ਮੋਗਾ ''ਚ ਫਿਰ ਚੱਲੀਆਂ ਗੋਲੀਆਂ, ਹਮਲਾਵਰਾਂ ਨੇ ਨੌਜਵਾਨ ''ਤੇ ਕੀਤਾ ਜਾਨਲੇਵਾ ਹਮਲਾ
Friday, Jul 17, 2020 - 08:22 PM (IST)
ਮੋਗਾ,(ਗੋਪੀ ਰਾਊਕੇ) : ਸ਼ਹਿਰ 'ਚ ਅਣਪਛਾਤੇ ਹਮਲਾਵਾਰਾਂ ਦੇ ਹੌਂਸਲੇ ਬੁਲੰਦ ਨਜ਼ਰ ਆ ਰਹੇ ਹਨ ਅਤੇ ਅੱਜ ਇਕ ਵਾਰ ਇਕ ਨੌਜਵਾਨ 'ਤੇ ਸ਼ਰੇਆਮ ਜਾਨਲੇਵਾ ਹਮਲਾ ਕੀਤਾ ਗਿਆ। ਜਾਣਕਾਰੀ ਮੁਤਾਬਕ ਮੋਗਾ ਦੇ ਪਿੰਡ ਬੁੱਟਰ 'ਚ ਅੱਜ 3 ਅਣਪਛਾਤਿਆਂ ਵਲੋਂ ਟਰੈਕਟਰ 'ਤੇ ਜਾ ਰਹੇ ਇਕ ਨੌਜਵਾਨ 'ਤੇ ਗੋਲੀਆਂ ਚਲਾਈਆਂ ਗਈਆਂ। ਇਸ ਦੌਰਾਨ ਟਰੈਕਟਰ 'ਤੇ ਸਵਾਰ ਨੌਜਵਾਨ ਜ਼ਖਮੀ ਹੋ ਗਿਆ ਅਤੇ ਉਸ ਨੂੰ ਮੋਗਾ ਦੇ ਸਿਵਲ ਹਸਪਤਾਲ 'ਚ ਦਾਖਲ ਕਰਵਾਇਆ ਗਿਆ। ਫਿਲਹਾਲ ਸਿਵਲ ਹਸਪਤਾਲ 'ਚ ਪੁਲਸ ਮੌਜੂਦ ਹੈ ਅਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਜ਼ਖਮੀ ਹੋਏ ਨੌਜਵਾਨ ਦਾ ਕਹਿਣਾ ਹੈ ਕਿ ਜਿਨ੍ਹਾਂ ਵਿਅਕਤੀਆਂ ਨੇ ਪਿਛਲੇ ਦਿਨੀਂ ਸ਼ੋਅਰੂਮ ਮਾਲਕ ਦਾ ਕਤਲ ਕੀਤਾ ਸੀ, ਉਨ੍ਹਾਂ ਨੇ ਹੀ ਅੱਜ ਉਸ 'ਤੇ ਵੀ ਜਾਨਲੇਵਾ ਹਮਲਾ ਕੀਤਾ ਹੈ ਅਤੇ ਮੋਟਰਸਾਈਕਲ 'ਤੇ ਆਏ ਨੌਜਵਾਨਾਂ ਵਲੋਂ 15 ਤੋਂ 16 ਫਾਇਰ ਕੀਤੇ ਗਏ ਹਨ।
ਦੱਸਣਯੋਗ ਹੈ ਕਿ 3 ਦਿਨ ਪਹਿਲਾਂ ਹੀ ਮੋਗਾ 'ਚ ਇਕ ਸ਼ੋਅ ਰੂਮ ਮਾਲਕ ਦਾ ਸ਼ੋਅ ਰੂਮ ਅੰਦਰ 2 ਨੌਜਵਾਨਾਂ ਵਲੋਂ ਅਨ੍ਹੇਵਾਹ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਜਿਸ ਦੀ ਜ਼ਿੰਮੇਵਾਰੀ ਇਕ ਵਿਅਕਤੀ ਵਲੋਂ ਫੇਸਬੁੱਕ 'ਤੇ ਪੋਸਟ ਪਾ ਕੇ ਲਈ ਗਈ ਸੀ।