ਲੁਧਿਆਣਾ ਦੇ ਮਾਲੀ ਗੰਜ ਇਲਾਕੇ ''ਚ ਚੱਲੀ ਗੋਲੀ, ਸਹਿਮ ਦਾ ਮਾਹੌਲ
Monday, Dec 16, 2019 - 11:17 AM (IST)

ਲੁਧਿਆਣਾ (ਨਰਿੰਦਰ) : ਲੁਧਿਆਣਾ ਦੇ ਮਾਲੀ ਗੰਜ ਇਲਾਕੇ 'ਚ ਉਸ ਸਮੇਂ ਮਾਹੌਲ ਸਹਿਮ ਗਿਆ, ਜਦੋਂ ਗੋਲੀ ਚੱਲਣ ਦੀ ਆਵਾਜ਼ ਆਈ, ਜਿਸ ਤੋਂ ਬਾਅਦ ਮੌਕੇ 'ਤੇ ਪੁੱਜੀ ਪੁਲਸ ਨੇ ਕਾਰਵਾਈ ਸ਼ੁਰੂ ਕਰ ਦਿੱਤੀ। ਦੱਸਿਆ ਜਾ ਰਿਹਾ ਹੈ ਕਿ ਇਹ ਸਭ ਲੁੱਟ ਦੀ ਵਾਰਦਾਤ ਨੂੰ ਅੰਜਾਮ ਦੇਣ ਲਈ ਕੀਤਾ ਗਿਆ ਹੈ। ਜਾਣਕਾਰੀ ਮੁਤਾਬਕ ਐਵਨ ਗਾਰਮੈਟ ਦੇ ਮਾਲਕ 'ਤੇ ਕੁਝ ਅਣਪਛਾਤੇ ਮੁਲਜ਼ਮਾਂ ਵਲੋਂ ਉਦੋਂ ਹਮਲਾ ਕੀਤਾ ਗਿਆ, ਜਦੋਂ ਉਹ ਦੁਕਾਨ ਬੰਦ ਕਰ ਕੇ ਘਰ ਪਰਤ ਰਿਹਾ ਸੀ। ਬੰਦੂਕ ਦੀ ਨੋਕ 'ਤੇ ਉਸ ਤੋਂ ਲੁੱਟ ਦੀ ਕੋਸ਼ਿਸ਼ ਕੀਤੀ ਗਈ।
ਗੋਲੀ ਚੱਲਣ ਦੀ ਆਵਾਜ਼ ਵੀ ਲੋਕਾਂ ਨੇ ਸੁਣੀ। ਇਲਾਕੇ ਦੇ ਲੋਕਾਂ ਨੇ ਦਸਿਆ ਕਿ ਇਹ ਘਟਨਾ ਬੀਤੀ ਰਾਤ 10 ਵਜੇ ਦੀ ਹੈ ਅਤੇ ਉਨ੍ਹਾਂ ਨੇ ਖੁਦ ਗੋਲੀ ਚੱਲਣ ਦੀ ਆਵਾਜ਼ ਸੁਣੀ ਹੈ ਪਰ ਪੁਲਸ ਇਸ ਤੋਂ ਮੁੱਕਰ ਰਹੀ ਹੈ। ਉਧਰ ਮੌਕੇ 'ਤੇ ਪੁੱਜੇ ਪੁਲਸ ਅਧਿਕਾਰੀ ਨੇ ਦਸਿਆ ਕਿ ਮਾਮਲੇ ਦੀ ਜਾਂਚ ਚੱਲ ਰਹੀ ਹੈ।