ਗੱਲਬਾਤ ਦੇ ਬਹਾਨੇ ਬੁਲਾਇਆ, ਫਿਰ ਮੁੰਡੇ ਨੂੰ ਮਾਰ ਦਿੱਤੀ ਗੋਲ਼ੀ

Friday, Jul 03, 2026 - 04:47 PM (IST)

ਗੱਲਬਾਤ ਦੇ ਬਹਾਨੇ ਬੁਲਾਇਆ, ਫਿਰ ਮੁੰਡੇ ਨੂੰ ਮਾਰ ਦਿੱਤੀ ਗੋਲ਼ੀ

ਮੋਗਾ (ਕਸ਼ਿਸ਼ ਸਿੰਗਲਾ) : ਥਾਣਾ ਧਰਮਕੋਟ ਅਧੀਨ ਪਿੰਡ ਲੋਗੜ ਨੇੜੇ ਪੁਰਾਣੀ ਰੰਜਿਸ਼ ਦੇ ਚੱਲਦਿਆਂ ਇਕ ਨੌਜਵਾਨ ਗੋਲੀ ਮਾਰ ਦਿੱਤੀ ਗਈ। ਗੋਲੀ ਲੱਗਣ ਕਾਰਨ ਨੌਜਵਾਨ ਹਰਬੰਸ ਸਿੰਘ ਗੰਭੀਰ ਜ਼ਖਮੀ ਹੋ ਗਿਆ, ਜਿਸ ਨੂੰ ਇਲਾਜ ਲਈ ਨਿੱਜੀ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਹੈ। ਪੁਲਸ ਨੇ ਇਸ ਮਾਮਲੇ ਵਿਚ ਇਕ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਹੈ, ਜਦਕਿ ਬਾਕੀ ਮੁਲਜ਼ਮਾਂ ਦੀ ਭਾਲ ਲਈ ਲਗਾਤਾਰ ਛਾਪੇਮਾਰੀ ਕੀਤੀ ਜਾ ਰਹੀ ਹੈ। ਪੁਲਸ ਨੂੰ ਦਿੱਤੀ ਸ਼ਿਕਾਇਤ ਵਿਚ ਪਿੰਡ ਰੇੜਵਾਂ ਦੇ ਰਹਿਣ ਵਾਲੇ ਸੁਖਵਿੰਦਰ ਸਿੰਘ ਉਰਫ਼ ਸੁੱਖ ਨੇ ਦੱਸਿਆ ਕਿ ਉਸ ਦੇ ਭਤੀਜੇ ਸੁਖਜੀਤ ਸਿੰਘ ਨਾਲ ਧਰਮਕੋਟ ਸਥਿਤ ਇਕ ਗਾਰਮੈਂਟਸ ਦੀ ਦੁਕਾਨ ਦੇ ਬਾਹਰ ਕੁਝ ਨੌਜਵਾਨਾਂ ਨੇ ਰਾਡਾਂ ਅਤੇ ਡੰਡਿਆਂ ਨਾਲ ਕੁੱਟਮਾਰ ਕੀਤੀ ਸੀ। ਘਟਨਾਂ ਦੀ ਜਾਣਕਾਰੀ ਮਿਲਣ 'ਤੇ ਉਹ ਆਪਣੇ ਚਚੇਰੇ ਭਰਾ ਮਨਦੀਪ ਸਿੰਘ ਨਾਲ ਮੋਟਰਸਾਈਕਲ 'ਤੇ ਮੌਕੇ ਵੱਲ ਜਾ ਰਿਹਾ ਸੀ। ਇਸ ਦੌਰਾਨ ਕੁਝ ਨੌਜਵਾਨ ਗੱਲਬਾਤ ਕਰਨ ਦੇ ਬਹਾਨੇ ਉਨ੍ਹਾਂ ਨੂੰ ਪਿੰਡ ਲੋਗੜ ਨੇੜੇ ਇਕ ਮੋਟਰ 'ਤੇ ਲੈ ਗਏ।

