ਜ਼ੀਰਾ ''ਚ ਫ਼ਾਇਰਿੰਗ! ਮੋਟਰਸਾਈਕਲ ਸਵਾਰਾਂ ਨੇ ਚਲਾਈ ਗੋਲ਼ੀ

Sunday, Sep 13, 2026 - 07:09 PM (IST)

ਜ਼ੀਰਾ ''ਚ ਫ਼ਾਇਰਿੰਗ! ਮੋਟਰਸਾਈਕਲ ਸਵਾਰਾਂ ਨੇ ਚਲਾਈ ਗੋਲ਼ੀ

ਜ਼ੀਰਾ (ਸਤੀਸ਼): ਜ਼ੀਰਾ ਦੇ ਤਲਵੰਡੀ ਰੋਡ 'ਤੇ ਸਥਿਤ ਜੈਨ ਪਲਾਈਵੁੱਡ ਅਤੇ ਹਾਰਡਵੇਅਰ ਦੀ ਦੁਕਾਨ 'ਤੇ ਫ਼ਾਇਰਿੰਗ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਦੋ ਅਣਪਛਾਤੇ ਨੌਜਵਾਨ ਮੋਟਰਸਾਈਕਲ 'ਤੇ ਸਵਾਰ ਹੋ ਕੇ ਆਏ ਤੇ ਦੁਕਾਨ 'ਤੇ ਗੋਲ਼ੀ ਚਲਾ ਦਿੱਤੀ। ਗੋਲ਼ੀ ਲੱਗਣ ਕਾਰਨ ਦੁਕਾਨ ਦੇ ਬਾਹਰ ਲੱਗਾ ਸ਼ੀਸ਼ੇ ਦਾ ਕੈਬਿਨ ਟੁੱਟ ਕੇ ਚਕਣਾਚੂਰ ਹੋ ਗਿਆ। ਗਨੀਮਤ ਇਹ ਰਹੀ ਕਿ ਇਸ ਦੌਰਾਨ ਜਾਨੀ ਨੁਕਸਾਨ ਤੋਂ ਬਚਾਅ ਰਿਹਾ। 

ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਦੁਕਾਨਦਾਰ ਨੇ ਦੱਸਿਆ ਕਿ ਉਨ੍ਹਾਂ ਨੂੰ ਆਪਣੀ ਦੁਕਾਨ ਅੰਦਰ ਬੈਠਿਆਂ ਗੋਲ਼ੀ ਚੱਲਣ ਦੀ ਆਵਾਜ਼ ਸੁਣਾਈ ਦਿੱਤੀ। ਗੋਲ਼ੀ ਲੱਗਣ ਨਾਲ ਉਨ੍ਹਾਂ ਦੀ ਦੁਕਾਨ ਦੇ ਬਾਹਰ ਬਣਿਆ ਸ਼ੀਸ਼ੇ ਦਾ ਕੈਬਿਨ ਚੱਕਣਾਚੂਰ ਹੋ ਗਿਆ। ਦੁਕਾਨਦਾਰ ਨੇ ਦੱਸਿਆ ਕਿ ਦੋ ਨੌਜਵਾਨ ਜਿੰਨ੍ਹਾਂ ਦੇ ਮੂੰਹ ਬੰਨ੍ਹੇ ਹੋਏ ਸਨ, ਮੋਟਰਸਾਈਕਲ 'ਤੇ ਸਵਾਰ ਹੋ ਕੇ ਆਏ ਸਨ ਅਤੇ ਉਨ੍ਹਾਂ ਦੀ ਦੁਕਾਨ 'ਤੇ ਗੋਲ਼ੀ ਚਲਾ ਕੇ ਮੌਕੇ ਤੋਂ ਫਰਾਰ ਹੋ ਗਏ। ਉਸ ਨੇ ਦੱਸਿਆ ਕਿ ਉਨ੍ਹਾਂ ਦੀ ਕਿਸੇ ਨਾਲ ਨਾ ਤਾਂ ਕੋਈ ਲਾਗਡਾਠ ਹੈ ਅਤੇ ਨਾ ਹੀ ਕੋਈ ਫ਼ਿਰੌਤੀ ਸਬੰਧੀ ਕਿਸੇ ਕਿਸਮ ਦੀ ਧਮਕੀ ਆਈ ਹੈ।

ਉੱਧਰ, ਡੀ.ਐੱਸ.ਪੀ. ਜ਼ੀਰਾ ਜਸਪਾਲ ਸਿੰਘ ਵੱਲੋਂ ਮੌਕੇ 'ਤੇ ਪਹੁੰਚ ਕੇ ਆਸੇ-ਪਾਸੇ ਦੇ ਸਾਰੇ ਸੀ.ਸੀ.ਟੀ.ਵੀ. ਕੈਮਰਿਆਂ ਦੀ ਰਿਕਾਰਡਿੰਗ ਖੰਗਾਲੀ ਜਾ ਰਹੀ ਹੈ। ਉਨ੍ਹਾਂ ਵੱਲੋਂ ਦਾਅਵਾ ਕੀਤਾ ਗਿਆ ਹੈ ਕਿ ਪੁਲਸ ਇਨ੍ਹਾਂ ਗੋਲ਼ੀ ਚਲਾਉਣ ਵਾਲੇ ਨੌਜਵਾਨਾਂ ਨੂੰ ਜਲਦ ਹੀ ਕਾਬੂ ਕਰ ਲਵੇਗੀ। 
 


author

Anmol Tagra

Content Editor

Related News