ਲੁਧਿਆਣਾ ਦੇ ਦੁੱਗਰੀ ਇਲਾਕੇ ਵਿਚ ਮੰਡੀ ਲਗਾਉਣ ਨੂੰ ਲੈ ਕੇ ਹੋਏ ਵਿਵਾਦ ''ਚ ਚੱਲੀ ਗੋਲੀ

07/31/2017 2:50:48 PM

ਲੁਧਿਆਣਾ— ਇੱਥੋਂ ਦੇ ਦੁਗਰੀ ਇਲਾਕੇ ਵਿਚ ਫੇਸ-2 ਵਿਚ ਲੱਗਣ ਵਾਲੀ ਹਫਤਾਵਾਰੀ ਮੰਡੀ ਨੂੰ ਲੈ ਕੇ ਦੋ ਪੱਖਾਂ ਵਿਚ ਵਿਵਾਦ ਹੋ ਗਿਆ। ਇਹ ਵਿਵਾਦ ਉਸ ਸਮੇਂ ਹੋਰ ਵੀ ਗੰਭੀਰ ਰੂਪ ਧਾਰ ਗਿਆ ਜਦੋਂ ਇਕ ਪੱਖ ਨੇ ਕਥਿਤ ਤੌਰ 'ਤੇ ਦੂਜੇ 'ਤੇ ਹਵਾਈ ਫਾਇਰ ਕਰ ਦਿੱਤਾ। ਮੌਕੇ 'ਤੇ ਪਹੁੰਚ ਕੇ ਪੁਲਸ ਨੇ ਜਾਨੀ ਨਾਮ ਦੇ ਵਿਅਕਤੀ ਨੂੰ ਹਿਰਾਸਤ ਵਿਚ ਲੈ ਲਿਆ ਅਤੇ ਉਸ ਤੋਂ ਪਿਸਤੌਲ ਵੀ ਬਰਾਮਦ ਕਰ ਲਿਆ, ਜਦੋਂ ਕਿ ਦੂਜਾ ਸਾਥੀ ਮੌਕੇ ਤੋਂ ਭੱਜਣ ਵਿਚ ਸਫਲ ਰਿਹਾ।
ਇੱਥੇ ਦੱਸ ਦੇਈਏ ਕਿ ਸੋਮਵਾਰ ਨੂੰ ਮੰਡੀ ਲਗਾਉਣ ਪਹੁੰਚੇ ਸਿਰਮਨਜੀਤ ਸਿੰਘ ਨੇ ਦੱਸਿਆ ਕਿ ਉਸ ਨੇ ਪੁੱਡਾ ਵਿਚ ਨਿਰਧਾਰਤ ਫੀਸ ਜਮਾ ਕਰਨ ਤੋਂ ਬਾਅਦ ਮੰਡੀ ਲਗਾਉਣ ਦੀ ਆਗਿਆ ਲਈ ਸੀ, ਜਿਸ ਤੋਂ ਬਾਅਦ ਅੱਜ ਸਵੇਰੇ ਉਹ ਆਪਣੇ ਸਾਥੀਆਂ ਨਾਲ ਮੰਡੀ ਲਗਾਉਣ ਪਹੁੰਚਿਆ ਸੀ। ਇਸੇ ਦੌਰਾਨ ਜਾਨੀ ਨਾਮੀ ਵਿਅਕਤੀ ਆਪਣੇ ਸਾਥੀਆਂ ਦੇ ਨਾਲ ਹਥਿਆਰਾਂ ਨਾਲ ਲੈਸ ਹੋ ਕੇ ਪਹੁੰਚਿਆ। ਉਸ ਨੇ ਸਿਮਰਨਜੀਤ ਦੇ ਸਿਰ 'ਤੇ ਪਿਸਤੌਲ ਤਾਣ ਕੇ ਉਸ ਨੂੰ ਮੰਡੀ ਨਾ ਲਗਾਉਣ ਦੀ ਧਮਕੀ ਦਿੱਤੀ। ਉਸ ਨੇ ਦੱਸਿਆ ਕਿ ਸਬਜ਼ੀ ਖਰੀਦਣ ਆਏ ਇਕ ਵਿਅਕਤੀ ਨੇ ਉਸ ਨੂੰ ਰੋਕਿਆ ਤਾਂ ਉਸ ਨੇ ਹਵਾਈ ਫਾਇਰ ਕਰ ਦਿੱਤਾ ਅਤੇ ਉੱਥੋਂ ਫਰਾਰ ਹੋ ਗਿਆ। 
ਸੂਚਨਾ ਮਿਲਣ ਤੋਂ ਬਾਅਦ ਦੁੱਗਰੀ ਪੁਲਸ ਮੌਕੇ 'ਤੇ ਪਹੁੰਚੀ ਅਤੇ ਉਨ੍ਹਾਂ ਜਾਨੀ ਨਾਮੀ ਵਿਅਕਤੀ ਨੂੰ ਗ੍ਰਿਫਤਾਰ ਕਰ ਲਿਆ ਅਤੇ ਉਸ ਤੋਂ ਇਕ ਪਿਸਤੌਲ ਵੀ ਬਰਾਮਦ ਕੀਤੀ। ਜਦੋਂ ਕਿ ਉਸ ਦਾ ਦੂਜਾ ਸਾਥੀ ਫਰਾਰ ਦੱਸਿਆ ਜਾ ਰਿਹਾ ਹੈ।


Related News