ਪੰਜਾਬ 'ਚ ਚੱਲੀਆਂ ਗੋਲ਼ੀਆਂ, ਤਾੜ-ਤਾੜ ਦੀ ਆਵਾਜ਼ ਸੁਣ ਦਹਿਲੇ ਲੋਕ

Friday, Aug 16, 2024 - 09:58 AM (IST)

ਪੰਜਾਬ 'ਚ ਚੱਲੀਆਂ ਗੋਲ਼ੀਆਂ, ਤਾੜ-ਤਾੜ ਦੀ ਆਵਾਜ਼ ਸੁਣ ਦਹਿਲੇ ਲੋਕ

ਟਾਂਡਾ (ਵਰਿੰਦਰ ਪੰਡਿਤ/ਪਮਜੀਤ ਸਿੰਘ ਮੋਮੀ): ਪਿੰਡ ਕੁਰਾਲਾ ਕਲਾ ਵਿਚ ਉਸ ਵੇਲੇ ਸਨਸਨੀ ਫੈਲ ਗਈ ਜਦੋਂ ਅਣਪਛਾਤੇ ਵਿਅਕਤੀਆਂ ਵੱਲੋਂ ਤਾੜ-ਤਾੜ ਗੋਲ਼ੀਆਂ ਚਲਾ ਦਿੱਤੀਆਂ ਗਈਆਂ। ਅੱਧੀ ਰਾਤ ਨੂੰ ਗੋਲ਼ੀਆਂ ਦੀ ਆਵਾਜ਼ ਸੁਣ ਆਲੇ-ਦੁਆਲੇ ਦੇ ਲੋਕਾਂ ਨੂੰ ਭਾਜੜਾਂ ਪੈ ਗਈਆਂ। 

ਇਹ ਖ਼ਬਰ ਵੀ ਪੜ੍ਹੋ - ਚਾਈਂ-ਚਾਈਂ ਵੀਰਾਂ ਨੂੰ ਰੱਖੜੀ ਬੰਨ੍ਹਣ ਗਈ ਸੀ ਭੈਣ! ਫ਼ਿਰ ਜੋ ਹੋਇਆ ਉਹ ਕਿਸੇ ਨੇ ਨਹੀਂ ਸੀ ਸੋਚਿਆ

ਜਾਣਕਾਰੀ ਮੁਤਾਬਕ ਬੀਤੀ ਰਾਤ ਬਲਜੀਤ ਸਿੰਘ ਪੁੱਤਰ ਕੁਲਵਿੰਦਰ ਸਿੰਘ ਦੇ ਘਰ ਸਾਹਮਣੇ ਅੰਨ੍ਹਵਾਹ ਗੋਲ਼ੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਇਹ ਗੋਲ਼ੀਆਂ ਬਲਜੀਤ ਸਿੰਘ ਦੇ ਗੇਟ 'ਤੇ ਲੱਗੀਆਂ ਹਨ l ਦੱਸਿਆ ਜਾ ਰਿਹਾ ਹੈ ਕਿ 15 ਤੋਂ 16 ਫਾਇਰ ਹੋਏ ਹਨ l ਫ਼ਾਇਰਿੰਗ ਦੀ ਸੂਚਨਾ ਮਿਲਣ 'ਤੇ ਟਾਂਡਾ ਪੁਲਸ ਨੇ ਮੌਕੇ 'ਤੇ ਪਹੁੰਚ ਕੇ ਜਾਂਚ ਸ਼ੁਰੂ ਕੀਤੀ ਹੈ। ਇਹ ਕਿਸ ਕਰਕੇ ਵਾਪਰਿਆ ਪਤਾ ਲਾਇਆ ਜਾ ਰਿਹਾ ਹੈ।

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਟਾਂਡਾ ਦੇ ਮੁਖੀ ਇੰਸਪੈਕਟਰ ਗੁਰਿੰਦਰਜੀਤ ਸਿੰਘ ਨਾਗਰਾ ਨੇ ਦੱਸਿਆ ਕਿ ਬੀਤੀ ਰਾਤ ਪਿੰਡ ਵਾਸੀ ਬਲਜੀਤ ਸਿੰਘ ਦੇ ਗੇਟ 15 ਤੋਂ 16 ਫਾਇਰ ਹੋਏ। ਫਾਇਰ ਹੋਏ ਖੋਲ ਟਾਂਡਾ ਪੁਲਸ ਨੇ ਸਵੇਰੇ ਆਪਣੇ ਕਬਜ਼ੇ ਵਿਚ ਲੈ ਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ। ਇਸ ਸਬੰਧੀ ਜ਼ਿਲ੍ਹਾ ਪੁਲਸ ਮੁਖੀ ਸਰਿੰਦਰ ਲਾਂਬਾ ਦੇ ਦਿਸ਼ਾ-ਨਿਰਦੇਸ਼ਾਂ ਅਧੀਨ ਟਾਂਡਾ ਪੁਲਸ ਨੇ ਅਗਲੀ ਜਾਂਚ-ਪੜਤਾਲ ਸ਼ੁਰੂ ਕਰ ਦਿੱਤੀ ਹੈ ਅਤੇ ਜਲਦ ਹੀ ਪੁਲਸ ਵੱਲੋਂ ਇਸ ਸਬੰਧੀ ਅਗਲੀ ਅਪਡੇਟ ਜਾਰੀ ਕੀਤੀ ਜਾਵੇਗੀ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Anmol Tagra

Content Editor

Related News