍ਹਾਂ ਨੇ ਆਸ਼ੂ ’ਤੇ ਗੋਲ਼ੀਆਂ ਚਲਾ ਦਿੱਤੀਆਂ। ਨੇੜੇ ਖੜ੍ਹੇ ਸੰਨੀ ਨੇ ਜਦੋਂ ਉਨ੍ਹਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਹਮਲਾਵਰਾਂ ਨੇ ਉਸ ’ਤੇ ਵੀ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਸੰਨੀ ਲਹੂ-ਲੁਹਾਣ ਹੋ ਗਿਆ। ਗੋਲ਼ੀ ਚੱਲਣ ਦੀ ਆਵਾਜ਼ ਸੁਣ ਕੇ ਜਦੋਂ ਲੋਕ ਉਥੇ ਇਕੱਠੇ ਹੋਣ ਲੱਗੇ ਤਾਂ ਹਮਲਾਵਰ ਮੌਕੇ ਤੋਂ ਫਰਾਰ ਹੋ ਗਏ। ਇਸ ਦੌਰਾਨ ਸਾਜਨ ਨੂੰ ਵੀ ਗੋਲ਼ੀ ਲੱਗ ਗਈ, ਜਿਸ ਨੂੰ ਜ਼ਖ਼ਮੀ ਹਾਲਤ ’ਚ ਸਿਵਲ ਹਸਪਤਾਲ ਖੰਨਾ ’ਚ ਦਾਖ਼ਲ ਕਰਵਾਇਆ ਗਿਆ।

ਇਹ ਵੀ ਪੜ੍ਹੋ : ਨਾਬਾਲਗ ਲੜਕੀ ਨਾਲ ਛੇੜਛਾੜ ਕਰਨ ’ਤੇ ਧਾਰਮਿਕ ਅਸਥਾਨ ਦਾ ਮੁੱਖ ਸੇਵਾਦਾਰ ਗ੍ਰਿਫ਼ਤਾਰ

2 ਗੋਲੀਆਂ ਆਸ਼ੂ ਦੀ ਪਿੱਠ ’ਚ ਲੱਗੀਆਂ, ਇਕ ਪੱਟ ’ਚ ਲੱਗੀ। ਸਾਜਨ ਨੂੰ ਇਕ ਗੋਲ਼ੀ ਲੱਗੀ। ਸੰਨੀ ’ਤੇ ਤੇਜ਼ਧਾਰ ਹਥਿਆਰ ਨਾਲ ਹਮਲਾ ਕੀਤਾ ਗਿਆ। ਆਸ਼ੂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਉਸ ਨੂੰ ਰੈਫਰ ਕਰ ਦਿੱਤਾ ਗਿਆ ਹੈ। ਮਾਮਲਾ ਪੁਰਾਣੀ ਦੁਸ਼ਮਣੀ ਦਾ ਜਾਪਦਾ ਹੈ, ਜਿਸ ਦੀ ਪੁਲਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ। ਡੀ. ਐੱਸ. ਪੀ. ਕਰਨੈਲ ਸਿੰਘ ਨੇ ਦੱਸਿਆ ਕਿ ਇਲਾਕੇ ਨੂੰ ਸੀਲ ਕਰ ਦਿੱਤਾ ਗਿਆ ਹੈ ਅਤੇ ਹਮਲਾਵਰਾਂ ਦੀ ਭਾਲ ਜਾਰੀ ਹੈ।

ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

 For IOS:- https://itunes.apple.com/in/app/id538323711?mt=8


author

Mukesh

Content Editor

Related News