ਪੰਜਾਬ ''ਚ ਫਿਰ ਹੋਈ ਗੋਲੀਬਾਰੀ, ਹਮਲਾਵਰਾਂ ਨੇ ਨੌਜਵਾਨਾਂ ''ਤੇ ਚਲਾਈਆਂ ਤਾਬੜਤੋੜ ਗੋਲੀਆਂ
Tuesday, Aug 02, 2022 - 11:51 PM (IST)

ਲੁਧਿਆਣਾ : ਸ਼ਹਿਰ 'ਚ ਅਮਨ-ਕਾਨੂੰਨ ਦੀ ਸਥਿਤੀ ਬੇਹੱਦ ਨਾਜ਼ੁਕ ਹੁੰਦੀ ਨਜ਼ਰ ਆ ਰਹੀ ਹੈ। ਹਰ ਰੋਜ਼ ਲੁੱਟ-ਖੋਹ ਦੀਆਂ ਘਟਨਾਵਾਂ ਸਾਹਮਣੇ ਆ ਰਹੀਆਂ ਹਨ। ਅਜਿਹਾ ਹੀ ਇਕ ਹੋਰ ਗੋਲੀ ਚੱਲਣ ਦਾ ਮਾਮਲਾ ਲੁਧਿਆਣਾ ਦੇ ਗਿਲਵਾਲ 'ਚ ਸਾਹਮਣੇ ਆਇਆ ਹੈ।
ਦੱਸਿਆ ਜਾ ਰਿਹਾ ਹੈ ਕਿ ਕੁਝ ਅਣਪਛਾਤੇ ਹਮਲਾਵਰਾਂ ਨੇ 2 ਨੌਜਵਾਨਾਂ 'ਤੇ ਤਾਬੜਤੋੜ ਗੋਲੀਆਂ ਚਲਾ ਦਿੱਤੀਆਂ। ਇਸ ਦੌਰਾਨ ਦੋਵੇਂ ਨੌਜਵਾਨ ਬੁਰੀ ਤਰ੍ਹਾਂ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਲੋਕਾਂ ਦਾ ਕਹਿਣਾ ਹੈ ਕਿ ਹਮਲਾਵਰਾਂ ਨੇ ਕਰੀਬ 4 ਵਾਰ ਫਾਇਰਿੰਗ ਕੀਤੀ। ਇਸ ਦੌਰਾਨ 2 ਨੌਜਵਾਨ ਬੁਰੀ ਤਰ੍ਹਾਂ ਜ਼ਖਮੀ ਹੋ ਗਏ। ਘਟਨਾ ਤੋਂ ਬਾਅਦ ਇਲਾਕਾ ਨਿਵਾਸੀਆਂ 'ਚ ਡਰ ਦਾ ਮਾਹੌਲ ਪਾਇਆ ਜਾ ਰਿਹਾ ਹੈ। ਉਥੇ ਘਟਨਾ ਦੀ ਸੂਚਨਾ ਮਿਲਦੇ ਹੀ ਪੁਲਸ ਮੌਕੇ 'ਤੇ ਪਹੁੰਚ ਗਈ ਹੈ। ਫਿਲਹਾਲ ਘਟਨਾ ਦੀ ਜਾਂਚ ਕੀਤੀ ਜਾ ਰਹੀ ਹੈ।
ਖ਼ਬਰ ਇਹ ਵੀ : ਸ੍ਰੀ ਦਰਬਾਰ ਸਾਹਿਬ ਦੀਆਂ ਸਰਾਵਾਂ 'ਤੇ ਲੱਗਾ GST, ਗਾਇਕ ਜਾਨੀ ਨੂੰ ਮਿਲੀਆਂ ਜਾਨੋਂ ਮਾਰਨ ਦੀਆਂ ਧਮਕੀਆਂ, ਪੜ੍ਹੋ TOP 10
ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।