ਲੁਧਿਆਣਾ : ਫਾਈਨਾਂਸਰ ਨੂੰ ਮਾਰੀ ਗੋਲੀ, ਘਟਨਾ ਸੀ. ਸੀ. ਟੀ. ਵੀ. 'ਚ ਕੈਦ (ਵੀਡੀਓ)
Thursday, Nov 22, 2018 - 01:30 PM (IST)
ਲੁਧਿਆਣਾ (ਰਿਸ਼ੀ, ਨਰਿੰਦਰ) : ਸ਼ਹਿਰ ਦੇ ਡਾਬਾ ਇਲਾਕੇ 'ਚ ਵੀਰਵਾਰ ਸਵੇਰੇ ਅਣਪਛਾਤੇ ਲੋਕਾਂ ਵਲੋਂ ਇਕ ਫਾਈਨਾਂਸਰ ਸ਼ਰਨਪਾਲ ਨੂੰ ਗੋਲੀ ਮਾਰਨ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਮੁਤਾਬਕ ਇਹ ਘਟਨਾ ਸਵੇਰੇ 7.30 ਵਜੇ ਦੀ ਦੱਸੀ ਜਾ ਰਹੀ ਹੈ। ਉਕਤ ਫਾਈਨਾਂਸਰ ਇਕ ਚੱਕੀ ਕੋਲ ਆਪਣੇ ਕੁੱਤੇ ਨੂੰ ਘੁੰਮਾ ਰਿਹਾ ਸੀ। ਇਸ ਦੌਰਾਨ ਅਣਪਛਾਤੇ ਹਮਲਾਵਰਾਂ ਨੇ ਉਸ 'ਤੇ ਗੋਲੀ ਚਲਾ ਦਿੱਤੀ ਅਤੇ ਫਰਾਰ ਹੋ ਗਏ।
ਇਸ ਘਟਨਾ ਤੋਂ ਬਾਅਦ ਸ਼ਰਨਪਾਲ ਨੂੰ ਤੁਰੰਤ ਹਸਪਤਾਲ ਭਰਤੀ ਕਰਾਇਆ ਗਿਆ, ਜਿੱਥੇ ਉਸ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ। ਇਹ ਸਾਰੀ ਘਟਨਾ ਉੱਥੇ ਲੱਗੇ ਸੀ. ਸੀ. ਟੀ. ਵੀ. ਕੈਮਰੇ 'ਚ ਕੈਦ ਹੋ ਗਈ ਹੈ, ਜਿਸ 'ਚ ਸਾਫ ਦੇਖਿਆ ਜਾ ਸਕਦਾ ਹੈ ਕਿ ਕਿਵੇਂ ਇਕ ਨਕਾਬਪੋਸ਼ ਵਿਅਕਤੀ ਸ਼ਰਨਪਾਲ 'ਤੇ ਗੋਲੀ ਚਲਾ ਰਿਹਾ ਹੈ।
ਮੌਕੇ 'ਤੇ ਪੁੱਜੀ ਪੁਲਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਇਸ ਘਟਨਾ ਕਾਰਨ ਪੂਰੇ ਇਲਾਕੇ 'ਚ ਦਹਿਸ਼ਤ ਦਾ ਮਾਹੌਲ ਛਾ ਗਿਆ ਹੈ।