ਰੈਸਟੋਰੈਂਟ 'ਚ ਚੱਲ ਰਹੀ ਕਿੱਟੀ ਪਾਰਟੀ 'ਚ ਅਚਾਨਕ ਚੱਲੀ ਗੋਲੀ, ਵਿਅਕਤੀ ਦੀ ਮੌਕੇ 'ਤੇ ਹੀ ਮੌਤ

Thursday, Aug 26, 2021 - 04:35 PM (IST)

ਰੈਸਟੋਰੈਂਟ 'ਚ ਚੱਲ ਰਹੀ ਕਿੱਟੀ ਪਾਰਟੀ 'ਚ ਅਚਾਨਕ ਚੱਲੀ ਗੋਲੀ, ਵਿਅਕਤੀ ਦੀ ਮੌਕੇ 'ਤੇ ਹੀ ਮੌਤ

ਗੁਰੂਹਰਸਹਾਏ (ਸੁਨੀਲ, ਮਨਜੀਤ)  : ਇੱਥੇ ਫਰੀਦਕੋਟ ਰੋਡ 'ਤੇ ਸਥਿਤ ਇਕ ਰੈਸਟੋਰੈਂਟ ਵਿਚ ਬੀਤੀ ਰਾਤ ਕਿੱਟੀ ਪਾਰਟੀ ਦੌਰਾਨ ਕਿਸੇ ਗੱਲ ਨੂੰ ਲੈ ਕੇ ਬਹਿਸਬਾਜ਼ੀ ਮਗਰੋਂ ਗੋਲੀ ਚੱਲ ਗਈ। ਇਸ ਦੌਰਾਨ ਇਕ ਵਿਅਕਤੀ ਦੀ ਮੌਤ ਹੋ ਗਈ, ਜਦੋਂ ਕਿ ਇਕ ਜਨਾਨੀ ਗੰਭੀਰ ਰੂਪ 'ਚ ਜ਼ਖਮੀਂ ਹੋ ਗਈ। ਜਾਣਕਾਰੀ ਮੁਤਾਬਕ ਰੈਸਟੋਰੈਂਟ 'ਚ ਕਿੱਟੀ ਪਾਰਟੀ ਚੱਲ ਰਹੀ ਸੀ। ਇਸ ਪਾਰਟੀ ਵਿੱਚ ਸ਼ਹਿਰ ਦੇ ਨਾਮਵਰ ਲੋਕ ਸ਼ਾਮਲ ਸਨ।

ਇਹ ਵੀ ਪੜ੍ਹੋ : ਪੰਜਾਬ 'ਚ ਤਖ਼ਤਾ ਪਲਟ ਦੀਆਂ ਕੋਸ਼ਿਸ਼ਾਂ ਵਿਚਾਲੇ ਸੋਨੀਆ ਗਾਂਧੀ ਨੇ ਕੈਪਟਨ ਨੂੰ ਕੀਤਾ ਫੋਨ, ਕਹੀ ਵੱਡੀ ਗੱਲ

ਜਦੋਂ ਰਾਤ 11 ਅਤੇ 12 ਵਜੇ ਦੇ ਵਿਚਕਾਰ ਰੈਸਟੋਰੈਂਟ ਵਾਲਿਆਂ ਨੇ ਕਿੱਟੀ ਪਾਰਟੀ 'ਚ ਸ਼ਾਮਲ ਲੋਕਾਂ ਲਈ ਟੇਬਲ 'ਤੇ ਰੋਟੀ ਲਗਾਈ ਤਾਂ ਰੋਟੀ ਠੰਡੀ ਹੋਣ ਕਰਕੇ ਲੋਕਾਂ ਦੀ ਰੈਸਟੋਰੈਂਟ ਵਾਲਿਆਂ ਨਾਲ ਬਹਿਸ ਸ਼ੁਰੂ ਹੋ ਗਈ। ਇਸ ਦੌਰਾਨ ਰੈਸਟੋਰੈਂਟ ਦਾ ਮਾਲਕ ਜੋ ਕਿ ਆਪਣੇ ਘਰ ਵਿੱਚ ਸੀ, ਉਸ ਨੂੰ ਇਸ ਗੱਲ ਦਾ ਪਤਾ ਲੱਗਾ ਤਾਂ ਉਹ ਉਸੇ ਸਮੇਂ ਹੀ ਘਰੋਂ ਆਪਣੀ ਪਿਸਤੌਲ ਚੁੱਕ ਕੇ ਲੈ ਆਇਆ। ਉਸ ਨੇ ਰੈਸਟੋਰੈਂਟ 'ਚ ਆਉਂਦਿਆਂ ਹੀ ਕਿੱਟੀ ਪਾਰਟੀ 'ਚ ਸ਼ਾਮਲ ਲੋਕਾਂ 'ਤੇ ਗੋਲੀ ਚਲਾ ਦਿੱਤੀ।

ਇਹ ਵੀ ਪੜ੍ਹੋ : ਡੇਰਾਬੱਸੀ ਦੇ ਪਿੰਡ 'ਚ ਦਰਦਨਾਕ ਘਟਨਾ, ਇਕ ਸਾਲਾ ਬੱਚੀ ਦੀ ਪਾਣੀ ਨਾਲ ਭਰੀ ਬਾਲਟੀ 'ਚ ਡੁੱਬਣ ਕਾਰਨ ਮੌਤ

ਇਸ ਘਟਨਾ ਦੌਰਾਨ 45 ਸਾਲਾ ਦੇ ਕਰੀਬ ਇਕ ਵਿਅਕਤੀ ਦੀ ਮੌਕੇ 'ਤੇ ਹੀ ਮੌਤ ਹੋ ਗਈ ਅਤੇ ਇਕ ਜਨਾਨੀ ਗੰਭੀਰ ਰੂਪ 'ਚ ਜ਼ਖ਼ਮੀ ਹੋ ਗਈ। ਜ਼ਖਮੀ ਹਾਲਤ 'ਚ ਉਸ ਨੂੰ ਲੁਧਿਆਣਾ ਦੇ ਨਿੱਜੀ ਹਸਪਤਾਲ ਵਿੱਚ ਇਲਾਜ ਲਈ ਦਾਖ਼ਲ ਕਰਾਇਆ ਗਿਆ, ਜਿੱਥੇ ਉਸਦੀ ਹਾਲਤ ਬਹੁਤ ਨਾਜ਼ੁਕ ਬਣੀ ਹੋਈ ਹੈ। ਘਟਨਾ ਵਾਲੀ ਥਾਂ 'ਤੇ ਪੁਲਸ ਵੀ ਮੌਕੇ 'ਤੇ ਪਹੁੰਚ ਗਈ। ਇਸ ਗੱਲ ਦਾ ਪਤਾ ਲੱਗਾ ਹੈ ਕਿ ਰੈਸਟੋਰੈਂਟ ਦੇ ਮਾਲਕ ਜਿਸ ਨੇ ਗੋਲੀ ਚਲਾਈ ਹੈ, ਉਹ ਮੌਕੇ ਤੋਂ ਫ਼ਰਾਰ ਹੋ ਗਿਆ ਪਰ ਉਸ ਦੇ ਸਾਥੀ ਨੂੰ ਪੁਲਸ ਨੇ ਫੜ੍ਹ ਲਿਆ ਹੈ। ਉਸ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ ਕਿ ਕਿਨ੍ਹਾਂ ਕਾਰਨਾਂ ਕਰਕੇ ਇਸ ਘਟਨਾ ਨੂੰ ਅੰਜਾਮ ਦਿੱਤਾ ਗਿਆ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


author

Babita

Content Editor

Related News