ਜ਼ਮੀਨ ਦੇ ਟੁਕੜੇ ਨੂੰ ਲੈ ਕੇ ਹੋਏ ਝਗੜੇ ''ਚ ਚੱਲੀਆਂ ਗੋਲ਼ੀਆਂ, 2 ਦੀ ਹੋਈ ਮੌਤ, 4 ਹੋਰ ਜ਼ਖ਼ਮੀ
Thursday, Jun 27, 2024 - 08:49 PM (IST)
ਲੋਪੋਕੇ (ਸਤਨਾਮ/ਹਰਜੀਤ)- ਪੁਲਸ ਥਾਣਾ ਲੋਪੋਕੇ ਦੇ ਅਧੀਨ ਆਉਂਦੇ ਪਿੰਡ ਕਾਕੜ ਤਰੀਨ ਦੇ ਗੁਰਪ੍ਰੀਤ ਸਿੰਘ ਪੁੱਤਰ ਬਚਨ ਸਿੰਘ ਦਾ ਇੰਦਰਜੀਤ ਸਿੰਘ ਵਾਸੀ ਗੁਮਾਨਪੁਰਾ ਨਾਲ ਅੱਧਾ ਏਕੜ ਜ਼ਮੀਨ ਨੂੰ ਲੈ ਕੇ ਝਗੜਾ ਚੱਲ ਰਿਹਾ ਸੀ ਜਿਸ ਵਿਚ ਗੋਲੀ ਚੱਲਣ ਨਾਲ ਦੋ ਵਿਅਕਤੀਆਂ ਗੁਰਪ੍ਰੀਤ ਸਿੰਘ (35 ਸਾਲ) ਅਤੇ ਬੇਅੰਤ ਸਿੰਘ (50 ਸਾਲ) ਦੀ ਮੌਤ ਹੋ ਜਾਣ ਅਤੇ 4 ਵਿਅਕਤੀਆਂ ਦੇ ਗੰਭੀਰ ਜ਼ਖਮੀ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ।
ਇਸ ਸੰਬੰਧੀ ਜਾਣਕਾਰੀ ਦਿੰਦਿਆਂ ਮ੍ਰਿਤਕ ਗੁਰਪ੍ਰੀਤ ਸਿੰਘ ਦੇ ਭਰਾ ਸਰਬਜੀਤ ਸਿੰਘ ਨੇ ਦੱਸਿਆ ਕਿ ਗੁਰਪ੍ਰੀਤ ਸਿੰਘ ਦਾ ਇੰਦਰਜੀਤ ਸਿੰਘ ਗੁਮਾਨਪੁਰਾ ਨਾਲ ਅੱਧੇ ਏਕੜ ਜ਼ਮੀਨ ਦਾ ਕਰੀਬ 40 ਸਾਲ ਪਹਿਲਾਂ ਆਪਣੇ ਤੌਰ 'ਤੇ ਹੀ ਤਬਾਦਲਾ ਹੋਇਆ ਸੀ ਜਿਸ ਵਿਚ ਗੁਰਪ੍ਰੀਤ ਸਿੰਘ ਨੇ ਪੱਠੇ ਬੀਜੇ ਹੋਏ ਸਨ। ਪਰ ਇੰਦਰਜੀਤ ਸਿੰਘ ਵੱਲੋਂ ਇਸ ਜ਼ਮੀਨ ਦਾ ਕਬਜਾ ਲੈਣ ਲਈ ਇਸ ਨੂੰ ਵਹੁਣਾ ਸ਼ੁਰੂ ਕਰ ਦਿੱਤਾ, ਜਿਸ ਦਾ ਗੁਰਪ੍ਰੀਤ ਸਿੰਘ ਵੱਲੋਂ ਵਿਰੋਧ ਕਰਨ 'ਤੇ ਇੰਦਰਜੀਤ ਸਿੰਘ ਤੇ ਉਸ ਦੇ ਨਾਲ ਆਏ 15 ਦੇ ਕਰੀਬ ਹਥਿਆਰਾਂ ਨਾਲ ਲੈਸ ਵਿਅਕਤੀਆਂ ਨੇ ਗੋਲੀਆਂ ਚਲਾ ਦਿੱਤੀਆਂ।
ਇਹ ਵੀ ਪੜ੍ਹੋ- ਅਕਾਲੀ ਦਲ 'ਚ ਬਾਗ਼ੀ ਸੁਰਾਂ ਨੇ ਫੜਿਆ ਜ਼ੋਰ, 'ਸ਼੍ਰੋਮਣੀ ਅਕਾਲੀ ਦਲ ਬਚਾਓ' ਲਹਿਰ ਦਾ ਕੀਤਾ ਜਾਵੇਗਾ ਆਗਾਜ਼
ਇਸ ਗੋਲ਼ੀਬਾਰੀ 'ਚ ਗੁਰਪ੍ਰੀਤ ਸਿੰਘ ਅਤੇ ਬੇਅੰਤ ਸਿੰਘ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦਕਿ ਬਲਜੀਤ ਸਿੰਘ, ਗੁਰਬਚਨ ਸਿੰਘ, ਮੰਗਲ ਸਿੰਘ ਅਤੇ ਜਗਤਾਰ ਸਿੰਘ ਗੰਭੀਰ ਜ਼ਖਮੀ ਹੋ ਗਏ ਜਿਨ੍ਹਾਂ ਨੂੰ ਤੁਰੰਤ ਹਸਪਤਾਲ ਪਹੁੰਚਾਇਆ ਗਿਆ, ਜਿੱਥੇ ਉਨ੍ਹਾਂ ਦਾ ਇਲਾਜ ਜਾਰੀ ਹੈ।
ਇਸ ਸੰਬੰਧੀ ਜਦ ਸੁਖਜਿੰਦਰ ਸਿੰਘ ਡੀ.ਐੱਸ.ਪੀ. ਅਟਾਰੀ ਨਾਲ ਸੰਪਰਕ ਕੀਤਾ ਗਿਆ ਉਨ੍ਹਾਂ ਨੇ ਦੱਸਿਆ ਕਿ ਗੋਲੀ ਚਲਾਉਣ ਵਾਲੇ ਧੜੇ ਦੇ ਇੰਦਰਜੀਤ ਸਿੰਘ, ਹਰਤੇਜ ਸਿੰਘ, ਸਤਨਾਮ ਸਿੰਘ ਤੇ ਚਰਨਜੀਤ ਸਿੰਘ ਨੂੰ ਦੋ ਗੱਡੀਆਂ ਅਤੇ ਟਰੈਕਟਰ ਸਮੇਤ ਗ੍ਰਿਫ਼ਤਾਰ ਕਰ ਲਿਆ ਗਿਆ ਜਦ ਕਿ ਹੋਰ ਦੋਸ਼ੀਆਂ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ- ਪੰਜਾਬ ਪੁਲਸ ਨੇ ਟਾਰਗੈੱਟ ਕਿਲਿੰਗ ਦੀ ਯੋਜਨਾ ਨੂੰ ਕੀਤਾ ਨਾਕਾਮ, ਕਾਰ ਤੇ ਹਥਿਆਰਾਂ ਸਣੇ 3 ਸ਼ੂਟਰ ਗ੍ਰਿਫ਼ਤਾਰ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170