ਇਹ ਵੀ ਪੜ੍ਹੋ : ਚਰਨਜੀਤ ਚੰਨੀ ਦੀ ਮੀਟਿੰਗ ਨੂੰ ਲੈ ਕੇ ਕੀ ਬੋਲੇ ਸੁਖਜਿੰਦਰ ਸਿੰਘ ਰੰਧਾਵਾ

ਸ਼ਿਕਾਇਤਕਰਤਾ ਮੁਤਾਬਕ ਜਿਵੇਂ ਹੀ ਉਹ ਉੱਥੇ ਪਹੁੰਚੇ ਤਾਂ ਮੁਲਜ਼ਮਾਂ ਨੇ ਅਚਾਨਕ ਫਾਇਰਿੰਗ ਸ਼ੁਰੂ ਕਰ ਦਿੱਤੀ। ਮੁਲਜ਼ਮ ਦਿਲਪ੍ਰੀਤ ਸਿੰਘ ਨੇ ਪਹਿਲਾਂ ਆਪਣੀ ਪਿਸਤੌਲ ਨਾਲ ਇਕ ਹਵਾਈ ਫਾਇਰ ਕੀਤਾ ਅਤੇ ਇਸ ਤੋਂ ਬਾਅਦ ਉਸ ਨੂੰ ਜਾਨੋਂ ਮਾਰਨ ਦੀ ਨੀਅਤ ਨਾਲ ਦੂਜੀ ਗੋਲੀ ਚਲਾ ਦਿੱਤੀ, ਜੋ ਉਸ ਦੇ ਸੱਜੇ ਪੈਰ ਵਿਚ ਲੱਗੀ। ਜ਼ਖ਼ਮੀ ਨੂੰ ਤੁਰੰਤ ਇਲਾਜ ਲਈ ਹਰਬੰਸ ਨਰਸਿੰਗ ਹੋਮ, ਕੋਟ ਈਸੇ ਖਾਂ ਵਿਖੇ ਦਾਖ਼ਲ ਕਰਵਾਇਆ ਗਿਆ। ਥਾਣਾ ਧਰਮਕੋਟ ਪੁਲਸ ਨੇ ਇਸ ਸਬੰਧੀ ਐੱਫ.ਆਈ.ਆਰ. ਨੰਬਰ 177 ਮਿਤੀ 2 ਜੁਲਾਈ 2026 ਨੂੰ ਭਾਰਤੀ ਨਿਆਂ ਸੰਹਿਤਾ (ਬੀਐਨਐਸ) 2023 ਦੀਆਂ ਧਾਰਾਵਾਂ 109, 190, 191 ਅਤੇ ਆਰਮਜ਼ ਐਕਟ ਦੀਆਂ ਧਾਰਾਵਾਂ 25, 54 ਅਤੇ 59 ਤਹਿਤ ਮਾਮਲਾ ਦਰਜ ਕੀਤਾ ਹੈ।

ਇਹ ਵੀ ਪੜ੍ਹੋ : ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਤੋਂ ਬਾਅਦ ਸੁਖਜਿੰਦਰ ਰੰਧਾਵਾ ਦਾ ਵੱਡਾ ਬਿਆਨ

ਪੁਲਸ ਨੇ ਇਸ ਮਾਮਲੇ ਵਿਚ ਕੋਟ ਸਦਰ ਖਾਂ ਦੇ ਰਹਿਣ ਵਾਲੇ ਦਿਲਪ੍ਰੀਤ ਸਿੰਘ ਉਰਫ਼ ਦਲਜੀਤ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਹੈ, ਜਦਕਿ ਜੱਗਾ ਸਿੰਘ, ਆਕਾਸ਼ ਸਿੰਘ, ਸੁੱਖਾ ਲਹੌਰੀਆ, ਅਰਜਨ ਸਿੰਘ, ਦਲਜੀਤ ਸਿੰਘ ਉਰਫ਼ ਹਨੀ, ਸਿਮਰਨ ਸਿੰਘ, ਪਰਮਪਾਲ ਸਿੰਘ ਅਤੇ 2-3 ਅਣਪਛਾਤੇ ਵਿਅਕਤੀਆਂ ਨੂੰ ਨਾਮਜ਼ਦ ਕੀਤਾ ਗਿਆ ਹੈ। ਮੁੱਢਲੀ ਜਾਂਚ ਵਿਚ ਸਾਹਮਣੇ ਆਇਆ ਹੈ ਕਿ ਦੋਵਾਂ ਧਿਰਾਂ ਵਿਚਾਲੇ ਪਹਿਲਾਂ ਤੋਂ ਰੰਜਿਸ਼ ਚੱਲ ਰਹੀ ਸੀ। ਮੁਲਜ਼ਮਾਂ ਦਾ ਕਹਿਣਾ ਹੈ ਕਿ ਸ਼ਿਕਾਇਤਕਰਤਾ ਦੇ ਭਤੀਜੇ ਨੇ ਮੁਲਜ਼ਮ ਦਿਲਪ੍ਰੀਤ ਸਿੰਘ ਦੀ ਮਹਿਲਾ ਮਿੱਤਰ ਨੂੰ ਕਥਿਤ ਤੌਰ 'ਤੇ ਤੰਗ ਕੀਤਾ ਸੀ, ਜਿਸ ਕਾਰਨ ਇਹ ਵਿਵਾਦ ਪੈਦਾ ਹੋਇਆ। ਥਾਣਾ ਧਰਮਕੋਟ ਦੇ ਐੱਸਐੱਚਓ ਲਕਸ਼ਮਣ ਸਿੰਘ ਨੇ ਦੱਸਿਆ ਕਿ ਫਰਾਰ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਵੱਖ-ਵੱਖ ਪੁਲਸ ਟੀਮਾਂ ਵੱਲੋਂ ਛਾਪੇਮਾਰੀ ਕੀਤੀ ਜਾ ਰਹੀ ਹੈ। ਇਸ ਦੇ ਨਾਲ ਹੀ ਘਟਨਾ ਵਿੱਚ ਵਰਤੇ ਗਏ ਹਥਿਆਰ ਦੇ ਲਾਇਸੈਂਸੀ ਜਾਂ ਗੈਰ-ਕਾਨੂੰਨੀ ਹੋਣ ਸਬੰਧੀ ਜਾਂਚ ਵੀ ਜਾਰੀ ਹੈ।

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e


author

Gurminder Singh

Content Editor

Related News