ਪੰਜਾਬ ਯੂਨੀਵਰਸਿਟੀ ਕੈਂਪਸ 'ਚ ਮੁੰਡਿਆਂ ਦੇ ਹੋਸਟਲ 'ਚ ਚੱਲੀ ਗੋਲੀ, ਮੌਕੇ 'ਤੇ ਪੁੱਜੀ ਪੁਲਸ
Saturday, Oct 15, 2022 - 10:19 AM (IST)
ਚੰਡੀਗੜ੍ਹ (ਰਸ਼ਮੀ, ਸੰਦੀਪ) : ਪੰਜਾਬ ਯੂਨੀਵਰਸਿਟੀ (ਪੀ. ਯੂ. ) ਕੈਂਪਸ ਵਿਚ ਇਨ੍ਹੀਂ ਦਿਨੀਂ ਵਿਦਿਆਰਥੀ ਕੌਂਸਲ ਦੀਆਂ ਚੋਣਾਂ ਦਾ ਪ੍ਰਚਾਰ ਜ਼ੋਰਾਂ-ਸ਼ੋਰਾਂ ਨਾਲ ਚੱਲ ਰਿਹਾ ਹੈ। ਇਸੇ ਦੌਰਾਨ ਸ਼ੁੱਕਰਵਾਰ ਸ਼ਾਮ ਨੂੰ ਪੁਲਸ ਨੂੰ ਮੁੰਡਿਆਂ ਦੇ ਹੋਸਟਲ ਨੰਬਰ-5 ਦੇ ਨੇੜੇ ਗੋਲੀ ਚੱਲਣ ਦੀ ਸੂਚਨਾ ਮਿਲੀ। ਉਸ ਤੋਂ ਬਾਅਦ ਡੀ. ਐੱਸ. ਪੀ. ਸੈਂਟਰਲ ਗੁਰਮੁੱਖ ਸਿੰਘ ਅਤੇ ਸੈਕਟਰ-11 ਦੇ ਐੱਸ. ਐੱਚ. ਓ. ਜਸਬੀਰ ਸਿੰਘ ਸਮੇਤ ਪੁਲਸ ਟੀਮ ਮੌਕੇ ’ਤੇ ਪਹੁੰਚ ਗਈ। ਜਾਂਚ ਦੌਰਾਨ ਪੁਲਸ ਨੇ ਮੌਕੇ ਤੋਂ ਚਾਰ ਨੌਜਵਾਨਾਂ ਨੂੰ ਹਿਰਾਸਤ ਵਿਚ ਲੈ ਲਿਆ। ਪੁਲਸ ਨੇ ਇਨ੍ਹਾਂ ਕੋਲੋਂ ਇਕ ਖਿਡੌਣਾ ਪਿਸਤੌਲ ਵੀ ਬਰਾਮਦ ਕੀਤਾ ਹੈ। ਪੁਲਸ ਮੁਤਾਬਕ ਨੌਜਵਾਨਾਂ ਨੇ ਖਿਡੌਣਾ ਪਿਸਤੌਲ ਨਾਲ ਪਟਾਕੇ ਚਲਾਏ ਸਨ।
ਇਹ ਵੀ ਪੜ੍ਹੋ : ਰਾਈਪੇਰੀਅਨ ਸਿਧਾਂਤਾਂ ਮੁਤਾਬਕ ਇਸ ਦੇ ਦਰਿਆਈ ਪਾਣੀਆਂ ’ਤੇ ਸਿਰਫ ਪੰਜਾਬ ਦਾ ਹੱਕ : ਸੁਖਬੀਰ ਬਾਦਲ
ਮੌਕੇ ’ਤੇ ਪਹੁੰਚੀ ਪੁਲਸ ਨੇ ਜਾਂਚ ਦੌਰਾਨ ਉਥੋਂ 4 ਨੌਜਵਾਨਾਂ ਨੂੰ ਹਿਰਾਸਤ ਵਿਚ ਲੈ ਲਿਆ। ਪਤਾ ਲੱਗਾ ਹੈ ਕਿ ਉਕਤ ਨੌਜਵਾਨਾਂ ਨੇ ਖਿਡੌਣਾ ਪਿਸਤੌਲ ਨਾਲ ਪਟਾਕੇ ਚਲਾਏ ਸਨ। ਇਹ ਦੇਖ ਕੇ ਕਿਸੇ ਨੇ ਪੁਲਸ ਨੂੰ ਸੂਚਨਾ ਦਿੱਤੀ ਕਿ ਉੱਥੇ ਗੋਲੀਬਾਰੀ ਹੋਈ ਹੈ। ਜਾਂਚ ਦੌਰਾਨ ਪਤਾ ਲੱਗਾ ਕਿ ਕਿਸੇ ਗੱਲ ਤੋਂ ਦੋਵਾਂ ਧਿਰਾਂ ਵਿਚ ਝਗੜਾ ਹੋਇਆ ਸੀ। ਉੱਥੇ ਹੀ ਉਕਤ ਗਰੁੱਪ ਦੇ ਨੌਜਵਾਨਾਂ ਨੇ ਖਿਡੌਣਾ ਪਿਸਤੌਲ ਨਾਲ ਪਟਾਕੇ ਚਲਾਏ। ਇਸ ਕਾਰਨ ਆਸ-ਪਾਸ ਮੌਜੂਦ ਵਿਦਿਆਰਥੀਆਂ ਵਿਚ ਡਰ ਦਾ ਮਾਹੌਲ ਬਣ ਗਿਆ।
ਇਹ ਵੀ ਪੜ੍ਹੋ : ਅਦਾਲਤ ਨੇ AIG ਆਸ਼ੀਸ਼ ਕਪੂਰ ਦਾ ਪੁਲਸ ਰਿਮਾਂਡ 17 ਅਕਤੂਬਰ ਤੱਕ ਵਧਾਇਆ
ਪੁਲਸ ਨੇ ਨੌਜਵਾਨਾਂ ਨੂੰ ਹਿਰਾਸਤ ਵਿਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਸੂਤਰਾਂ ਦੀ ਮੰਨੀਏ ਤਾਂ ਪੁਲਸ ਵਲੋਂ ਫੜ੍ਹੇ ਗਏ ਨੌਜਵਾਨਾਂ ਖ਼ਿਲਾਫ਼ ਅਪਰਾਧਿਕ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਕੇ ਉਨ੍ਹਾਂ ਨੂੰ ਗ੍ਰਿਫ਼ਤਾਰ ਕੀਤਾ ਜਾਵੇਗਾ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