ਪੰਜਾਬ 'ਚ ਵੱਡੀ ਵਾਰਦਾਤ! ਅਨਾਜ ਮੰਡੀ 'ਚ ਦਿਨ-ਦਿਹਾੜੇ ਚੱਲੀਆਂ ਅੰਨ੍ਹੇਵਾਹ ਗੋਲ਼ੀਆਂ, ਇਕ ਦੀ ਮੌਤ
Saturday, Aug 22, 2026 - 05:09 PM (IST)
ਹੁਸ਼ਿਆਰਪੁਰ (ਵਰਿੰਦਰ ਪੰਡਿਤ)- ਹੁਸ਼ਿਆਰਪੁਰ ਦੇ ਰਹੀਮਪੁਰ ਅਨਾਜ ਮੰਡੀ ਵਿੱਚ ਗੋਲ਼ੀਆਂ ਚੱਲਣ ਦਾ ਮਾਮਲਾ ਸਾਹਮਣੇ ਆਇਆ ਹੈ। ਇਥੇ ਦੋ ਧਿਰਾਂ ਵਿਚਕਾਰ ਖ਼ੂਨੀ ਝੜਪ ਹੋਈ ਅਤੇ ਇਸ ਦੌਰਾਨ ਅੰਨ੍ਹੇਵਾਹ ਗੋਲ਼ੀਆਂ ਚਲਾਈਆਂ ਗਈਆਂ। ਇਸ ਗੋਲ਼ੀਬਾਰੀ ਵਿਚ ਇਕ ਨੌਜਵਾਨ ਦੀ ਮੌਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ।

ਇਹ ਵੀ ਪੜ੍ਹੋ: ਰਾਜਾ ਵੜਿੰਗ ਨੇ ਸਾਬਕਾ DGP ਮੁਹੰਮਦ ਮੁਸਤਫ਼ਾ ਨੂੰ ਭੇਜਿਆ ਗਿਆ ਲੀਗਲ ਨੋਟਿਸ

ਦੋਵਾਂ ਧਿਰਾਂ ਵਿਚਕਾਰ ਹੋਈ ਝੜਪ ਦੌਰਾਨ ਲਗਭਗ 16 ਗੋਲ਼ੀਆਂ ਚਲਾਈਆਂ ਗਈਆਂ। ਇਹ ਵੀ ਦੱਸਿਆ ਜਾ ਰਿਹਾ ਹੈ ਕਿ ਦੋ ਲੋਕ ਜ਼ਖ਼ਮੀ ਹੋਏ ਅਤੇ ਉਨ੍ਹਾਂ ਨੂੰ ਇਕ ਨਿੱਜੀ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ, ਇਸ ਦੌਰਾਨ ਜ਼ਖ਼ਮਾਂ ਦੀ ਤਾਬ ਨਾ ਝਲਦੇ ਹੋਏ ਇਕ ਵਿਅਕਤੀ ਦੀ ਮੌਤ ਹੋ ਗਈ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਸ ਦੀ ਇਕ ਟੀਮ ਮੌਕੇ 'ਤੇ ਪਹੁੰਚੀ ਅਤੇ ਜਾਂਚ ਸ਼ੁਰੂ ਕਰ ਦਿੱਤੀ। ਮ੍ਰਿਤਕ ਦੀ ਪਛਾਣ ਮਨਪ੍ਰੀਤ ਸਿੰਘ ਵਾਸੀ ਚੱਬੇਵਾਲ ਵਜੋਂ ਹੋਈ ਹੈ। ਉਥੇ ਹੀ ਦੂਜਾ ਵਿਅਕਤੀ ਪੈਰ ਵਿਚ ਗੋਲ਼ੀ ਲੱਗਣ ਕਾਰਨ ਹਸਪਤਾਲ ਵਿਚ ਜ਼ੇਰੇ ਇਲਾਜ ਹੈ।
ਇਹ ਵੀ ਪੜ੍ਹੋ: 100 ਕਰੋੜ ਰੁਪਏ ਦੇ ਸਾਈਬਰ ਘੁਟਾਲੇ ਨੂੰ ਲੈ ਕੇ ED ਦੀ ਨੰਗਲ 'ਚ ਰੇਡ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
