ਪ੍ਰੋਗਰਾਮ ਲਈ ਚੰਡੀਗੜ੍ਹ ਗਏ ਹੋਏ ਪੰਜਾਬੀ ਸਿੰਗਰ ਦੇ ਘਰ ਚੱਲੀਆਂ ਗੋਲ਼ੀਆਂ, ਇਲਾਕੇ 'ਚ ਦਹਿਸ਼ਤ ਦਾ ਮਾਹੌਲ

04/02/2024 12:36:14 AM

ਜਲੰਧਰ (ਮਹਾਜਨ)- ਜਲੰਧਰ ਦੇ ਬੂਟਾ ਮੰਡੀ ਇਲਾਕੇ 'ਚ ਰਹਿੰਦੇ ਪੰਜਾਬੀ ਕਲਾਕਾਰ ਸਾਹਿਲ ਸ਼ਾਹ ਦੇ ਘਰ ਗੋਲ਼ੀਆਂ ਚੱਲਣ ਦੀ ਜਾਣਕਾਰੀ ਪ੍ਰਾਪਤ ਹੋਈ ਹੈ। ਇਸ ਮਾਮਲੇ ਬਾਰੇ ਜਾਣਕਾਰੀ ਦਿੰਦਿਆਂ ਸਾਹਿਲ ਨੇ ਦੱਸਿਆ ਕਿ ਕੁਝ ਦਿਨਾਂ ਤੋਂ ਉਸ ਨੂੰ ਧਮਕੀ ਭਰੇ ਫ਼ੋਨ ਆ ਰਹੇ ਸਨ। ਇਸ ਦੌਰਾਨ ਉਹ ਐਤਵਾਰ ਨੂੰ ਪ੍ਰੋਗਰਾਮ ਲਈ ਚੰਡੀਗੜ੍ਹ ਗਿਆ ਹੋਇਆ ਸੀ।

PunjabKesari

ਜਦੋਂ ਉਸ ਨੇ ਵਾਪਸ ਆ ਕੇ ਦੇਖਿਆ ਕਿ ਉਸ ਦੇ ਘਰ ਦੇ ਗੇਟ 'ਤੇ ਗੋਲ਼ੀਆਂ ਦੇ ਨਿਸ਼ਾਨ ਪਏ ਸਨ। ਜਦੋਂ ਉਸ ਨੇ ਇਸ ਬਾਰੇ ਪੁਲਸ ਨੂੰ ਸੂਚਨਾ ਦਿੱਤੀ ਤਾਂ ਮੌਕੇ 'ਤੇ ਪਹੁੰਚੀ ਪੁਲਸ ਟੀਮ ਨੇ ਗੋਲ਼ੀਆਂ ਦੇ ਖੋਲ ਵੀ ਬਰਾਮਦ ਕੀਤੇ ਹਨ। ਸਾਹਿਲ ਨੇ ਦੱਸਿਆ ਕਿ ਉਸ ਗੀਤ ਲਿਖਣ ਲਈ ਨੂੰ ਕਿਸੇ ਅਣਪਛਾਤੇ ਨੰਬਰ ਤੋਂ ਫੋਨ ਆ ਰਹੇ ਸਨ, ਜਿਨ੍ਹਾਂ ਨੂੰ ਉਸ ਨੇ ਅਣਦੇਖਾ ਕਰ ਦਿੱਤਾ। 

PunjabKesari

ਇਹ ਵੀ ਪੜ੍ਹੋ- ਹੁਣ ਨਹੀਂ ਕਰਨਾ ਪਵੇਗਾ 8-9 ਘੰਟੇ ਦਾ ਥਕਾਉਣ ਵਾਲਾ ਸਫ਼ਰ, ਜਹਾਜ਼ ਰਾਹੀਂ ਸਿਰਫ਼ 1 ਘੰਟੇ 'ਚ ਪਹੁੰਚ ਜਾਓਗੇ ਦਿੱਲੀ

ਉੱਥੇ ਹੀ ਮੌਕੇ 'ਤੇ ਪਹੁੰਚੇ ਪੁਲਸ ਅਧਿਕਾਰੀਆਂ ਨੇ ਦੱਸਿਆ ਕਿ ਇਸ ਮਾਮਲੇ ਬਾਰੇ ਸਾਹਿਲ ਕੋਲੋਂ ਪੁੱਛਗਿੱਛ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਫਿਲਹਾਲ ਇਕ ਹੀ ਖੋਲ ਬਰਾਮਦ ਹੋਇਆ ਹੈ। ਵਾਰਦਾਤ ਸਮੇਂ ਸਿਰਫ਼ ਸਾਹਿਲ ਦੇ ਮਾਤਾ-ਪਿਤਾ ਹੀ ਘਰ ਮੌਜੂਦ ਸਨ। ਮਾਮਲੇ ਦੀ ਕਾਰਵਾਈ ਪੁਲਸ ਵੱਲੋਂ ਕੀਤੀ ਜਾ ਰਹੀ ਹੈ।

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e


Harpreet SIngh

Content Editor

Related News