ਪੰਜਾਬ ''ਚ ਫ਼ਾਇਰਿੰਗ! ਭੈਣ ਕੋਲੋਂ ਰੱਖੜੀ ਬੰਨ੍ਹਵਾਉਣ ਨੌਜਵਾਨ ''ਤੇ ਚੱਲੀਆਂ ਗੋਲ਼ੀਆਂ (ਵੀਡੀਓ)

Monday, Aug 19, 2024 - 03:53 PM (IST)

ਪੰਜਾਬ ''ਚ ਫ਼ਾਇਰਿੰਗ! ਭੈਣ ਕੋਲੋਂ ਰੱਖੜੀ ਬੰਨ੍ਹਵਾਉਣ ਨੌਜਵਾਨ ''ਤੇ ਚੱਲੀਆਂ ਗੋਲ਼ੀਆਂ (ਵੀਡੀਓ)

ਲੁਧਿਆਣਾ (ਤਰੁਣ): ਮਹਾਨਗਰ ਵਿਚ ਗੁੰਡਾਗਰਦੀ ਆਪਣੇ ਸਿਖਰ 'ਤੇ ਪਹੁੰਚ ਰਹੀ ਹੈ। ਕਦੇ ਪੁਲਸ 'ਤੇ ਹਮਲੇ ਹੁੰਦੇ ਹਨ ਅਤੇ ਕਦੇ ਕਾਰੋਬਾਰੀਆਂ 'ਤੇ ਹਮਲੇ ਹੋ ਰਹੇ ਹਨ। ਕਮਿਸ਼ਨਰੇਟ ਪੁਲਸ ਪ੍ਰਸ਼ਾਸਨ ਨੂੰ ਸਖ਼ਤ ਰੁਖ਼ ਅਖ਼ਤਿਆਰ ਕਰਨਾ ਪਵੇਗਾ। ਨਹੀਂ ਤਾਂ ਗੁੰਡਿਆਂ ਅਤੇ ਬਦਮਾਸ਼ਾਂ ਦੇ ਹੌਸਲੇ ਬੁਲੰਦ ਹੋਣ ਕਾਰਨ ਮਹਾਨਗਰ ਵਿਚ ਕਿਸੇ ਵੇਲੇ ਵੀ ਵੱਡੀ ਘਟਨਾ ਵਾਪਰ ਸਕਦੀ ਹੈ। ਅਜਿਹਾ ਹੀ ਇਕ ਮਾਮਲਾ ਐਤਵਾਰ ਦੇਰ ਸ਼ਾਮ ਮਹਾਨਗਰ ਦੇ ਇਕ ਪੌਸ਼ ਇਲਾਕੇ ਵਿਚ ਵਾਪਰਿਆ। ਜਦੋਂ ਇਰਾਦਾ ਕਤਲ (ਧਾਰਾ 307) ਦੇ ਦੋਸ਼ੀ ਨੇ ਵਪਾਰੀ ਦੇ ਪੁੱਤਰ 'ਤੇ ਗੋਲ਼ੀਆਂ ਚਲਾ ਦਿੱਤੀਆਂ। ਕਾਰੋਬਾਰੀ ਦਾ ਲੜਕਾ ਅਤੇ ਉਸ ਦੇ ਦੋਸਤ ਇਸ ਘਟਨਾ 'ਚੋਂ ਵਾਲ-ਵਾਲ ਬਚ ਗਏ। ਇਸ ਘਟਨਾ 'ਚ ਪੀੜਤ ਗੈਰੀ ਭਾਰਦਵਾਜ ਦੀ BMW ਕਾਰ ਬੁਰੀ ਤਰ੍ਹਾਂ ਨੁਕਸਾਨੀ ਗਈ। ਸੂਚਨਾ ਮਿਲਣ ਤੋਂ ਬਾਅਦ ਥਾਣਾ ਡਿਵੀਜ਼ਨ ਨੰਬਰ 5 ਅਤੇ ਹੋਰ ਥਾਣਿਆਂ ਦੀ ਪੁਲਸ ਮੌਕੇ ’ਤੇ ਪੁੱਜ ਗਈ।

ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਸਨਸਨੀਖੇਜ਼ ਵਾਰਦਾਤ! ਸਿਰਫ਼ 10 ਰੁਪਏ ਪਿੱਛੇ ਨੌਜਵਾਨ ਦਾ ਤਲਵਾਰਾਂ ਨਾਲ ਵੱਢ ਕੇ ਕਤਲ

ਪੀੜਤ ਗੈਰੀ ਭਾਰਦਵਾਜ ਨੇ ਦੱਸਿਆ ਕਿ ਉਹ ਬੈਂਗਲੁਰੂ 'ਚ ਪੜ੍ਹਦਾ ਹੈ। ਰੱਖੜੀ ਦੇ ਮੌਕੇ 'ਤੇ ਉਹ ਆਪਣੇ ਪਰਿਵਾਰ ਨੂੰ ਮਿਲਣ ਅਤੇ ਆਪਣੀ ਕਾਰ ਲੈਣ ਲੁਧਿਆਣਾ ਆਇਆ ਸੀ। ਐਤਵਾਰ ਨੂੰ ਉਹ ਆਪਣੇ ਦੋ ਦੋਸਤਾਂ ਨਾਲ ਘੁੰਮ ਰਿਹਾ ਸੀ। ਸਰਾਭਾ ਨਗਰ ਡੀ ਜ਼ੋਨ ਨੇੜੇ ਬਰੀਜ਼ਾ ਕਾਰ 'ਚ ਸਵਾਰ 4-5 ਮੁਲਜ਼ਮਾਂ ਨੇ ਅਚਾਨਕ ਉਨ੍ਹਾਂ 'ਤੇ ਗੋਲ਼ੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਉਨ੍ਹਾਂ 'ਤੇ ਕਈ ਰਾਉਂਡ ਫਾਇਰ ਕੀਤੇ ਗਏ ਪਰ ਤਿੰਨੋਂ ਵਾਲ-ਵਾਲ ਬਚ ਗਏ। ਹਾਲਾਂਕਿ ਸ਼ੀਸ਼ੇ ਅਤੇ ਦਰਵਾਜ਼ੇ ਸਮੇਤ ਉਸ ਦੀ ਪੂਰੀ ਕਾਰ ਬੁਰੀ ਤਰ੍ਹਾਂ ਨੁਕਸਾਨੀ ਗਈ। ਪੀੜਤ ਨੇ ਹਮਲਾ ਕਰਨ ਵਾਲੇ ਦੋ ਦੋਸ਼ੀਆਂ ਦੀ ਪਛਾਣ ਦੱਸੀ ਹੈ।

ਇਹ ਖ਼ਬਰ ਵੀ ਪੜ੍ਹੋ - ਪੰਜਾਬ ਦੇ ਇਕ ਹੋਰ ਜ਼ਿਲ੍ਹੇ 'ਚ ਛੁੱਟੀ ਦਾ ਐਲਾਨ; ਸਕੂਲ, ਬੈਂਕ ਤੇ ਦਫ਼ਤਰ ਰਹਿਣਗੇ ਬੰਦ

ਪੀੜਤ ਗੈਰੀ ਦੇ ਪਿਤਾ ਸੰਦੀਪ ਭਾਰਦਵਾਜ ਨੇ ਦੱਸਿਆ ਕਿ ਹਮਲਾਵਰਾਂ ਖ਼ਿਲਾਫ਼ ਮਾਡਲ ਟਾਊਨ ਥਾਣੇ ਵਿਚ 2023 ਵਿਚ ਇਰਾਦਾ ਕਤਲ ਦੇ ਦੋਸ਼ ਹੇਠ ਕੇਸ ਦਰਜ ਕੀਤਾ ਗਿਆ ਸੀ। ਜਿਸ ਵਿਚ ਉਸ ਦਾ ਪੁੱਤਰ ਮੁਲਜ਼ਮ ਖ਼ਿਲਾਫ਼ ਮੁੱਖ ਗਵਾਹ ਹੈ। ਮੁਲਜ਼ਮਾਂ ਨੇ ਉਸ ਨੂੰ ਗਵਾਹੀ ਨਾ ਦੇਣ ’ਤੇ ਕਈ ਵਾਰ ਧਮਕੀਆਂ ਦਿੱਤੀਆਂ। ਜਿਸ ਕਾਰਨ ਉਸ ਦਾ ਪੂਰਾ ਪਰਿਵਾਰ ਦਹਿਸ਼ਤ ਦੇ ਮਾਹੌਲ ਵਿਚ ਰਹਿ ਰਿਹਾ ਹੈ। ਇਸ ਸਬੰਧੀ ਉਹ ਕਈ ਵਾਰ ਪੁਲਸ ਨੂੰ ਸੂਚਿਤ ਕਰ ਚੁੱਕੇ ਹਨ ਪਰ ਪੁਲਸ ਪ੍ਰਸ਼ਾਸਨ ਕੁੰਭਕਰਨੀ ਨੀਂਦ ਸੁੱਤਾ ਪਿਆ ਹੈ। ਜਿਸ ਕਾਰਨ ਮੁਲਜ਼ਮਾਂ ਦਾ ਮਨੋਬਲ ਇੰਨਾ ਉੱਚਾ ਹੁੰਦਾ ਹੈ ਕਿ ਉਹ ਕਿਸੇ ਦੀ ਜਾਨ ਲੈਣ ਤੋਂ ਵੀ ਗੁਰੇਜ਼ ਨਹੀਂ ਕਰਦੇ।

ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਸ਼ਰਮਨਾਕ ਘਟਨਾ! ਮਾਂ ਕੋਲੋਂ ਸੁੱਤੀ ਪਈ ਬੱਚੀ ਨੂੰ ਚੁੱਕ ਕੇ ਬਾਥਰੂਮ 'ਚ ਲੈ ਗਿਆ ਗੁਆਂਢੀ ਤੇ ਫ਼ਿਰ...

ਕੀ ਕਹਿਣਾ ਹੈ ਥਾਣਾ ਇੰਚਾਰਜ ਦਾ?

ਇਸ ਸਬੰਧੀ ਥਾਣਾ ਡਵੀਜ਼ਨ ਨੰਬਰ 5 ਦੇ ਇੰਚਾਰਜ ਇੰਸਪੈਕਟਰ ਵਿਜੇ ਕੁਮਾਰ ਦਾ ਕਹਿਣਾ ਹੈ ਕਿ ਪੁਰਾਣੀ ਰੰਜਿਸ਼ ਕਾਰਨ ਗੈਰੀ ਭਾਰਦਵਾਜ 'ਤੇ ਹਮਲਾ ਹੋਇਆ ਹੈ। ਪੀੜਤ 'ਤੇ ਦੋ ਰਾਉਂਡ ਫਾਇਰ ਕੀਤੇ ਗਏ ਹਨ। ਪੀੜਤ ਦੇ ਬਿਆਨਾਂ ਦੇ ਆਧਾਰ 'ਤੇ ਆਰੀਅਨ ਅਤੇ ਦੀਪਾ ਭੂਰਾ ਸਮੇਤ 5 ਦੋਸ਼ੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ। ਪੁਲਸ ਇਲਾਕੇ ਵਿਚ ਲੱਗੇ ਸੀ.ਸੀ.ਟੀ.ਵੀ. ਫੁਟੇਜ ਰਾਹੀਂ ਹੋਰ ਮੁਲਜ਼ਮਾਂ ਦੀ ਪਛਾਣ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। ਮੁਲਜ਼ਮਾਂ ਨੂੰ ਜਲਦੀ ਕਾਬੂ ਕਰ ਲਿਆ ਜਾਵੇਗਾ। ਇੰਸਪੈਕਟਰ ਵਿਜੇ ਦਾ ਕਹਿਣਾ ਹੈ ਕਿ ਉਹ ਆਪਣੇ ਇਲਾਕੇ 'ਚ ਧੱਕੇਸ਼ਾਹੀ ਨੂੰ ਕਿਸੇ ਵੀ ਕੀਮਤ 'ਤੇ ਬਰਦਾਸ਼ਤ ਨਹੀਂ ਕਰਨਗੇ। ਦੋਸ਼ੀਆਂ ਨੂੰ ਜਲਦ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ ਅਤੇ ਉਨ੍ਹਾਂ ਨੂੰ ਸਖ਼ਤ ਸਬਕ ਸਿਖਾਇਆ ਜਾਵੇਗਾ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Anmol Tagra

Content Editor

Related News