ਸਹਾਇਕ ਥਾਣੇਦਾਰ ਦੀ ਹਰਕਤ ਨੇ ਮਚਾਈ ਹਫੜਾ-ਦਫੜੀ, ਸਾਥੀ ''ਤੇ ਚਲਾਈਆਂ ਅੰਨ੍ਹੇਵਾਹ ਗੋਲੀਆਂ

Saturday, Aug 01, 2020 - 10:03 AM (IST)

ਸਹਾਇਕ ਥਾਣੇਦਾਰ ਦੀ ਹਰਕਤ ਨੇ ਮਚਾਈ ਹਫੜਾ-ਦਫੜੀ, ਸਾਥੀ ''ਤੇ ਚਲਾਈਆਂ ਅੰਨ੍ਹੇਵਾਹ ਗੋਲੀਆਂ

ਮੋਗਾ (ਆਜ਼ਾਦ) : ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਮੋਗਾ 'ਚ ਸਹਾਇਕ ਥਾਣੇਦਾਰ ਦੀ ਹਰਕਤ ਨੇ ਉਸ ਸਮੇਂ ਹਫੜਾ-ਤਫੜੀ ਮਚਾ ਦਿੱਤੀ, ਜਦੋਂ ਖਜ਼ਾਨਾ ਗਾਰਦ ’ਤੇ ਤਾਇਨਾਤ ਸਹਾਇਕ ਥਾਣੇਦਾਰ ਸੁਖਰਾਜ ਸਿੰਘ ਵੱਲੋਂ ਖਜ਼ਾਨਾ ਗਾਰਦ ਦੇ ਇੰਚਾਰਜ ਕ੍ਰਿਪਾਲ ਸਿੰਘ ’ਤੇ ਆਪਣੀ ਸਰਕਾਰੀ ਕਾਰਬਾਇਨ ਨਾਲ ਅੰਨ੍ਹੇਵਾਹ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਕ੍ਰਿਪਾਲ ਸਿੰਘ ਨੂੰ ਜ਼ਮੀਨ ’ਤੇ ਲੰਮੇ ਪੈ ਕੇ ਆਪਣੀ ਜਾਨ ਬਚਾਉਣੀ ਪਈ।

ਇਹ ਵੀ ਪੜ੍ਹੋ : ਅੱਜ ਤੋਂ 'ਪ੍ਰਾਪਰਟੀ ਟੈਕਸ' ਦੇ ਬਕਾਇਆ ਬਿੱਲਾਂ ਦੀ ਅਦਾਇਗੀ 'ਤੇ ਲੱਗੇਗੀ ਵਿਆਜ-ਪੈਨਲਟੀ

ਫਿਲਹਾਲ ਪੁਲਸ ਨੇ ਦੋਸ਼ੀ ਸੁਖਰਾਜ ਸਿੰਘ ਨੂੰ ਕਾਬੂ ਕਰ ਲਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਕ੍ਰਿਪਾਲ ਸਿੰਘ ਨੇ ਦੱਸਿਆ ਕਿ ਉਨ੍ਹਾਂ ਨਾਲ ਸਹਾਇਕ ਥਾਣੇਦਾਰ ਸੁਖਰਾਜ ਸਿੰਘ ਅਤੇ ਹੌਲਦਾਰ ਲਛਮਣ ਸਿੰਘ ਮੌਜੂਦ ਹਨ। ਜਦੋਂ ਦੇਰ ਸ਼ਾਮ ਸਹਾਇਕ ਥਾਣੇਦਾਰ ਸੁਖਰਾਜ ਸਿੰਘ ਸੰਤਰੀ ਡਿਊਟੀ ’ਤੇ ਤਾਇਨਾਤ ਸੀ ਤਾਂ ਡਿਊਟੀ ਸਬੰਧੀ ਉਨ੍ਹਾਂ ਦਾ ਉਸ ਨਾਲ ਮਾਮੂਲੀ ਝਗੜਾ ਹੋ ਗਿਆ, ਜਿਸ ਤੋਂ ਬਾਅਦ ਉਹ ਆਪਣੇ ਗਾਰਦ ਰੂਮ 'ਚ ਚਲੇ ਗਏ।

ਇਹ ਵੀ ਪੜ੍ਹੋ : ਫਿਰੋਜ਼ਪੁਰ ਸਰਹੱਦ 'ਤੇ BSF ਜਵਾਨਾਂ ਨੂੰ ਵੱਡੀ ਸਫ਼ਲਤਾ, 15 ਕਰੋੜ ਦੀ ਹੈਰੋਇਨ ਬਰਾਮਦ

