ਲੁਧਿਆਣਾ ''ਚ ਫ਼ਾਇਰਿੰਗ, ਵਿਅਕਤੀ ਦੇ ਲੱਗੀ ਗੋਲ਼ੀ
Friday, Feb 21, 2025 - 03:21 PM (IST)

ਲੁਧਿਆਣਾ (ਰਾਜ): ਲੁਧਿਆਣਾ 'ਚ ਤਾਜਪੁਰ ਰੋਡ ਨੇੜੇ ਫ਼ਾਇਰਿੰਗ ਹੋਈ ਹੈ। ਇਸ ਦੌਰਾਨ ਇਕ ਵਿਅਕਤੀ ਦੇ ਜ਼ਖ਼ਮੀ ਹੋਣ ਦੀ ਸੂਚਨਾ ਹੈ, ਜਿਸ ਦਾ ਇਲਾਜ ਚੱਲ ਰਿਹਾ ਹੈ। ਦੱਸਿਆ ਜਾ ਰਿਹਾ ਹੈ ਕਿ ਤਾਜਪੁਰ ਰੋਡ ਜੇਲ੍ਹ ਦੇ ਬੈਕਸਾਈਡ ਗਰੇਵਾਲ ਫ਼ਾਰਮ ਵਿਚ ਜ਼ਮੀਨੀ ਵਿਵਾਦ ਨੂੰ ਲੈ ਕੇ 2 ਧਿਰਾਂ ਵਿਚ ਗੋਲ਼ੀਆਂ ਚੱਲੀਆਂ ਹਨ।
ਇਹ ਖ਼ਬਰ ਵੀ ਪੜ੍ਹੋ - Punjab: ਕਿਸਾਨ ਦੇ Account 'ਚ ਸੀ ਕਰੋੜਾਂ ਰੁਪਏ, ਇਕ ਗਲਤੀ ਨਾਲ ਹੋ ਗਿਆ ਖ਼ਾਲੀ
ਪਤਾ ਲੱਗਿਆ ਹੈ ਕਿ ਇਸ ਦੌਰਾਨ ਇਕ ਵਿਅਕਤੀ ਨੂੰ ਗੋਲ਼ੀ ਲੱਗੀ ਹੈ। ਉਸ ਨੂੰ ਇਲਾਜ ਲਈ ਹਸਪਤਾਲ ਪਹੁੰਚਾਇਆ ਗਿਆ ਹੈ। ਇਸ ਬਾਰੇ ਸੂਚਨਾ ਮਿਲਣ 'ਤੇ ਥਾਣਾ ਡਵੀਜ਼ਨ ਨੰਬਰ 7 ਦੀ ਪੁਲਸ ਤੁਰੰਤ ਮੌਕੇ 'ਤੇ ਪਹੁੰਚੀ। ਪੁਲਸ ਵੱਲੋਂ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8