ਪੰਜਾਬ ਵਿਚ ਫਿਰ ਅੰਨ੍ਹੇਵਾਹ ਫਾਇਰਿੰਗ, ਕਾਰ ''ਚ ਆਏ ਹਮਲਾਵਰਾਂ ਨੇ ਮੁੰਡੇ ਨੂੰ ਮਾਰੀਆਂ ਗੋਲ਼ੀਆਂ

Wednesday, Mar 11, 2026 - 04:59 PM (IST)

ਪੰਜਾਬ ਵਿਚ ਫਿਰ ਅੰਨ੍ਹੇਵਾਹ ਫਾਇਰਿੰਗ, ਕਾਰ ''ਚ ਆਏ ਹਮਲਾਵਰਾਂ ਨੇ ਮੁੰਡੇ ਨੂੰ ਮਾਰੀਆਂ ਗੋਲ਼ੀਆਂ

ਮੋਗਾ (ਕਸ਼ਿਸ਼ ਸਿੰਗਲਾ) : ਮੋਗਾ ਸ਼ਹਿਰ ਵਿਚ ਪੁਰਾਣੀ ਰੰਜਿਸ਼ ਦੇ ਚੱਲਦਿਆਂ ਫਾਇਰਿੰਗ ਦੀ ਇਕ ਸਨਸਨੀਖੇਜ਼ ਘਟਨਾ ਸਾਹਮਣੇ ਆਈ ਹੈ। ਇਸ ਘਟਨਾ ਵਿਚ ਕੁਲਜੀਤ ਸਿੰਘ ਨਾਮ ਦਾ ਇਕ ਨੌਜਵਾਨ ਗੋਲੀ ਲੱਗਣ ਕਾਰਨ ਗੰਭੀਰ ਰੂਪ ਵਿਚ ਜ਼ਖਮੀ ਹੋ ਗਿਆ ਹੈ, ਜਿਸ ਨੂੰ ਇਲਾਜ ਲਈ ਲੁਧਿਆਣਾ ਦੇ ਇਕ ਨਿੱਜੀ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਹੈ। ਮਿਲੀ ਜਾਣਕਾਰੀ ਅਨੁਸਾਰ ਵੇਦਾਂਤ ਨਗਰ ਦਾ ਰਹਿਣ ਵਾਲਾ ਕੁਲਜੀਤ ਸਿੰਘ ਬੀਤੀ ਦੇਰ ਰਾਤ ਆਪਣੇ ਇਕ ਸਾਥੀ ਨਾਲ 3 ਨੰਬਰ ਚੁੰਗੀ ਦੇ ਕੋਲੋਂ ਲੰਘ ਰਿਹਾ ਸੀ। ਇਸੇ ਦੌਰਾਨ ਇਕ ਕਾਰ ਵਿਚ ਸਵਾਰ ਕੁਝ ਅਣਪਛਾਤੇ ਨੌਜਵਾਨਾਂ ਨੇ ਉਸ ਉੱਤੇ ਅਚਾਨਕ ਫਾਇਰਿੰਗ ਕਰ ਦਿੱਤੀ। ਫਾਇਰਿੰਗ ਦੌਰਾਨ ਇਕ ਗੋਲੀ ਕੁਲਜੀਤ ਦੀ ਲੱਤ ਵਿਚ ਲੱਗੀ ਅਤੇ ਹਮਲਾਵਰ ਵਾਰਦਾਤ ਨੂੰ ਅੰਜਾਮ ਦੇ ਕੇ ਤੁਰੰਤ ਮੌਕੇ ਤੋਂ ਫਰਾਰ ਹੋ ਗਏ।

ਇਹ ਵੀ ਪੜ੍ਹੋ : ਪੰਜਾਬ ਦੇ ਇਨ੍ਹਾਂ ਬਿਜਲੀ ਖ਼ਪਤਕਾਰਾਂ ਨੂੰ ਪਾਵਰਕਾਮ ਦਾ ਵੱਡਾ ਝਟਕਾ, ਆਖਿਰ ਜਾਰੀ ਹੋਏ ਹੁਕਮ

ਇਸ ਵਾਰਦਾਤ ਦੀ ਸੀਸੀਟੀਵੀ (CCTV) ਫੁਟੇਜ ਵੀ ਸਾਹਮਣੇ ਆਈ ਹੈ, ਜਿਸ ਵਿਚ ਕਾਰ ਸਵਾਰ ਨੌਜਵਾਨਾਂ ਨੂੰ ਕੁਲਜੀਤ ਸਿੰਘ 'ਤੇ ਗੋਲੀਆਂ ਚਲਾਉਂਦੇ ਅਤੇ ਫਿਰ ਮੌਕੇ ਤੋਂ ਭੱਜਦੇ ਹੋਏ ਦੇਖਿਆ ਜਾ ਸਕਦਾ ਹੈ। ਸੂਤਰਾਂ ਅਨੁਸਾਰ ਇਹ ਹਮਲਾ ਪੁਰਾਣੀ ਰੰਜਿਸ਼ ਦੇ ਨਤੀਜੇ ਵਜੋਂ ਕੀਤਾ ਗਿਆ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਸ ਨੇ ਮੌਕੇ 'ਤੇ ਪਹੁੰਚ ਕੇ ਇਲਾਕੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਸੀਸੀਟੀਵੀ ਫੁਟੇਜ ਦੇ ਆਧਾਰ 'ਤੇ ਹਮਲਾਵਰਾਂ ਦੀ ਪਛਾਣ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਅਤੇ ਦਾਅਵਾ ਕੀਤਾ ਹੈ ਕਿ ਜਲਦ ਹੀ ਦੋਸ਼ੀਆਂ ਨੂੰ ਗ੍ਰਿਫਤਾਰ ਕਰ ਲਿਆ ਜਾਵੇਗਾ। ਇਸ ਘਟਨਾ ਤੋਂ ਬਾਅਦ ਇਲਾਕੇ ਵਿਚ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ। ਪੁਲਸ ਪ੍ਰਸ਼ਾਸਨ ਨੇ ਲੋਕਾਂ ਨੂੰ ਭਰੋਸਾ ਦਿੱਤਾ ਹੈ ਕਿ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ : ਪੰਜਾਬ : ਡਰਾਈਵਿੰਗ ਲਾਇਸੈਂਸ ਨੂੰ ਲੈ ਕੇ ਵੱਡਾ ਝਟਕਾ, ਖੜ੍ਹੀ ਹੋਈ ਨਵੀਂ ਮੁਸੀਬਤ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e

 


author

Gurminder Singh

Content Editor

Related News