ਇਸ ਦੌਰਾਨ ਸਹਾਇਕ ਥਾਣੇਦਾਰ ਸੁਖਰਾਜ ਸਿੰਘ ਨੇ ਗਾਰਦ ਰੂਮ ਦੀ ਖਿੜਕੀ ਦੇ ਬਾਹਰ ਆ ਕੇ ਆਪਣੀ ਸਰਕਾਰੀ ਕਾਰਬਾਇਨ ਨਾਲ ਉਨ੍ਹਾਂ ’ਤੇ ਅੰਨ੍ਹੇਵਾਹ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ ਅਤੇ ਉਨ੍ਹਾਂ ਨੇ ਜ਼ਮੀਨ 'ਤੇ ਲੰਮੇ ਪੈ ਕੇ ਆਪਣੀ ਜਾਨ ਬਚਾਈ ਅਤੇ ਰੌਲਾ ਪਾਇਆ। ਇਸ ਦੌਰਾਨ ਸਹਾਇਕ ਥਾਣੇਦਾਰ ਸੁਖਰਾਜ ਸਿੰਘ ਕਾਰਬਾਇਨ ਸੁੱਟ ਕੇ ਭੱਜ ਗਿਆ। ਰੌਲਾ ਸੁਣ ਕੇ ਹੌਲਦਾਰ ਲਛਮਣ ਸਿੰਘ ਵੀ ਉੱਥੇ ਆ ਗਿਆ। ਇਸ ਮੌਕੇ ਥਾਣਾ ਸਿਟੀ ਮੋਗਾ ਪੁਲਸ ਨੂੰ ਸੂਚਿਤ ਕੀਤਾ ਗਿਆ। ਘਟਨਾ ਦੀ ਜਾਣਕਾਰੀ ਮਿਲਣ ’ਤੇ ਸਹਾਇਕ ਥਾਣੇਦਾਰ ਮਲਕੀਤ ਸਿੰਘ, ਸਹਾਇਕ ਥਾਣੇਦਾਰ ਜਗਮੋਹਨ ਸਿੰਘ ਅਤੇ ਹੋਰ ਪੁਲਸ ਮੁਲਾਜ਼ਮ ਮੌਕੇ ’ਤੇ ਪੁੱਜੇ ਅਤੇ ਜਾਂਚ ਦੇ ਇਲਾਵਾ ਆਸ-ਪਾਸ ਤੋਂ ਪੁੱਛ-ਗਿੱਛ ਕੀਤੀ ਗਈ।

ਡੀ. ਐੱਸ. ਪੀ. ਸਿਟੀ ਨੇ ਦੱਸਿਆ ਕਿ ਜਿਸ ਕਾਰਬਾਇਨ ਨਾਲ ਗੋਲੀਆਂ ਚੱਲੀਆਂ, ਉਹ ਕਬਜ਼ੇ 'ਚ ਲੈ ਲਈ ਗਈ ਹੈ ਅਤੇ ਦੋਸ਼ੀ ਸੁਖਰਾਜ ਸਿੰਘ ਨੂੰ ਵੀ ਹਿਰਾਸਤ 'ਚ ਲੈ ਲਿਆ ਗਿਆ ਹੈ, ਜਿਸ ਨੂੰ ਪੁੱਛਗਿੱਛ ਦੇ ਬਾਅਦ ਮਾਣਯੋਗ ਅਦਾਲਤ 'ਚ ਪੇਸ਼ ਕੀਤਾ ਗਿਆ। ਅਦਾਲਤ ਵੱਲੋਂ ਉਸ ਦਾ 4 ਦਿਨ ਦਾ ਪੁਲਸ ਰਿਮਾਂਡ ਦਿੱਤਾ ਗਿਆ। ਜਦੋਂ ਇਸ ਸਬੰਧ 'ਚ ਸਹਾਇਕ ਥਾਣੇਦਾਰ ਸੁਖਰਾਜ ਸਿੰਘ ਨਾਲ ਗੱਲਬਾਤ ਕੀਤੀ ਤਾਂ ਉਸ ਨੇ ਕਿਹਾ ਕਿ ਉਸ ਨੇ ਜਾਣਬੁੱਝ ਕੇ ਗੋਲੀਆਂ ਨਹੀਂ ਚਲਾਈਆਂ, ਸਗੋਂ ਅਚਾਨਕ ਕਾਰਬਾਇਨ 'ਚੋਂ ਗੋਲੀਆਂ ਚੱਲ ਗਈਆਂ ਅਤੇ ਉਸ ਦਾ ਸਹਾਇਕ ਥਾਣੇਦਾਰ ਕ੍ਰਿਪਾਲ ਸਿੰਘ ਨਾਲ ਕੋਈ ਝਗੜਾ ਨਹੀਂ ਹੋਇਆ। ਇਸ ਸਬੰਧ 'ਚ ਥਾਣਾ ਸਿਟੀ ਮੋਗਾ ਵੱਲੋਂ ਦੋਸ਼ੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ।


 


author

Babita

Content Editor

Related News